ਬਹਿਬਲ ਗੋਲੀ ਕਾਂਡ ਮਾਮਲੇ ਦੀ ਸੁਣਵਾਈ ਇਸ ਤਾਰੀਕ ਤੱਕ ਹੋਈ ਮੁਲਤਵੀ

ਚੰਡੀਗੜ੍ਹ (ਮੀਡੀਆ ਬਿਊਰੋ)ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਬਹਿਬਲ ਗੋਲੀ ਕਾਂਡ ਮਾਮਲੇ ਦੀ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿਚ ਸੁਣਵਾਈ ਹੋਣੀ ਸੀ ਪਰ ਮਾਨਯੋਗ ਐਡੀਸ਼ਨਲ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਅੱਜ ਛੁੱਟੀ ‘ਤੇ ਹੋਣ ਕਰਕੇ ਇਸ ਕੇਸ ਸਬੰਧੀ ਕੋਈ ਸੁਣਵਾਈ ਨਹੀਂ ਹੋ ਸਕੀ। ਇਸ ਕੇਸ ਸਬੰਧੀ ਅੱਜ ਇਹ ਕੇਸ ਫਾਈਲ ਡਿਊਟੀ ਐਡੀਸ਼ਨਲ ਸੈਸ਼ਨ ਜੱਜ ਜਗਦੀਪ ਸਿੰਘ ਮੜੋਕ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਇਸ ਕੇਸ ਦੀ ਅਗਲੀ ਸੁਣਵਾਈ 3 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਹੈ ।ਜਾਣਕਾਰੀ ਅਨੁਸਾਰ ਅੱਜ ਅਦਾਲਤ ਵਿਚ ਅਮਰਜੀਤ ਸਿੰਘ ਪੇਸ਼ ਹੋਏ ਪ੍ਰੰਤੂ ਮੋਗਾ ਦੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਅਤੇ ਇਨਾ ਦੇ ਦੂਸਰੇ ਸਾਥੀ ਅਦਾਲਤ ਵਿਚ ਪੇਸ਼ ਨਹੀਂ ਹੋਏ ਅਤੇ ਇਨ੍ਹਾਂ ਖ਼ਿਲਾਫ਼ ਗੰਭੀਰ ਧਾਰਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ।

Share This :

Leave a Reply