ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ (ਮੀਡੀਆ ਬਿਊਰੋ) ਸਰਕਾਰ ਅਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਉਹ ਹਰੇਕ ਮੰਗਲਵਾਰ ਦੇ ਦਿਨ ਮੰਤਰੀਆਂ, ਵਿਧਾਇਕਾਂ ਅਤੇ ਹੋਰ ਰਾਜਨੀਤਿਕ ਅਧਿਕਾਰੀਆਂ ਨਾਲ ਆਪਣੇ ਦਫ਼ਤਰ ਵਿਖੇ ਸਵੇਰੇ 11:30 ਤੋਂ ਦੁਪਹਿਰ 2:30 ਵਜੇ ਤੱਕ ਮੁਲਾਕਾਤ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਆਦੇਸ਼ ਦਿੱਤੇ ਹਨ ਕਿ ਹਰ ਮੰਗਲਵਾਰ ਬਾਅਦ ਦੁਪਹਿਰ 3 ਵਜੇ ਕੈਬਨਿਟ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਸਾਰੇ ਪ੍ਰਸ਼ਾਸਨਿਕ ਸਕੱਤਰਾਂ/ ਵਿਭਾਗਾਂ ਦੇ ਮੁਖੀਆਂ ਨੂੰ ਹਰ ਮੰਗਲਵਾਰ ਨੂੰ ਇਸ ਸਮੇਂ ਦੌਰਾਨ ਆਪਣੇ ਦਫਤਰਾਂ ਵਿੱਚ ਮੌਜੂਦ ਰਹਿਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ ਅਤੇ ਉਨ੍ਹਾਂ ਨੂੰ ਕੈਬਨਿਟ ਮੀਟਿੰਗ ਖ਼ਤਮ ਹੋਣ ਤੱਕ ਆਪਣੇ ਦਫਤਰ ਵਿੱਚ ਹੀ ਰਹਿਣ ਲਈ ਕਿਹਾ ਗਿਆ ਹੈ।

Share This :

Leave a Reply