ਭਗਵੰਤ ਮਾਨ ਨੇ ਕੀਤਾ ਇਤਿਹਾਸਕ ਐਲਾਨ

35000 ਮੁਲਾਜ਼ਮਾਂ ਨੂੰ ਕੀਤਾ ਜਾਵੇਗਾ ਪੱਕਾ !

ਚੰਡੀਗੜ੍ਹ, ਮੀਡੀਆ ਬਿਊਰੋ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਭਰ ਦੇ ਕੱਚੇ ਮੁਲਾਜ਼ਮਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ ਗਰੁੱਪ ਸੀ ਤੇ ਗਰੁੱਪ ਡੀ ਦੇ 35 ਹਜ਼ਾਰ ਮੁਲਾਜ਼ਮ ਪੱਕੇ ਹੋਣਗੇ। ਉਨ੍ਹਾਂ ਕਿਹਾ ਕਿ ਅਗਲੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਖਾਕਾ ਤਿਆਰ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਅਗਲੇ ਸੈਸ਼ਨ ਵਿਚ ਕਾਨੂੰਨ ਬਣਾ ਕੇ ਪਾਸ ਕਰ ਦਿੱਤਾ ਜਾਵੇਗਾ। ਸੀਐਮ ਮਾਨ ਨੇ ਕਿਹਾ ਕਿ ਇਸ ਸਬੰਧੀ ਮੁੱਖ ਸਕੱਤਰ ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ। ਅਜਿਹੀਆਂ ਠੇਕੇ ਤੇ ਆਊਟਸੋਰਸਿੰਗ ਭਰਤੀਆਂ ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਸਕੱਤਰ ਨੂੰ ਅਗਲੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਇਸ ਕਾਨੂੰਨ ਦਾ ਖਰੜਾ ਭੇਜਣ ਲਈ ਕਿਹਾ ਹੈ, ਤਾਂ ਜੋ ਸਰਕਾਰ ਇਸ ਨੂੰ ਵਿਧਾਨ ਸਭਾ ਵਿੱਚ ਮਨਜ਼ੂਰੀ ਦੇ ਕੇ ਲਾਗੂ ਕਰ ਸਕੇ।

ਉਨ੍ਹਾਂ ਅਧਿਆਪਕਾਂ ਲਈ ਵੀ ਕਿਹਾ ਕਿ ਉਨ੍ਹਾਂ ਲਈ ਵੀ ਜਲਦ ਹੀ ਰਾਹ ਕੱਢ ਲਿਆ ਜਾਵੇਗਾ। ਹੁਣ ਪੰਜਾਬ ਵਿਚ ਕੋਈ ਵੀ ਬੇਰੁਜ਼ਗਾਰ ਜਾਂ ਮੁਲਾਜ਼ਮ ਧਰਨੇ ਨਹੀਂ ਲਾਵੇਗਾ। ਉਨ੍ਹਾਂ ਲਈ ਬਿਹਤਰ ਫੈਸਲੇ ਜਲਦ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਧਰਨਾ ਤੇ ਲਾਠੀਚਾਰਜ ਮੁਕਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਮੈਂ ਆਪਣੇ ਸਾਰੇ ਅਫ਼ਸਰਾਂ ਤੇ ਚੀਫ਼ ਸੈਕਟਰੀ ਨਾਲ ਪੂਰੀ ਗੱਲਬਾਤ ਕਰਕੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਕੋਈ ਆਊਟ ਸੋਰਸਿੰਗ ਤੇ ਠੇਕਾ ਪ੍ਰਣਾਲੀ ਤੋਂ ਮੁਲਾਜ਼ਮਾਂ ਨੂੰ ਰਾਹਤ ਮਿਲੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਅੱਜ ਤੋਂ ਕੋਈ ਵੀ ਮੁਲਾਜ਼ਮ ਪਾਣੀ ਵਾਲੀ ਟੈਂਕੀ ’ਤੇ ਨਹੀਂ ਚਡ਼੍ਹੇਗਾ। ਉਨ੍ਹਾਂ ਕਿਹਾ ਹੁਣ ਤੋਂ ਪੰਜਾਬ ਵਿਚ ਨਾ ਕੋਈ ਕੱਚਾ ਘਰ ਰਹੇਗਾ ਤੇ ਨਾ ਹੀ ਕੱਚਾ ਮੁਲਾਜ਼ਮ।

ਪੰਜਾਬ ਦੀ ਸੱਤਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਲਗਾਤਾਰ ਫੈਸਲੇ ਲੈ ਰਹੇ ਹਨ। ਮਾਨ ਸਰਕਾਰ ਨੇ ਆਪਣੀ ਪਹਿਲੀ ਕੈਬਨਿਟ ਮੀਟਿੰਗ ਵਿੱਚ 25 ਹਜ਼ਾਰ ਸਰਕਾਰੀ ਅਸਾਮੀਆਂ ਭਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਭਾਗਾਂ ਵਿੱਚ 15000 ਅਸਾਮੀਆਂ ਭਰੀਆਂ ਜਾਣਗੀਆਂ, ਜਦਕਿ ਪੰਜਾਬ ਪੁਲਿਸ ਵਿੱਚ 10 ਹਜ਼ਾਰ ਅਸਾਮੀਆਂ ਭਰੀਆਂ ਜਾਣਗੀਆਂ।

ਇਸ ਤੋਂ ਇਲਾਵਾ ਅੱਜ ਸਰਕਾਰ ਨੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਹਰ ਸਾਲ ਦੀ ਤਰ੍ਹਾਂ ਸਰਕਾਰੀ ਛੁੱਟੀ ਦਾ ਐਲਾਨ ਵੀ ਕੀਤਾ ਹੈ। ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਵਿੱਚ ਕਿਹਾ ਕਿ ਪਹਿਲਾਂ ਨਵਾਂਸ਼ਹਿਰ ਵਿੱਚ ਹੀ ਛੁੱਟੀ ਹੁੰਦੀ ਸੀ। ਨੇ ਕਿਹਾ ਕਿ ਭਗਤ ਸਿੰਘ ਪੂਰੇ ਦੇਸ਼ ਦਾ ਹੈ। ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਪੂਰੇ ਪੰਜਾਬ ‘ਚ ਛੁੱਟੀ ਰਹੇਗੀ।ਇਸ ਦੇ ਨਾਲ ਹੀ ਹੁਣ ਭਗਵੰਤ ਮਾਨ ਸਰਕਾਰ ਭ੍ਰਿਸ਼ਟਾਚਾਰ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਰਹੀ ਹੈ। ਮਾਨ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਇੱਕ ਨੰਬਰ ਜਾਰੀ ਕਰਨਗੇ। ਇਹ ਨੰਬਰ ਉਸ ਦਾ ਆਪਣਾ ਹੋਵੇਗਾ। ਇਸ ਨੰਬਰ ‘ਤੇ ਕੋਈ ਵੀ ਭ੍ਰਿਸ਼ਟਾਚਾਰ ਨਾਲ ਜੁੜੀ ਜਾਣਕਾਰੀ ਦੇ ਸਕਦਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਇਸ ਨੰਬਰ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਵੀ ਕਹਿ ਚੁੱਕੇ ਹਨ ਕਿ ‘ਆਪ’ ਸਰਕਾਰ ‘ਚ ਭ੍ਰਿਸ਼ਟਾਚਾਰ ਨਹੀਂ, ਹੋਰ ਕੁਝ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

Share This :

Leave a Reply