ਕਿਸਾਨ ਅੰਦੋਲਨ ਨੂੰ ਪ੍ਰਫੁੱਲਿਤ ਕਰਨ ਲਈ ਵਿਚਾਰਾਂ ਕੀਤੀਆਂ

ਖੰਨਾ (ਪਰਮਜੀਤ ਸਿੰਘ ਧੀਮਾਨ) –ਕਿਸਾਨੀ ਅੰਦੋਲਨ ਨੂੰ ਹੋਰ ਵਧੇਰੇ ਪ੍ਰਫੁੱਲਿਤ ਕਰਨ ਲਈ ਰੋਜ਼ਾਨਾ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਕਿਸਾਨ ਸੰਗਠਨ ਵੱਡੇ ਕਾਫ਼ਲਿਆਂ ਵਿਚ ਦਿੱਲੀ ਬਾਰਡਰ ਤੇ ਪੁੱਜ ਰਹੇ ਹਨ, ਕਿਉਂਕਿ ਅਜੌਕੇ ਸਮੇਂ ਹਰ ਵਰਗ ਮਹਿਸੂਸ ਕਰਦਾ ਹੈ ਕਿ ਸਿਰਫ ਸੰਗਠਿਤ ਅਤੇ ਏਕੇ ਵਿਚ ਹੀ ਕਿਸਾਨ ਆਪਣੀਆਂ ਮੰਗਾਂ ਸਰਕਾਰਾਂ ਤੋਂ ਮੰਨਵਾ ਸਕਦੇ ਹਨ। ਇਹ ਪ੍ਰਗਟਾਵਾ ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੀਨੀਅਰ ਆਗੂ ਰਾਜਿੰਦਰ ਸਿੰਘ ਕੋਟ ਪਨੈਚ ਅਤੇ ਬਲਵੰਤ ਸਿੰਘ ਨੇ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਇਥੋਂ ਦੇ ਨੇੜਲੇ ਪਿੰਡ ਇਸਮੈਲਪੁਰ ਦੀ ਪਿੰਡ ਪੱਧਰੀ ਦਾ ਇਕਾਈ ਦਾ ਨਿਰਮਾਣ ਕੀਤਾ ਗਿਆ, ਜਿਸ ਵਿਚ ਸਰਬਸੰਮਤੀ ਨਾਲ ਗੁਰਚਰਨ ਸਿੰਘ, ਹਰਦੀਪ ਸਿੰਘ, ਬੇਅੰਤ ਸਿੰਘ ਸਮੇਤ 11 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ ਅਤੇ ਬਾਕੀ ਅਹੁਦੇਦਾਰਾਂ ਦੀ ਚੋਣ ਆਉਣ ਵਾਲੇ ਦਿਨਾਂ ਵਿਚ ਪਿੰਡ ਪੱਧਰੀ ਇੱਕਠ ਕਰਕੇ ਕੀਤੀ ਜਾਵੇਗੀ।

ਸ੍ਰੀ ਰਾਜੇਵਾਲ ਨੇ ਕਿਹਾ ਕਿ ਇਸ ਇਕਾਈ ਦਾ ਨਿਰਮਾਣ ਘਰ-ਘਰ ਮੋਦੀ ਸਰਕਾਰ ਦੀਆਂ ਲੋਕਮਾਰੂ ਨੀਤੀਆਂ ਨੂੰ ਪਹੁੰਚਾਉਣ ਲਈ ਕੀਤਾ ਗਿਆ ਹੈ ਤਾਂ ਜੋ ਹਰ ਵਰਗ ਨੂੰ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨੀਤੀਆਂ ਤੋਂ ਜਾਗਰੂਕ ਹੋ ਕੇ ਆਪਣੇ ਹੱਕਾਂ ਲਈ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਸਕੇ। ਉਪਰੋਕਤ ਮੈਂਬਰਾਂ ਨੇ ਭਰੋਸਾ ਦਿਵਾਇਆ ਕਿ ਉਹ ਜੱਥੇਬੰਦੀ ਦੇ ਅਨੁਸ਼ਾਸ਼ਨ ’ਚ ਰਹਿ ਕੇ ਕਿਸਾਨ ਅੰਦੋਲਨ ਨੂੰ ਤਾਕਤਵਰ ਬਨਾਉਣ ਲਈ ਮਿਹਨਤ ਕਰਨਗੇ। ਇਸ ਮੌਕੇ ਰਮਨਦੀਪ ਸਿੰਘ, ਜਗਰੂਪ ਸਿੰਘ, ਸੁਖਵਿੰਦਰ ਸਿੰਘ, ਗੁਰਜੀਤ ਸਿੰਘ, ਬਹਾਦਰ ਸਿੰਘ, ਰਵਿੰਦਰ ਸਿੰਘ, ਭਿੰਦਰ ਸਿੰਘ, ਨਿਰਭੈ ਸਿੰਘ ਆਦਿ ਹਾਜ਼ਰ ਸਨ।

Share This :

Leave a Reply