ਲੁਧਿਆਣਾ, ਮੀਡੀਆ ਬਿਊਰੋ:
ਪੰਜਾਬ ‘ਚ ਫਿਰ ਤੋਂ ਗਰਮੀ ਵਧੇਗੀ। ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਮੰਗਲਵਾਰ ਤੋਂ ਪੰਜਾਬ ‘ਚ ਗਰਮੀ ਦਾ ਕਹਿਰ ਜਾਰੀ ਰਹੇਗਾ, ਜਿਸ ਕਾਰਨ ਦਿਨ ਦਾ ਤਾਪਮਾਨ ਤਿੰਨ ਤੋਂ ਚਾਰ ਡਿਗਰੀ ਸੈਲਸੀਅਸ ਵਧ ਜਾਵੇਗਾ। ਦੂਜੇ ਪਾਸੇ ਸੋਮਵਾਰ ਨੂੰ ਵੀ ਮੌਸਮ ਖਰਾਬ ਰਿਹਾ। ਭਾਵੇਂ ਮੌਸਮ ਕੇਂਦਰ ਨੇ ਪੰਜਾਬ ਵਿੱਚ ਹਨ੍ਹੇਰੀ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਸੀ ਪਰ ਮੌਸਮ ਵਿੱਚ ਕੋਈ ਤਬਦੀਲੀ ਨਹੀਂ ਆਈ।