ਚੰਡੀਗੜ੍ਹ, ਮੀਡੀਆ ਬਿਊਰੋ:
ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਬੀਤੇ ਦਿਨੀਂ ਜਿੱਥੇ ਭਗਵੰਤ ਮਾਨ ਸਰਕਾਰ ਨੇ ਜਾਂਚ ਦੇ ਹੁਕਮ ਦਿੱਤੇ ਸਨ, ਉੱਥੇ ਹੀ ਭਗਵੰਤ ਮਾਨ ਸਰਕਾਰ ਨੇ ਅੱਜ ਇਕ ਵੱਡਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਕੀਤੇ ਗਏ ਟਵੀਟ ‘ਚ ਲਿਖਿਆ ਹੈ ਕਿ ਆਪ ਸਰਕਾਰ ਨੇ ਵੱਡਾ ਫ਼ੈਸਲਾ ਕੀਤਾ ਹੈ ਕਿ ਪਹਿਲੇ ਪੜਾਅ ਤਹਿਤ 31 ਮਈ 2022 ਤਕ 5000 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ ਜਾਣਗੇ। ਇਸ ਤੋਂ ਇਲਾਵਾ ਖੇਤੀਯੋਗ ਪੰਚਾਇਤੀ ਜ਼ਮੀਨ ਦੀ ਵੀਡੀਓਗ੍ਰਾਫੀ ਰਾਹੀਂ ਖੁੱਲ੍ਹੀ ਬੋਲੀ ਹੋਵੇਗੀ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੋਸ਼ੀ ਪਾਏ ਗਏ ਅਧਿਕਾਰੀ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ।