ਅੰਮ੍ਰਿਤਸਰ, ਮੀਡੀਆ ਬਿਊਰੋ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਮਾਝਾ ਖਿੱਤੇ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਇਤਿਹਾਸਕ ਗੁਰਦੁਆਰਿਆਂ ਦੇ ਮੈਨੇਜਰਾਂ ਨਾਲ ਮੀਟਿੰਗ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਮੈਨੇਜਰਾਂ ਨੂੰ ਕਿਹਾ ਕਿ ਗੁਰੂ ਘਰਾਂ ਦੇ ਪ੍ਰਬੰਧਾਂ ਵਿਚ ਅਣਗਹਿਲੀ ਨਾ ਵਰਤੀ ਜਾਵੇ। ਉਨ੍ਹਾਂ ਮੈਨੇਜਰਾਂ ਨੂੰ ਗੁਰਦੁਆਰਿਆਂ ਅੰਦਰ ਚੱਲ ਰਹੀਆਂ ਕਾਰ ਸੇਵਾਵਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਤਵੱਜੋਂ ਦੇਣ ਲਈ ਵੀ ਕਿਹਾ। ਗੁਰਦੁਆਰਿਆਂ ਦੇ ਪਿਛਲੇ ਵਿੱਤੀ ਵਰ੍ਹੇ ਦਾ ਆਡਿਟ ਮੁਕੰੰਮਲ ਕਰਨ ਲਈ ਪ੍ਰੇਰਿਤ ਕਰਦਿਆਂ ਧਾਮੀ ਨੇ ਕਿਹਾ ਕਿ ਯਤਨ ਕੀਤਾ ਜਾਵੇ ਕਿ ਬੇਲੋੜੇ ਖਰਚੇ ਨਾ ਹੋਣ। ਗੁਰਦੁਆਰਿਆਂ ਦਾ ਇਤਿਹਾਸ ਵਧੀਆ ਢੰਗ ਨਾਲ ਅੰਦਰ ਹੀ ਲਾਇਆ ਜਾਵੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮਾਝਾ ਖਿੱਤੇ ਨਾਲ ਸਬੰਧਤ ਮੈਂਬਰਾਂ ਨੇ ਵਿਚਾਰ ਪ੍ਰਗਟ ਕੀਤੇ ਅਤੇ ਗੁਰੂ ਘਰਾਂ ਦੇ ਪ੍ਰਬੰਧਾਂ ਦੀ ਬੇਹਤਰੀ ਲਈ ਸੁਝਾਅ ਦਿੱਤੇ।
ਇਕੱਤਰਤਾ ਵਿਚ ਅੰਤ੍ਰਿੰਗ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਗੁਰਿੰਦਰਪਾਲ ਸਿੰਘ ਗੋਰਾ, ਅਮਰਜੀਤ ਸਿੰਘ ਬੰਡਾਲਾ, ਬਲਵਿੰਦਰ ਸਿੰਘ ਵੈਈਂਪੂਈਂ, ਮੈਂਬਰ ਅਲਵਿੰਦਰਪਾਲ ਸਿੰਘ ਪੱਖੋਕੇ, ਭਾਈ ਰਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਭਾਈ ਮਨਜੀਤ ਸਿੰਘ, ਗੁਰਬਚਨ ਸਿੰਘ ਕਰਮੂੰਵਾਲਾ, ਮੰਗਵਿੰਦਰ ਸਿੰਘ ਖਾਪੜਖੇੜੀ, ਬੀਬੀ ਕਿਰਨਜੋਤ ਕੌਰ, ਅਮਰੀਕ ਸਿੰਘ ਵਿਛੋਆ, ਖੁਸ਼ਵਿੰਦਰ ਸਿੰਘ ਭਾਟੀਆ, ਗੁਰਨਾਮ ਸਿੰਘ ਜੱਸਲ, ਬਾਬਾ ਨਿਰਮਲ ਸਿੰਘ ਨੌਸ਼ਿਹਰਾ ਢਾਲਾ, ਬੀਬੀ ਸਵਰਣ ਕੌਰ ਤੇੜਾ, ਬੀਬੀ ਹਰਜਿੰਦਰ ਕੌਰ, ਰਤਨ ਸਿੰਘ ਜਫ਼ਰਵਾਲ, ਕੁਲਦੀਪ ਸਿੰਘ ਤੇੜਾ, ਬੀਬੀ ਹਰਜਿੰਦਰ ਕੌਰ, ਸਕੱਤਰ ਮਹਿੰਦਰ ਸਿੰਘ ਆਹਲੀ, ਪ੍ਰਤਾਪ ਸਿੰਘ, ਓਐੱਸਡੀ ਸਤਬੀਰ ਸਿੰਘ ਧਾਮੀ, ਕੁਲਵਿੰਦਰ ਸਿੰਘ ਰਮਦਾਸ, ਹਰਜੀਤ ਸਿੰਘ ਲਾਲੂਘੁੰਮਣ, ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਇੰਚਾਰਜ ਸ਼ਾਹਬਾਜ਼ ਸਿੰਘ, ਗੁਰਚਰਨ ਸਿੰਘ ਕੋਹਾਲਾ, ਮਲਕੀਤ ਸਿੰਘ ਬਹਿੜਵਾਲ ਸਮੇਤ ਵੱਖ-ਵੱਖ ਗੁਰਦੁਆਰਿਆਂ ਦੇ ਮੈਨੇਜਰ ਹਾਜਰ ਸਨ।