ਸਾਂਝਾ ਅਧਿਆਪਕ ਫਰੰਟ ਵੱਲੋਂ 31 ਅਕਤੂਬਰ ਮੋਰਿੰਡਾ ਰੈਲੀ ਦੀਆਂ ਤਿਆਰੀਆਂ ਮੁਕੰਮਲ

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਇਥੇ ਸੰਯੁਕਤ ਅਧਿਆਪਕ ਫਰੰਟ ਦੇ ਮੈਬਰਾਂ ਦੀ ਇੱਕਤਰਤਾ ਦਿਗਵਿਜੈ ਪਾਲ ਸ਼ਰਮਾ ਦੀ ਅਗਵਾਈ ਹੇਠਾਂ ਹੋਈ, ਜਿਸ ਵਿਚ 31 ਅਕਤੂਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸ਼ਹਿਰ ਮੋਰਿੰਡਾ ਵਿਖੇ ਕੀਤੀ ਜਾ ਰਹੀ ਰੈਲੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਦਲਜੀਤ ਸਿੰਘ, ਗੁਰਜਿੰਦਰ ਸਿੰਘ, ਦਵਿੰਦਰ ਸਿੰਘ ਅਤੇ ਦੀਪ ਰਾਜਾ ਨੇ ਛੇਵੇਂ ਤਨਖਾਹ ਕਮਿਸ਼ਨ ਦੇ ਨੋਟੀਫ਼ਿਕੇਸ਼ਨ ਵਿਚ ਅਧਿਆਪਕਾਂ ਅਤੇ ਮੁਲਾਜ਼ਮਾਂ ਦੇ ਆਰਥਿਕ ਹਿੱਤਾਂ ਨਾਲ ਪੰਜਾਬ ਸਰਕਾਰ ਕੀਤੇ ਖਿਲਵਾੜ ਦਾ ਸਖ਼ਤ ਸ਼ਬਦਾਂ ਵਿਚ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ 31 ਅਕਤੂਬਰ ਰੈਲੀ ਮੌਕੇ ਖੰਨਾ, ਸਮਰਾਲਾ ਅਤੇ ਮਾਛੀਵਾੜਾ ਦੇ ਅਧਿਆਪਕ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਇਸ ਮੌਕੇ ਗੁਰਪ੍ਰੀਤ ਸਿੰਘ, ਰਾਜਿੰਦਰ ਸਿੰਘ, ਗੁਰਬਚਨ ਸਿੰਘ, ਸੰਜੈ ਪੁਰੀ, ਸੰਦੀਪ ਸਿੰਘ, ਹਰਪਿੰਦਰ ਸ਼ਾਹੀ, ਪਰਮਜੀਤ ਸਿੰਘ, ਅਮਨਦੀਪ ਸਿੰਘ, ਬਲਦੇਵ ਸਿੰਘ, ਕੁਲਵੰਤ ਸਿੰਘ, ਹਰਬੰਸ ਸਿੰਘ ਆਦਿ ਹਾਜ਼ਰ ਸਨ।

Share This :

Leave a Reply