ਕਿਸਾਨਾਂ ਵੱਲੋਂ ਕਾਲੇ ਕਾਨੂੰਨਾਂ ਖਿਲਾਫ਼ ਅਰੰਭਿਆ ਸੰਘਰਸ਼ 381ਵੇਂ ਦਿਨ ਜਾਰੀ

ਖੰਨਾ  (ਪਰਮਜੀਤ ਸਿੰਘ ਧੀਮਾਨ) – ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਵੱਲੋਂ ਇਥੋਂ ਦੇ ਰੇਲਵੇ ਸਟੇਸ਼ਨ ਦੇ ਬਾਹਰ ਅਰੰਭਿਆ ਸੰਘਰਸ਼ 381ਵੇਂ ਦਿਨ ਕਿਸਾਨ-ਮਜ਼ਦੂਰ ਸੰਘਰਸ਼ ਐਸੋਸ਼ੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਲਗਾਤਾਰ ਜਾਰੀ ਹੈ। ਅੱਜ ਕਿਸਾਨਾਂ ਨੇ ਯੂ.ਪੀ ਦੇ ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਯਾਦ ਨੂੰ ਸਮਰਪਿਤ ਜਪੁਜੀ ਸਾਹਿਬ ਤੇ ਆਨੰਦ ਸਾਹਿਬ ਦੇ ਪਾਠ ਉਪਰੰਤ ਸ਼ਰਧਾਂਜਲੀ ਭੇਟ ਕੀਤੀ। ਜਿਸ ਵਿਚ ਕਿਸਾਨਾਂ ਤੋਂ ਇਲਾਵਾ ਵੱਖ ਵੱਖ ਜੱਥੇਬੰਦੀਆਂ, ਮਜ਼ਦੂਰ ਅਤੇ ਆੜ੍ਹਤੀ ਭਾਈਚਾਰੇ ਨੇ ਹਿੱਸਾ ਲਿਆ।

ਇਸ ਮੌਕੇ ਦਲਜੀਤ ਸਿੰਘ ਸਵੈਚ, ਕਸ਼ਮੀਰਾ ਸਿੰਘ ਅਤੇ ਹਰਮਿੰਦਰ ਸਿੰਘ ਨੇ ਕਿਹਾ ਕਿ ਮੰਤਰੀ ਦੇ ਪੁੱਤਰ ਵੱਲੋਂ ਕੀਤੀ ਘਿਨਾਉਣੀ ਹਰਕਤ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਮੰਗ ਕੀਤੀ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਆਪਣੇ ਹੱਕਾਂ ਲਈ ਸੜਕਾਂ ਤੇ ਰੁਲ ਰਹੇ ਹਨ, ਪ੍ਰਤੂੰ ਮੋਦੀ ਸਰਕਾਰ ਕੁਝ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਹੁਣ ਖੂਨੀ ਖੇਲ ਤੇ ਉਤਰ ਆਈ।

ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਅਜਿਹੀਆਂ ਹਰਕਤਾਂ ਤੋਂ ਕਿਸਾਨ ਡਰਨ ਵਾਲੇ ਨਹੀਂ, ਬਲਕਿ ਹੋਰ ਮਜ਼ਬੂਤ ਹੋਣਗੇ। ਉਪਰੋਕਤ ਆਗੂਆਂ ਨੇ ਕਿਹਾ ਕਿ ਕਿਸਾਨ ਸੰਘਰਸ਼ ਵਿਚ ਜਾਨਾਂ ਗਵਾਉਣ ਵਾਲੇ ਸਾਥੀਆਂ ਦੀ ਸ਼ਹਾਦਤ ਨੂੰ ਵਿਅਰਥ ਨਹੀਂ ਜਾਣ ਦਿੱਤਾ ਜਾਵੇਗਾ, ਇਸ ਦਾ ਜਵਾਬ ਮੋਦੀ ਸਰਕਾਰ ਨੂੰ ਦੇਣਾ ਪਵੇਗਾ। ਉਨ੍ਹਾਂ ਮੰਗ ਕੀਤੀ ਕਿ ਮੋਦੀ ਸਰਕਾਰ ਆਪਣਾ ਅੜੀਅਲ ਰਵੱਈਆ ਛੱਡ ਕੇ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ ਅਤੇ ਕਿਸਾਨ ਸੰਘਰਸ਼ ਨੂੰ ਦਬਾਉਣ ਲਈ ਗਲਤ ਹੱਥਕੰਡੇ ਅਪਨਾਉਣਾ ਬੰਦ ਕਰੇ। ਇਸ ਮੌਕੇ ਜਗਜੀਤ ਸਿੰਘ, ਨਰਿੰਦਰ ਸਿੰਘ, ਗੁਰਦਿਆਲ ਸਿੰਘ, ਐਨ.ਪੀ.ਸਿੰਘ, ਹਰਵਿੰਦਰ ਸਿੰਘ, ਦਵਿੰਦਰ ਸਿੰਘ, ਪਰਵਿੰਦਰ ਸਿੰਘ, ਨਿਰਮਲ ਸਿੰਘ ਬੈਨੀਪਾਲ, ਸਵਰਨ ਸਿੰਘ, ਸੁਖਦੀਪ ਸਿੰਘ, ਦਰਸ਼ਨ ਸਿੰਘ, ਗੁਰਮੇਲ ਸਿੰਘ, ਡਾ.ਚਰਨਜੀਤ ਸਿੰਘ, ਜਤਿੰਦਰ ਸਿੰਘ, ਦਲਜੀਤ ਸਿੰਘ, ਕਰਮਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਰਛਪਾਲ ਸਿੰਘ, ਹਵਾ ਸਿੰਘ, ਦੀਦਾਰ ਸਿੰਘ, ਹਰਭਾਗ ਸਿੰਘ, ਬੰਤ ਸਿੰਘ, ਹਰਮੇਸ਼ ਸਿੰਘ ਆਦਿ ਹਾਜ਼ਰ ਸਨ।

Share This :

Leave a Reply