ਕਮਿਸ਼ਨਰ ਦਫ਼ਤਰ ਦੇ ਬਾਹਰ ਪਟਰੌਲ ਛਿੜਕ ਕੇ ਅੱਗ ਲਾਉਣ ਦੀ ਕੋਸ਼ਿਸ਼

ਲੁਧਿਆਣਾ, ਮੀਡੀਆ ਬਿਊਰੋ:

ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਬੂਥਗਡ਼੍ਹ ਦੇ ਰਹਿਣ ਵਾਲੇ ਜੋਡ਼ੇ ਨੇ ਆਪਣੇ ਉਪਰ ਪੈਟਰੋਲ ਛਿੜਕ ਕੇ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ। ਮੌਕੇ ਤੇ ਮੌਜੂਦ ਪੁਲਿਸ ਮੁਲਾਜ਼ਮਾਂ ਅਤੇ ਕੁਝ ਲੋਕਾਂ ਨੇ ਉਨ੍ਹਾਂ ਕੋਲੋਂ ਪੈਟਰੋਲ ਦੀ ਬੋਤਲ ਖੋਹ ਲਈ। ਪੁਲਿਸ ਤੇ ਦੋਸ਼ ਲਗਾਉਂਦਿਆਂ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਚੌਕੀ ਮੱਤੇਵਾੜਾ ਵਿੱਚ ਪਰਚਾ ਦਰਜ ਕਰਨ ਦੀ ਗੱਲ ਨੂੰ ਆ ਕੇ ਉਨ੍ਹਾਂ ਨੂੰ ਤੰਗ ਕੀਤਾ ਜਾ ਰਿਹਾ ਹੈ। ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕੁਝ ਵਿਅਕਤੀਆਂ ਨੇ ਉਨ੍ਹਾਂ ਦੇ ਘਰ ਉਪਰ ਹਮਲਾ ਕੀਤਾ ਸੀ ਜਿਸ ਦੀ ਸ਼ਿਕਾਇਤ 6 ਦਸੰਬਰ ਨੂੰ ਚੌਕੀ ਮੱਤੇਵਾੜਾ ਦੀ ਪੁਲਿਸ ਨੂੰ ਦੇ ਦਿੱਤੀ ਗਈ ਸੀ।ਚੌਕੀ ਦੇ ਇਕ ਏਐਸਆਈ ਨੇ ਦੂਸਰੀ ਪਾਰਟੀ ਨਾਲ ਮਿਲੀਭੁਗਤ ਕਰਕੇ ਉਸ ਨੂੰ ਕੇਸ ਵਿੱਚ ਫਸਾਉਣ ਦੀ ਕੋਸ਼ਿਸ਼ ਕੀਤੀ ਅਤੇ ਉਸ ਦੇ ਖਿਲਾਫ ਮੈਡੀਕਲ ਰਿਪੋਰਟ ਤਿਆਰ ਕਰਵਾ ਕੇ ਵੀਰਵਾਰ ਸ਼ਾਮ ਤਕ ਉਸ ਦੇ ਖਿਲਾਫ ਐੱਫ ਆਈ ਆਰ ਦਰਜ ਕਰਨ ਦੀ ਗੱਲ ਆਖੀ।ਗੁਰਪ੍ਰੀਤ ਸਿੰਘ ਨੇ ਦੋਸ਼ ਲਗਾਇਆ ਕਿ ਮਾਮਲੇ ਦਾ ਨਿਬੇੜਾ ਕਰਨ ਲਈ ਚੌਕੀ ਇੰਚਾਰਜ ਦੂਸਰੀ ਧਿਰ ਨੂੰ ਡੇਢ ਲੱਖ ਰੁਪਏ ਦੇਣ ਦੀ ਗੱਲ ਆਖ ਰਿਹਾ ਸੀ। ਗੁਰਪ੍ਰੀਤ ਅਤੇ ਉਸ ਦੀ ਪਤਨੀ ਸਿਮਰਨ ਕੌਰ ਨੇ ਦੱਸਿਆ ਕਿ ਕਈ ਵਾਰ ਪੁਲਿਸ ਕਮਿਸ਼ਨਰ ਦਫ਼ਤਰ ਦੇ ਗੇੜੇ ਲਗਾਉਣ ਦੇ ਬਾਵਜੂਦ ਵੀ ਉਨ੍ਹਾਂ ਦੀ ਸੁਣਵਾਈ ਨਹੀਂ ਹੋਈ। ਸਿਮਰਨ ਕੌਰ ਨੇ ਦੱਸਿਆ ਕਿ ਵੀਰਵਾਰ ਨੂੰ ਫਿਰ ਤੋਂ ਪੈਸੇ ਦੀ ਮੰਗ ਕੀਤੀ ਗਈ ਅਤੇ ਪੈਸੇ ਨਾ ਦੇਣ ਦੇ ਚੱਲਦੇ ਉਨ੍ਹਾਂ ਉੱਪਰ ਪਰਚਾ ਦਰਜ ਕਰਨ ਲਈ ਕਿਹਾ ਗਿਆ।

ਗੁਰਪ੍ਰੀਤ ਸਿੰਘ ਦੇ ਮੁਤਾਬਕ ਪੈਸੇ ਦੇਣ ਦੀ ਬਜਾਏ ਉਨ੍ਹਾਂ ਨੇ ਮੌਤ ਨੂੰ ਗਲੇ ਲਗਾਉਣਾ ਸਹੀ ਸਮਝਿਆ ਅਤੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਆ ਕੇ ਆਪਣੇ ਉਪਰ ਪੈਟਰੋਲ ਪਾ ਲਿਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜੇਸੀਪੀ ਰਵਚਰਨ ਸਿੰਘ ਬਰਾੜ ਮੌਕੇ ਤੇ ਪਹੁੰਚੇ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕੀਤੀ। ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀ ਡੂੰਘਾਈ ਨਾਲ ਤਫਤੀਸ਼ ਕਰ ਰਹੇ ਹਨ। ਜਲਦੀ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।

ਮਾਮਲੇ ਦੀ ਪਡ਼ਤਾਲ ਕਰ ਕੇ ਆਈਪੀਐਸ ਅਧਿਕਾਰੀ ਨੇ ਐੱਫ ਆਈ ਆਰ ਦਰਜ ਕੀਤੀ ਤੇਉਸ ਤੋਂ ਬਾਅਦ ਪੀ ਪੀ ਐਸ ਅਧਿਕਾਰੀ ਨੇ ਤਫਤੀਸ਼ ਤੋਂ ਕਰ ਮਾਮਲਾ ਖਾਰਜ ਕਰ ਦਿੱਤਾ ਗਿਆ।

Share This :

Leave a Reply