ਚੰਡੀਗੜ੍ਹ, ਮੀਡੀਆ ਬੀਊਰੋ:
ਪੰਜਾਬ ਤੋਂ ਰਾਜ ਸਭਾ ਦੀਆਂ ਦੋ-ਸਾਲਾ ਚੋਣਾਂ ਲਈ ਭਾਰਤ ਦੇ ਚੋਣ ਕਮਿਸ਼ਨ (539) ਵੱਲੋਂ ਜਾਰੀ ਸਮਾਂ-ਸੂਚੀ ਮੁਤਾਬਕ ਨਾਮਜ਼ਦਗੀਆਂ ਪੱਤਰ ਭਰਨ ਦੀ ਆਖਰੀ ਮਿਤੀ ਕੱਲ੍ਹ ਭਾਵ 21 ਮਾਰਚ, 2022 ਨੂੰ ਹੈ ਪਰ ਅਜੇ ਤਕ ਆਪ ਆਦਮੀ ਪਾਰਟੀ ਨੇ ਇਸ ਬਾਰੇ ਕੋਈ ਐਲਾਨ ਨਹੀਂ ਕੀਤਾ ਕਿ ਕਿਹਡ਼ੇ ਨਾਂ ਰਾਜ ਸਭਾ ਲਈ ਨਾਮਜ਼ਦ ਕੀਤੇ ਗਏ ਹਨ। ਰਾਜ ਸਭਾ ਲਈ ਵੋਟਾਂ ਪੈਣ ਦਾ ਕਾਰਜ ਮਿਤੀ 31 ਮਾਰਚ 2022 ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ, ਜਦਕਿ ਗਿਣਤੀ ਵੀ ਉਸੇ ਦਿਨ ਸ਼ਾਮ 5 ਵਜੇ ਹੋਵੇਗੀ।
ਜ਼ਿਕਰਯੋਗ ਹੈ ਕਿ ਪੰਜਾਬ ਰਾਜ ਤੋਂ ਚੁਣੇ ਗਏ ਸੁਖਦੇਵ ਸਿੰਘ ਢੀਂਡਸਾ,, ਪ੍ਰਤਾਪ ਸਿੰਘ ਬਾਜਵਾ,, ਸ਼ਵੇਤ ਮਲਿਕ,, ਨਰੇਸ਼ ਗੁਜਰਾਲ ਅਤੇ ਸ਼ਮਸ਼ੇਰ ਸਿੰਘ ਦੂਲੋ ਸਮੇਤ ਰਾਜ ਸਭਾ ਮੈਂਬਰਾਂ ਦੇ ਅਹੁਦੇ ਦੀ ਮਿਆਦ 9 ਅਪ੍ਰੈਲ, 2022 ਨੂੰ ਸੇਵਾਮੁਕਤ ਉਪਰੰਤ ਖ਼ਤਮ ਹੋਣੀ ਹੈ।
ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਨਾਲ ਵਰਚੂਅਲ ਮੀਟਿੰਗ ਕੀਤੀ ਜਾ ਰਹੀ ਹੈ।
ਹਾਲਾਂਕਿ ਅਧਿਕਾਰਤ ਤੌਰ ’ਤੇ ਇਹ ਸਪਸ਼ਟ ਨਹੀਂ ਕਿ ਇਸ ਮੀਟਿੰਗ ਦਾ ਏਜੰਡਾ ਕੀ ਹੋਵੇਗਾ ਪਰ ਸੂਤਰਾਂ ਦੀ ਮੰਨੀਏ ਤਾਂ ਇਸ ਮੀਟਿੰਗ ਦਾ ਏਜੰਡਾ ਸੂਬੇ ਵਿਚ ਖਾਲੀ ਹੋਈਆਂ ਪੰਜ ਰਾਜ ਸਭਾ ਸੀਟਾਂ ਹੋ ਸਕਦਾ ਹੈ। ਇਹ ਤੈਅ ਹੈ ਕਿ ਪੰਜ ਦੇ ਪੰਜ ਮੈਂਬਰ ਆਮ ਆਦਮੀ ਪਾਰਟੀ ਦੇ ਚੁਣੇ ਜਾਣਗੇ ਪਰ ਕੌਣ ਕੌਣ ਰਾਜ ਸਭਾ ਮੈਂਬਰ ਬਣੇਗਾ, ਇਸਨੂੰ ਲੈ ਕੇ ਸ਼ੰਕੇ ਬਰਕਰਾਰ ਹਨ। ਬੇਸ਼ੱਕ ਕ੍ਰਿਕਟਰ ਹਰਭਜਨ ਸਿੰਘ, ਰਾਘਵ ਚੱਢਾ ਤੇ ਪਾਠਕ ਦੇ ਨਾਂਵਾਂ ਨੂੰ ਲੈ ਕੇ ਚਰਚਾ ਜ਼ੋਰਾਂ ’ਤੇ ਹੈ ਪਰ ਇਹ ਤਾਂ ਐਲਾਨ ਤੋਂ ਬਾਅਦ ਹੀ ਸਪਸ਼ਟ ਹੋਵੇਗਾ ਕਿ ਕਿਸ ਨੂੰ ਰਾਜ ਸਭਾ ਲਈ ਨਾਮੀਨੇਟ ਕੀਤਾ ਜਾ ਰਿਹਾ ਹੈ।






















