ਅੱਜ ਹੋਵੇਗਾ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਸਾਰੀਆਂ ਪਾਰਟੀਆਂ ਦੀਆਂ ਟਿਕੀਆਂ ਨਜ਼ਰਾਂ

ਨਵੀਂ ਦਿੱਲੀ, ਮੀਡੀਆ ਬਿਊਰੋ:

ਚੋਣ ਕਮਿਸ਼ਨ ਸ਼ਨਿੱਚਰਵਾਰ ਦੁਪਹਿਰ ਨੂੰ ਪੰਜ ਸੂਬਿਆਂ ‘ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਰੇਗਾ। ਇਸ ਨਾਲ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਦਰਮਿਆਨ ਭੰਬਲਭੂਸੇ ਦੀ ਸਥਿਤੀ ਵੀ ਪੂਰੀ ਤਰ੍ਹਾਂ ਖਤਮ ਹੋ ਜਾਵੇਗੀ। ਚੋਣ ਕਮਿਸ਼ਨ ਵੱਲੋਂ ਤਰੀਕਾਂ ਦੇ ਐਲਾਨ ਨਾਲ ਸਾਰੀਆਂ ਸਿਆਸੀ ਪਾਰਟੀਆਂ ਦੀ ਨਵੀਂ ਕਵਾਇਦ ਸ਼ੁਰੂ ਹੋ ਜਾਵੇਗੀ। ਦੱਸ ਦੇਈਏ ਕਿ ਦੇਸ਼ ਵਿੱਚ ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਕਾਂਗਰਸ ਅੱਜ ਤੋਂ ਇੱਕ ਆਨਲਾਈਨ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼, ਪੰਜਾਬ, ਉੱਤਰਾਖੰਡ, ਮਨੀਪੁਰ ਤੇ ਗੋਆ ‘ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਸਿਆਸੀ ਪਾਰਟੀਆਂ ਇਸ ਲਈ ਪਹਿਲਾਂ ਹੀ ਤਿਆਰੀਆਂ ਕਰ ਰਹੀਆਂ ਹਨ। ਇਨ੍ਹਾਂ ਪੰਜਾਂ ਰਾਜਾਂ ‘ਚ ਭਾਵੇਂ ਸਾਰੇ ਸੂਬੇ ਖਾਸ ਹਨ ਪਰ ਵੱਡੀਆਂ ਪਾਰਟੀਆਂ ਦੀਆਂ ਨਜ਼ਰਾਂ ਉੱਤਰ ਪ੍ਰਦੇਸ਼ ਤੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ‘ਤੇ ਟਿਕੀਆਂ ਹੋਈਆਂ ਹਨ। ਤੁਹਾਨੂੰ ਦੱਸ ਦੇਈਏ ਕਿ ਜਿਨ੍ਹਾਂ ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਉਥੇ ਹੀ ਪੰਜਾਬ ‘ਚ ਕਾਂਗਰਸ ਦੀ ਸਰਕਾਰ ਹੈ। ਬਾਕੀ ਥਾਵਾਂ ‘ਤੇ ਭਾਜਪਾ ਦੀ ਸਰਕਾਰ ਹੈ।

ਇੱਥੇ ਤੁਹਾਨੂੰ ਇਹ ਵੀ ਦੱਸ ਦੇਈਏ ਕਿ ਇਲਾਹਾਬਾਦ ਹਾਈਕੋਰਟ ਨੇ ਅਪੀਲ ਕੀਤੀ ਸੀ ਕਿ ਕੋਰੋਨਾ ਕਾਰਨ ਵਿਧਾਨ ਸਭਾ ਚੋਣਾਂ ‘ਤੇ ਹੋਰ ਵਿਚਾਰ ਕੀਤਾ ਜਾਵੇ। ਇਸ ਤੋਂ ਬਾਅਦ ਕੁਝ ਸਿਆਸੀ ਪਾਰਟੀਆਂ ਨੇ ਵੀ ਅਜਿਹੀ ਹੀ ਮੰਗ ਕੀਤੀ। ਪਰ ਹੁਣ ਇਸ ‘ਤੇ ਲੱਗੇ ਪ੍ਰਸ਼ਨ ਚਿੰਨ੍ਹ ਨੂੰ ਹਟਾ ਦਿੱਤਾ ਜਾਵੇਗਾ।

Share This :

Leave a Reply