ਇਸ ਵਾਰ ਪੰਜਾਬ ਦੇ ਲੋਕਾਂ ਨੇ ਪੜ੍ਹੇ ਲਿਖੇ ਵਿਧਾਇਕਾਂ ਨੂੰ ਚੁਣਿਆ

ਬਰਨਾਲਾ, ਮੀਡੀਆ ਬਿਊਰੋ:

16ਵੀਂ ਵਿਧਾਨ ਸਭਾ (16th Vidhan Sabha Punjab) ’ਚ ਕੋਈ ਵੀ ਅਨਪਡ਼੍ਹ ਵਿਧਾਇਕ ਲੋਕਾਂ ਨੇ ਚੁਣ ਕੇ ਵਿਧਾਨ ਸਭਾ ਨਹੀਂ ਭੇਜਿਆ। ਇਸ ਵਾਰ ਜਿੱਥੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਸਿਆਸਤ ਦੇ ਬਾਬਾ ਬੋਹਡ਼ ਪ੍ਰਕਾਸ਼ ਸਿੰਘ ਬਾਦਲ (Parkash Singh Badal) ਤੇ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਹਰਾਉਣ ਵਾਲੇ ‘ਆਪ’ ਦੇ ਵਿਧਾਇਕ 12ਵੀਂ ਪਾਸ ਹਨ, ਉੱਥੇ ਹੀ ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੀ ਸਰਕਾਰ ’ਚ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵੀ 12ਵੀਂ ਪਾਸ ਹਨ।

ਵਿਧਾਇਕ ਅਸ਼ੋਕ ਪਰਾਸ਼ਰ (ਪੱਪੀ) 5ਵੀਂ ਪਾਸ

ਲੁਧਿਆਣਾ ਕੇਂਦਰੀ ਤੋਂ ਪੁੱਜੇ ਵਿਧਾਨ ਸਭਾ ’ਚ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਸਭ ਤੋਂ ਘੱਟ ਪਡ਼੍ਹੇ ਹਨ। ਉਹ ਸਿਰਫ ਪੰਜਵੀਂ ਪਾਸ ਹਨ। ਭਾਵੇਂ ਐੱਮਐੱਲਏ ਦੀ ਚੋਣ ਲਈ ਕੋਈ ਵੀ ਯੋਗਤਾ ਅਹਿਮ ਜਾਂ ਜ਼ਰੂਰੀ ਨਹੀਂ ਹੈ ਪਰ ਜੇਕਰ ਇਸ ਵਿਧਾਨ ਸਭਾ ਦੀ ਗੱਲ ਕਰੀਏ ਤਾਂ ਸਭ ਤੋਂ ਘੱਟ ਵਿੱਦਿਅਕ ਯੋਗਤਾ ਵਾਲੇ ਉਹ ਇਕੱਲੇ ਵਿਧਾਇਕ

3 ਵਿਧਾਇਕ 8ਵੀਂ ਪਾਸ

ਹਲਕਾ ਖੇਮਕਰਨ ਤੋਂ ਵਿਧਾਇਕ ਸਰਵਣ ਸਿੰਘ ਧੁਨ, ਲੁਧਿਆਣਾ (ਉੱਤਰੀ) ਤੋਂ ਵਿਧਾਇਕ ਮਦਨ ਲਾਲ ਬੰਗਾ ਤੇ ਮੁਕਤਸਰ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾਡ਼ ਸਣੇ ਤਿੰਨੇ ਹੀ ‘ਆਪ’ ਦੇ ਵਿਧਾਇਕ 8ਵੀਂ ਪਾਸ ਹਨ।

17 ਵਿਧਾਇਕ 10ਵੀਂ ਪਾਸ

ਨਵੀਂ ਵਿਧਾਨ ਸਭਾ ’ਚ 17 ਵਿਧਾਇਕ 10ਵੀਂ ਪਾਸ ਹਨ ਜਿਨ੍ਹਾਂ ’ਚ ਭਾਜਪਾ ਦਾ 1, ਕਾਂਗਰਸ ਦੇ 4 ਤੇ ਆਮ ਆਦਮੀ ਪਾਰਟੀ ਦੇ 12 ਵਿਧਾਇਕ ਹਨ। ਹਲਕਾ ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ, ਅਜਨਾਲਾ ਤੋਂ ‘ਆਪ’ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਬਟਾਲਾ ਤੋਂ ‘ਆਪ’ ਵਿਧਾਇਕ ਅਮਨਸ਼ੇਰ ਸਿੰਘ, ਭੋਆ ਤੋਂ ‘ਆਪ’ ਵਿਧਾਇਕ ਲਾਲ ਚੰਦ, ਫ਼ਰੀਦਕੋਟ ਤੋਂ ‘ਆਪ’ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਹਲਕਾ ਗਿੱਦਡ਼ਬਾਹਾ ਤੋਂ ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵਡ਼ਿੰਗ, ਹਲਕਾ ਗਿੱਲ ਤੋਂ ‘ਆਪ’ ਵਿਧਾਇਕ ਜੀਵਨ ਸਿੰਘ ਸੰਗੋਵਾਲ, ਜਲੰਧਰ ਪੱਛਮੀ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ, ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ, ਲੁਧਿਆਣਾ ਪੂਰਬੀ ਤੋਂ ‘ਆਪ’ ਵਿਧਾਇਕ ਦਲਜੀਤ ਸਿੰਘ ਗਰੇਵਾਲ, ਮੁਕੇਰੀਆਂ ਤੋਂ ਭਾਜਪਾ ਵਿਧਾਇਕ ਜੰਗੀ ਲਾਲ ਮਹਾਜਨ, ਮੋਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ, ਸਾਹਨੇਵਾਲ ਤੋਂ ‘ਆਪ’ ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਸਮਰਾਲਾ ਤੋਂ ‘ਆਪ’ ਵਿਧਾਇਕ ਜਗਤਾਰ ਸਿੰਘ, ਸ਼ਾਹਕੋਟ ਤੋਂ ਕਾਂਗਰਸ ਦੇ ਹਰਦੇਵ ਸਿੰਘ ਲਾਡੀ, ਸ਼ੁਤਰਾਣਾ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ, ਹਲਕਾ ਜ਼ੀਰਾ ਤੋਂ ‘ਆਪ’ ਵਿਧਾਇਕ ਨਰੇਸ਼ ਕਟਾਰੀਆ ਦੀ ਵਿੱਦਿਅਕ ਯੋਗਤਾ 10ਵੀਂ ਪਾਸ ਹੈ। ਕਾਂਗਰਸ ਸਰਕਾਰ ’ਚ ਟਰਾਂਸਪੋਰਟ ਮੰਤਰੀ ਰਹੇ ਤੇ ‘ਆਪ’ ਦੀ ਹਨੇਰੀ ’ਚ ਵੀ ਮੁਡ਼ ਗਿੱਦਡ਼ਬਾਹੇ ਤੋਂ ਜਿੱਤਣ ਵਾਲੇ ਰਾਜਾ ਵਡ਼ਿੰਗ ਵੀ 10ਵੀਂ ਪਾਸ ਹਨ।

24 ਵਿਧਾਇਕ 12ਵੀਂ ਪਾਸ

ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਤੇ ਕਾਂਗਰਸ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੋਵਾਂ ਨੂੰ ਹਰਾਉਣ ਵਾਲੇ ਆਪ ਦੇ ਉਮੀਦਵਾਰ 12ਵੀਂ ਪਾਸ ਹਨ। ਬਸਪਾ ਦਾ 1, ਅਕਾਲੀ ਦਲ ਦਾ 1, ਕਾਂਗਰਸ ਦੇ 3 ਤੇ ਆਪ ਦੇ 19 ਵਿਧਾਇਕ 12ਵੀਂ ਪਾਸ ਹਨ। ਹਲਕਾ ਬੱਲੂਆਣਾ ਤੋਂ ‘ਆਪ’ ਵਿਧਾਇਕ ਅਮਨਦੀਪ ਸਿੰਘ ਮੁਸਾਫ਼ਿਰ, ਬਾਬਾ ਬਕਾਲਾ ਤੋਂ ‘ਆਪ’ ਵਿਧਾਇਕ ਦਲਬੀਰ ਸਿੰਘ ਟੌਂਗ, ਭਦੌਡ਼ ਤੋਂ ‘ਆਪ’ ਵਿਧਾਇਕ ਲਾਭ ਸਿੰਘ ਉੱਗੋਕੇ, ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ, ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਯਾਲੀ, ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਪੰਜਾਬ ਦੇ ਮੁੱਖ ਮੰਤਰੀ ਤੇ ਧੂਰੀ ਤੋਂ ਵਿਧਾਇਕ ਭਗਵੰਤ ਮਾਨ, ਗਡ਼੍ਹਸ਼ੰਕਰ ਤੋਂ ‘ਆਪ’ ਵਿਧਾਇਕ ਜੈ ਕ੍ਰਿਸ਼ਨ, ਘਨੌਰ ਤੋਂ ‘ਆਪ’ ਵਿਧਾਇਕ ਗੁਰਲਾਲ ਘਨੌਰ, ਹੁਸ਼ਿਆਰਪੁਰ ਤੋਂ ‘ਆਪ’ ਵਿਧਾਇਕ ਬ੍ਰਹਮ ਸ਼ੰਕਰ, ਜਲੰਧਰ ਉੱਤਰੀ ਤੋਂ ਕਾਂਗਰਸੀ ਵਿਧਾਇਕ ਅਵਤਾਰ ਹੈਨਰੀ ਜੂਨੀਅਰ, ਖੰਨਾ ਤੋਂ ‘ਆਪ’ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਡ, ਖਡੂਰ ਸਾਹਿਬ ਤੋਂ ‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਖਰਡ਼ ਤੋਂ ‘ਆਪ’ ਵਿਧਾਇਕਾ ਅਨਮੋਲ ਗਗਨ ਮਾਨ, ਲੰਬੀ ਤੋਂ ਪੰਜਾਬ ਦੀ ਸਿਆਸਤ ਦੇ ਬਾਬਾ ਬੋਹਡ਼ ਕਹੇ ਜਾਣ ਵਾਲੇ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ ਵਾਲੇ ਗੁਰਮੀਤ ਸਿੰਘ ਖੁੱਡੀਆਂ, ਮੌਡ਼ ਤੋਂ ‘ਆਪ’ ਵਿਧਾਇਕ ਸੁਖਵੀਰ ਸਿੰਘ, ਨਾਭਾ ਤੋਂ ‘ਆਪ’ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਨਵਾਂ ਸ਼ਹਿਰ ਤੋਂ ਬਸਪਾ ਵਿਧਾਇਕ ਨਛੱਤਰ ਪਾਲ, ਪੱਟੀ ਤੋਂ ‘ਆਪ’ ਵਿਧਾਇਕ ਲਾਲਜੀਤ ਸਿੰਘ ਭੁੱਲਰ, ਰਾਏਕੋਟ ਤੋਂ ‘ਆਪ’ ਵਿਧਾਇਕ ਹਾਕਮ ਸਿੰਘ, ਰੂਪਨਗਰ ਤੋਂ ‘ਆਪ’ ਵਿਧਾਇਕ ਦਿਨੇਸ਼ ਕੁਮਾਰ ਚੱਢਾ, ਸਮਾਣਾ ਤੋਂ ‘ਆਪ’ ਵਿਧਾਇਕ ਚੇਤਨ ਸਿੰਘ ਜੌਰਾਮਾਜਰਾ, ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ, ਹਲਕਾ ਉਡ਼ਮਡ਼ ਤੋਂ ‘ਆਪ’ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਵਿੱਦਿਅਕ ਯੋਗਤਾ 12ਵੀਂ ਪਾਸ ਹੈ।

21 ਵਿਧਾਇਕ ਹਨ ਬੀਏ

ਸ਼੍ਰੋਮਣੀ ਅਕਾਲੀ ਦਲ ਦਾ 1, ਭਾਜਪਾ ਦਾ 1, ਕਾਂਗਰਸ ਦੇ 7 ਵਿਧਾਇਕਾਂ ਸਣੇ ‘ਆਪ’ ਦੇ 12 ਵਿਧਾਇਕ ਗਰੈਜੂਏਟ ਹਨ। ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ, ਜਲੰਧਰ ਕੇਂਦਰੀ ਤੋਂ ‘ਆਪ’ ਵਿਧਾਇਕ ਰਮਨ ਅਰੋਡ਼ਾ, ਲੁਧਿਆਣਾ ਦੱਖਣੀ ਤੋਂ ਰਾਜਿੰਦਰ ਪਾਲ ਕੌਰ, ਲੁਧਿਆਣਾ ਪੱਛਮੀ ਤੋਂ ‘ਆਪ’ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਹਲਕਾ ਮਜੀਠਾ ਤੋਂ ਬਿਕਰਮ ਮਜੀਠੀਆ ਦੀ ਪਤਨੀ ਤੇ ਅਕਾਲੀ ਵਿਧਾਇਕਾ ਗਨੀਵ ਕੌਰ ਮਜੀਠੀਆ, ਮਹਿਲ ਕਲਾਂ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਨਕੋਦਰ ਤੋਂ ‘ਆਪ’ ਵਿਧਾਇਕਾ ਇੰਦਰਜੀਤ ਕੌਰ ਮਾਨ, ਨਿਹਾਲ ਸਿੰਘ ਵਾਲਾ ਤੋਂ ‘ਆਪ’ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਪਠਾਨਕੋਟ ਤੋਂ ਭਾਜਪਾ ਵਿਧਾਇਕ ਅਸ਼ਵਨੀ ਕੁਮਾਰ ਸ਼ਰਮਾ, ਫਿਲੌਰ ਤੋਂ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ, ਕਾਦੀਆਂ ਤੋਂ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ, ਰਾਜਾਸਾਂਸੀ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਸਰਕਾਰੀਆਂ, ਰਾਜਪੁਰਾ ਤੋਂ ‘ਆਪ’ ਵਿਧਾਇਕਾ ਨੀਨਾ ਮਿੱਤਲ, ਰਾਮਪੁਰਾ ਫੂਲ ਤੋਂ ‘ਆਪ’ ਵਿਧਾਇਕ ਬਲਕਾਰ ਸਿੱਧੂ, ਸੁਜਾਨਪੁਰ ਤੋਂ ਕਾਂਗਰਸੀ ਵਿਧਾਇਕ ਨਰੇਸ਼ ਪੁਰੀ ਅਤੇ ਸੁਨਾਮ ਤੋਂ ‘ਆਪ’ ਵਿਧਾਇਕ ਅਮਨ ਅਰੋਡ਼ਾ, ਅਬੋਹਰ ਤੋਂ ਕਾਂਗਰਸੀ ਵਿਧਾਇਕ ਸੰਦੀਪ ਜਾਖਡ਼, ਡੇਰਾਬੱਸੀ ਤੋਂ ‘ਆਪ’ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਧਰਮਕੋਟ ਤੋਂ ‘ਆਪ’ ਵਿਧਾਇਕ ਦਵਿੰਦਰਜੀਤ ਸਿੰਘ, ਫ਼ਤਿਹਗਡ਼੍ਹ ਚੂਡ਼ੀਆਂ ਤੋਂ ਕਾਂਗਰਸੀ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਫ਼ਿਰੋਜ਼ਪੁਰ (ਸ਼ਹਿਰੀ) ਤੋਂ ’ਆਪ’ ਵਿਧਾਇਕ ਰਣਬੀਰ ਸਿੰਘ ਦੇ ਨਾਂ ਸ਼ਾਮਲ ਹਨ।

23 ਵਿਧਾਇਕ ਗ੍ਰੈਜੁਏਟ ਪ੍ਰੋਫੈਸ਼ਨਲ

ਕਾਂਗਰਸ ਦੀ 1 ਵਿਧਾਇਕਾ ਸਣੇ 22 ਵਿਧਾਇਕ ‘ਆਪ’ ਦੇ ਗਰੈਜੂਏਟ ਪ੍ਰੋਫੈਸ਼ਨਲ ਪਾਸ ਹਨ। ਦੀਨਾ ਨਗਰ ਤੋਂ ਕਾਂਗਰਸੀ ਵਿਧਾਇਕਾ ਅਰੁਣਾ ਚੌਧਰੀ, ਦਿਡ਼੍ਹਬਾ ਤੋਂ ‘ਆਪ’ ਵਿਧਾਇਕ ਹਰਪਾਲ ਸਿੰਘ ਚੀਮਾ, ਫ਼ਤਿਹਗਡ਼੍ਹ ਸਾਹਿਬ ਤੋਂ ‘ਆਪ’ ਵਿਧਾਇਕ ਲਖਬੀਰ ਸਿੰਘ ਰਾਏ, ਫ਼ਿਰੋਜ਼ਪੁਰ ਦਿਹਾਤੀ ਤੋਂ ‘ਆਪ’ ਵਿਧਾਇਕ ਰਜਨੀਸ਼ ਕੁਮਾਰ ਦਹੀਆ, ਅੰਮ੍ਰਿਤਸਰ ਕੇਂਦਰੀ ਤੋਂ ‘ਆਪ’ ਵਿਧਾਇਕ ਅਜੇ ਗੁਪਤਾ, ਅੰਮ੍ਰਿਤਸਰ ਈਸਟ ਤੋਂ ‘ਆਪ’ ਵਿਧਾਇਕਾ ਜੀਵਨਜੋਤ ਕੌਰ, ਅੰਮ੍ਰਿਤਸਰ ਪੱਛਮੀ ਤੋਂ ‘ਆਪ’ ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਅਨੰਦਪੁਰ ਸਾਹਿਬ ਤੋਂ ‘ਆਪ’ ਵਿਧਾਇਕ ਹਰਜੋਤ ਸਿੰਘ ਬੈਂਸ, ਹਲਕਾ ਆਤਮ ਨਗਰ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਸਿੱਧੂ, ਬਾਘਾਪੁਰਾਣਾ ਤੋਂ ‘ਆਪ’ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਬਰਨਾਲਾ ਤੋਂ ‘ਆਪ’ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਬਠਿੰਡਾ (ਦੇਹਾਤੀ) ਤੋਂ ‘ਆਪ’ ਵਿਧਾਇਕ ਅਮਿਤ ਰਤਨ, ਬਠਿੰਡਾ ਸ਼ਹਿਰੀ ਤੋਂ ‘ਆਪ’ ਵਿਧਾਇਕ ਜਗਰੂਪ ਸਿੰਘ ਗਿੱਲ, ਦਸੂਹਾ ਤੋਂ ‘ਆਪ’ ਵਿਧਾਇਕ ਕਰਮਬੀਰ ਸਿੰਘ, ਜੈਤੋਂ ਤੋਂ ‘ਆਪ’ ਵਿਧਾਇਕ ਅਮੋਲਕ ਸਿੰਘ, ਜਲਾਲਾਬਾਦ ਤੋਂ ‘ਆਪ’ ਵਿਧਾਇਕ ਜਗਦੀਪ ਕੰਬੋਜ, ਕਰਤਾਰਪੁਰ ਤੋਂ ‘ਆਪ’ ਵਿਧਾਇਕ ਬਲਕਾਰ ਸਿੰਘ, ਕੋਟਕਪੂਰਾ ਤੋਂ ‘ਆਪ’ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਲਹਿਰਾ ਤੋਂ ‘ਆਪ’ ਵਿਧਾਇਕ ਬਰਿੰਦਰ ਕੁਮਾਰ ਗੋਇਲ, ਮਾਨਸਾ ਤੋਂ ‘ਆਪ’ ਵਿਧਾਇਕ ਵਿਜੇ ਸਿੰਗਲਾ, ਮੋਗਾ ਤੋਂ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਕਰਾਰੀ ਸ਼ਿਕਸਤ ਦੇਣ ਵਾਲੀ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋਡ਼ਾ, ਸੰਗਰੂਰ ਤੋਂ ‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ, ਸਰਦੂਲਗਡ਼੍ਹ ਤੋਂ ‘ਆਪ’ ਵਿਧਾਇਕ ਗੁਰਪ੍ਰੀਤ ਸਿੰਘ ਦੀ ਵਿੱਦਿਅਕ ਯੋਗਤਾ ਗ੍ਰੈਜੁਏਟ ਪ੍ਰੋਫੈਸ਼ਨਲ ਹੈ।

21 ਵਿਧਾਇਕ ਐੱਮਏ ਪਾਸ

ਅਕਾਲੀ ਦਲ ਦੇ 1, ਕਾਂਗਰਸ ਦੇ 2 ਵਿਧਾਇਕਾਂ ਸਣੇ ਆਪ ਦੇ 18 ਵਿਧਾਇਕ ਐੱਮਏ ਪਾਸ ਹਨ। ਚੱਬੇਵਾਲ ਤੋਂ ਕਾਂਗਰਸੀ ਵਿਧਾਇਕ ਡਾ. ਰਾਜ ਕੁਮਾਰ, ਚਮਕੌਰ ਸਾਹਿਬ ਤੋਂ ‘ਆਪ’ ਵਿਧਾਇਕ ਚਰਨਜੀਤ ਸਿੰਘ, ਗੁਰੂ ਹਰਸਹਾਏ ਤੋਂ ‘ਆਪ’ ਵਿਧਾਇਕ ਫ਼ੌਜਾ ਸਿੰਘ, ਜਗਰਾਓਂ ਤੋਂ ‘ਆਪ’ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ, ਅਮਰਗਡ਼੍ਹ ਤੋਂ ‘ਆਪ’ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣ ਮਾਜਰਾ, ਅਮਲੋਹ ਤੋਂ ‘ਆਪ’ ਵਿਧਾਇਕ ਗੁਰਿੰਦਰ ਸਿੰਘ, ਅੰਮ੍ਰਿਤਸਰ ਦੱਖਣੀ ਤੋਂ ‘ਆਪ’ ਵਿਧਾਇਕ ਇੰਦਰਬੀਰ ਸਿੰਘ ਨਿੱਜਰ, ਅਟਾਰੀ ਤੋਂ ‘ਆਪ’ ਵਿਧਾਇਕ ਜਸਵਿੰਦਰ ਸਿੰਘ, ਬੰਗਾ ਤੋਂ ਅਕਾਲੀ ਵਿਧਾਇਕ ਸੁਖਵਿੰਦਰ ਕੁਮਾਰ, ਬੱਸੀ ਪਠਾਣਾ ਤੋਂ ‘ਆਪ’ ਵਿਧਾਇਕ ਰੁਪਿੰਦਰ ਸਿੰਘ, ਬੁਢਲਾਡਾ ਤੋਂ ‘ਆਪ’ ਵਿਧਾਇਕ ਬੁੱਧ ਰਾਮ, ਜੰਡਿਆਲਾ ਤੋਂ ‘ਆਪ’ ਵਿਧਾਇਕ ਹਰਭਜਨ ਸਿੰਘ, ਪਟਿਆਲਾ ਦਿਹਾਤੀ ਤੋਂ ‘ਆਪ’ ਵਿਧਾਇਕ ਬਲਬੀਰ ਸਿੰਘ, ਪਟਿਆਲਾ ਸ਼ਹਿਰੀ ਤੋਂ ‘ਆਪ’ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਪਾਇਲ ਤੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਫਗਵਾਡ਼ਾ ਤੋਂ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਸ਼ਾਮਚੁਰਾਸੀ ਤੋਂ ‘ਆਪ’ ਵਿਧਾਇਕ ਡਾ. ਰਵਜੋਰ ਸਿੰਘ, ਸ਼੍ਰੀ ਹਰਗੋਬਿੰਦਪੁਰ ਤੋਂ ‘ਆਪ’ ਵਿਧਾਇਕ ਅਮਰਪਾਲ ਸਿੰਘ, ਸੁਲਤਾਨਪੁਰ ਲੋਧੀ ਤੋਂ ਰਾਣਾ ਇੰਦਰ ਪ੍ਰਤਾਪ ਸਿੰਘ, ਤਲਵੰਡੀ ਸਾਬੋ ਤੋਂ ‘ਆਪ’ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਤੇ ਤਰਨ ਤਾਰਨ ਤੋਂ ‘ਆਪ’ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਵਿਦਿਅਕ ਯੋਗਤਾ ਐੱਮਏ ਪਾਸ ਹੈ।

2 ਵਿਧਾਇਕ ਪੀਐੱਚਡੀ, 5 ਵਿਧਾਇਕ ਡਿਪਲੋਮੇ ਵਾਲੇ

ਆਮ ਆਦਮੀ ਪਾਰਟੀ ਦੇ 2 ਵਿਧਾਇਕ ਪੀਐੱਚਡੀ ਵਾਲੇ ਤੇ 5 ਵਿਧਾਇਕ ਹਨ ਡਿਪਲੋਮੇ ਪਾਸ। ਅੰਮ੍ਰਿਤਸਰ ਉੱਤਰੀ ਤੋਂ ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਤੇ ਮਲੇਰਕੋਟਲਾ ਤੋਂ ‘ਆਪ’ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ ਕੋਲ ਡਾਕਟਰੇਟ ਯਾਨੀ ਪੀਐੱਚਡੀ ਦੀ ਡਿਗਰੀ ਹੈ। ਇਸ ਤੋਂ ਇਲਾਵਾ ਬਲਾਚੌਰ ਤੋਂ ‘ਆਪ’ ਵਿਧਾਇਕਾ ਸੰਤੋਸ਼ ਕੁਮਾਰੀ ਕਟਾਰੀਆ, ਭੁੱਚੋ ਮੰਡੀ ਤੋਂ ‘ਆਪ’ ਵਿਧਾਇਕ ਜਗਸੀਰ ਸਿੰਘ, ਫ਼ਾਜ਼ਿਲਕਾ ਤੋਂ ‘ਆਪ’ ਵਿਧਾਇਕ ਨਰਿੰਦਰ ਪਾਲ ਸਿੰਘ, ਗੁਰਦਾਸਪੁਰ ਤੋਂ ਬਰਿੰਦਰਮੀਤ ਸਿੰਘ ਤੇ ਮਲੋਟ ਤੋਂ ‘ਆਪ’ ਵਿਧਾਇਕਾ ਡਾ. ਬਲਜੀਤ ਕੌਰ ਕੋਲ ਡਿਪਲੋਮਾ ਦੀ ਡਿਗਰੀ ਹੈ।

Share This :

Leave a Reply