ਲਗਨ ਨਾਲ ਕੰਮ ਕਰਨ ਦਾ ਲਿਆ ਪ੍ਰਣ

ਚੰਡੀਗੜ੍ਹ, ਮੀਡੀਆ ਬਿਊਰੋ:
ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਤੇ ਪੰਜਾਬ ਦੇ ਟਰਾਂਸਪੋਰਟ ਤੇ ਪ੍ਰਾਹੁਣਚਾਰੀ ਵਿਭਾਗ ਦੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ, ਹਰਭਜਨ ਸਿੰਘ ਈਟੀਓ ਬਿਜਲੀ ਮੰਤਰੀ ਦਾ ਅਹੁਦਾ ਸੰਭਾਲਿਆ। ਸ. ਹਰਭਜਨ ਸਿੰਘ ਨੇ ਅੱਜ ਇੱਥੇ ਸਿਵਲ ਸਕੱਤਰੇਤ ਵਿਖੇ ਆਪਣਾ ਅਹੁਦਾ ਸੰਭਾਲਦਿਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਹਰਭਜਨ ਸਿੰਘ ਨੇ ਵਿਸ਼ਵਾਸ ਪ੍ਰਗਟਾਇਆ ਕਿ ਉਹ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸੁਹਿਰਦਤਾ ਨਾਲ ਕੰਮ ਕਰਨਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਸ. ਕੁਲਵੰਤ ਪੰਡੋਰੀ, ਵਿਧਾਇਕ ਸ੍ਰੀ ਦਿਨੇਸ਼ ਚੱਢਾ, ਵਿਧਾਇਕ ਸ. ਮਨਜੀਤ ਸਿੰਘ ਬਿਲਾਸਪੁਰ, ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਦਲੀਪ ਕੁਮਾਰ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ ਸ੍ਰੀ ਵਿਕਾਸ ਪ੍ਰਤਾਪ, ਚੇਅਰਮੈਨ-ਕਮ ਮੈਨੇਜਿੰਗ ਡਾਇਰੈਕਟਰ (ਪੀਐਸਪੀਸੀਐਲ) ਸ. ਬਲਦੇਵ ਸਿੰਘ ਸਰਾਂ ਮੌਜੂਦ ਸਨ।