ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਅੰਮ੍ਰਿਤਸਰ, ਮੀਡੀਆ ਬਿਊਰੋ:
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਪਰਿਵਾਰ ਸਮੇਤ ਨਤਮਸਤਕ ਹੋਏ। ਹਰਮੀਤ ਸਿੰਘ ਕਾਲਕਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਸਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਸਮੇਂ ਗੁਰੂ ਸਾਹਿਬ ਵੱਲੋਂ ਬਖਸ਼ਿਸ਼ ਕੀਤੀਆਂ ਸੇਵਾਵਾਂ ਦੇ ਸ਼ੁਕਰਾਨੇ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।






















