ਭਗਵੰਤ ਮਾਨ ਦੀ ਕੈਬਨਿਟ ਦੀ ਹੋਵੇਗੀ ਪਹਿਲੀ ਮੀਟਿੰਗ

ਚੰਡੀਗੜ੍ਹ, ਮੀਡੀਆ ਬੀਊਰੋ:

ਪੰਜਾਬ ਦੀ ਨਵੀਂ ਭਗਵੰਤ ਮਾਨ ਸਰਕਾਰ ਦੀ ਕੈਬਨਿਟ ਦਾ ਗਠਨ ਹੋ ਗਿਆ ਹੈ। ਮੰਤਰੀ ਮੰਡਲ ਵਿੱਚ 10 ਮੰਤਰੀ ਸ਼ਾਮਲ ਕੀਤੇ ਗਏ ਹਨ। ਜਲਦ ਹੀ ਕੈਬਨਿਟ ਦੀ ਮੀਟਿੰਗ ਹੋਵੇਗੀ। ਮਾਨ ਮੰਤਰੀ ਮੰਡਲ ਦੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।

ਮੰਤਰੀ ਮੰਡਲ ਵਿੱਚ ਹਰਪਾਲ ਸਿੰਘ ਚੀਮਾ, ਡਾ: ਬਲਜੀਤ ਕੌਰ, ਡਾ: ਹਰਭਜਨ ਸਿੰਘ, ਡਾ: ਵਿਜੇ ਸਿੰਗਲਾ, ਲਾਲਚੰਦ ਕਟਾਰੂ ਚੱਕ, ਗੁਰਮੀਤ ਸਿੰਘ ਮੀਤ ਹੇਅਰ, ਕੁਲਜੀਤ ਸਿੰਘ ਧਾਲੀਵਾਲ, ਲਾਲ ਜੀਤ ਸਿੰਘ ਭੁੱਲਰ, ਬ੍ਰਹਮਸ਼ੰਕਰ ਝਿੰਪਾ ਅਤੇ ਹਰਜੋਤ ਸਿੰਘ ਬੈਂਸ ਸ਼ਾਮਲ ਹਨ।

ਹੁਣ ਪੰਜਾਬ ਸਿਵਲ ਸਕੱਤਰੇਤ ਵਿਖੇ ਜਾ ਕੇ ਆਪੋ ਆਪਣਾ ਕਾਰਜਭਾਰ ਸੰਭਾਲਣਾ ਹੈ। ਇਸ ਨੂੰ ਲੈ ਕੇ ਪਹਿਲੀ ਮੀਟਿੰਗ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗਡ਼੍ਹ ਵਿਖੇ ਹੋਣੀ ਹੈ। ਪਹਿਲਾਂ ਇਸ ਮੀਟਿੰਗ ਦਾ ਸਮਾਂ 12:30 ਵਜੇ ਦਾ ਤੈਅ ਕੀਤਾ ਗਿਆ ਸੀ ਪਰ ਹੁਣ ਇਹ ਸਮਾਂ ਬਦਲ ਕੇ ਬਾਅਦ ਦੁਪਹਿਰ ਦੋ ਵਜੇ ਦਾ ਰੱਖਿਆ ਗਿਆ ਹੈ।

ਇਸ ਮੀਟਿੰਗ ਵਿਚ ਪੰਜਾਬ ਦੇ ਕਈ ਅਹਿਮ ਮੁੱਦਿਆਂ ’ਤੇ ਵਿਚਾਰ ਚਰਚਾ ਹੋਵੇਗੀ। ਇਹ ਮੀਟਿੰਗ ਇਸ ਲਈ ਵੀ ਅਹਿਮ ਹੈ ਕਿਉਂਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਚੱਲ ਰਿਹਾ ਹੈ। ਜਿਸ ਵਿਚ ਵੋਟ ਆਫ ਅਕਾਉਂਟ ਬਜਟ ਪਾਸ ਕੀਤਾ ਜਾਣਾ ਹੈ। ਕਈ ਹੋਰ ਅਹਿਮ ਮੁੱਦਿਆਂ ’ਤੇ ਫੈਸਲੇ ਲਏ ਜਾਣਗੇ।

ਦੱਸ ਦੇਈਏ ਕਿ ਵਿਧਾਨ ਸਭਾ ਵਿਚ ਏਜੰਡਾ ਜਾਂ ਬਿੱਲ ਪੇਸ਼ ਕਰਨ ਤੋਂ ਪਹਿਲਾਂ ਕੈਬਨਿਟ ਦੀ ਮਨਜ਼ੂਰੀ ਲਾਜ਼ਮੀ ਹੁੰਦੀ ਹੈ।

Share This :

Leave a Reply