ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੱਲੋਂ ਅੰਮ੍ਰਿਤਸਰ ਅੰਤਰਰਾਜੀ ਬੱਸ ਅੱਡੇ ਉਤੇ ਅਚਨਚੇਤ ਛਾਪਾ

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਅੰਮ੍ਰਿਤਸਰ ਦੇ ਸ਼ਹੀਦ ਮਦਨ ਲਾਲ ਢੀਂਗਰਾ ਅੰਤਰਰਾਜੀ ਬੱਸ ਅੱਡੇ ਅਤੇ ਸਿਟੀ ਸੈਂਟਰ, ਜਿੱਥੇ ਕਿ ਜਅਿਾਦਾਤਰ ਯਾਤਰੀ ਬੱਸਾਂ ਗੈਰ-ਕਾਨੂੰਨੀ ਢੰਗ ਨਾਲ ਪਾਰਕ ਕੀਤੀਆਂ ਜਾਂਦੀਆਂ ਹਨ, ਵਿਖੇ ਛਾਪਾ ਮਾਰਿਆ। ਇਸ ਮੌਕੇ ਉਨਾਂ ਦੇ ਨਿਰਦੇਸ਼ਾਂ ‘ਤੇ ਵਿਭਾਗ ਦੇ ਅਧਿਕਾਰੀਆਂ ਨੇ ਦਸਤਾਵੇਜਾਂ ਦੀ ਘਾਟ ਕਾਰਨ 20 ਵੱਖ-ਵੱਖ ਟਰਾਂਸਪੋਰਟ ਕੰਪਨੀਆਂ ਦੀਆਂ ਬੱਸਾਂ ਜਬਤ ਕੀਤੀਆਂ, ਜਿਨਾਂ ਵਿੱਚ ਆਰਬਿਟ ਐਵੀਏਸ਼ਨ ਦੀ ਇੱਕ ਬੱਸ ਵੀ ਸ਼ਾਮਿਲ ਹੈ। ਸ੍ਰੀ ਰਾਜਾ ਵੜਿੰਗ ਨੇ ਸਪੱਸਟ ਸਬਦਾਂ ਵਿੱਚ ਕਿਹਾ ਕਿ ਸਰਕਾਰੀ ਟੈਕਸ ਦੀ ਚੋਰੀ, ਨਾਜਾਇਜ ਚੱਲਦੀਆਂ ਬੱਸਾਂ ਅਤੇ ਬੱਸ ਮਾਫੀਆ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨਾਂ ਕਿਹਾ ਕਿ ਜੋ ਵੀ ਬੱਸ ਪੰਜਾਬ ਦੀਆਂ ਸੜਕਾਂ ਉੱਤੇ ਚੱਲੇਗੀ, ਉਹ ਟੈਕਸ ਭਰ ਕੇ ਹੀ ਚੱਲੇਗੀ। ਉਨਾਂ ਦੱਸਿਆ ਕਿ ਨਾਜਾਇਜ ਚੱਲਦੀਆਂ ਬੱਸਾਂ ਵਿਰੁੱਧ ਬੀਤੇ ਦਿਨਾਂ ਵਿੱਚ ਕੀਤੀ ਗਈ ਸਖਤੀ ਨਾਲ ਪਨਬਸ ਅਤੇ ਪੈਪਸੂ ਨੂੰ 40 ਲੱਖ ਰੁਪਏ ਰੋਜਾਨਾ ਦਾ ਲਾਭ ਹੋਇਆ ਹੈ। ਉਨਾਂ ਕਿਹਾ, “ਮੇਰੀ ਕੋਸ਼ਿਸ਼ ਵਿਭਾਗ ਦੀ ਰੋਜਾਨਾ ਆਮਦਨ ਇਕ ਕਰੋੜ ਰੁਪਏ ਤੱਕ ਵਧਾਉਣ ਦੀ ਹੈ।“ ਸ੍ਰੀ ਰਾਜਾ ਵੜਿੰਗ ਨੇ ਆਪਣੇ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਬੱਸਾਂ, ਟਰੱਕਾਂ ਅਤੇ ਹੋਰ ਵਾਹਨਾਂ ਦੀ ਟੈਕਸ ਸਬੰਧੀ ਜਾਂਚ ਪੜਤਾਲ ਕਰਨ ਦੇ ਨਾਲ-ਨਾਲ ਉਨਾਂ ਦੀ ਮੌਜੂਦਾ ਸਥਿਤੀ ਜਿਵੇਂ ਵਾਹਨ ਦੀ ਉਮਰ, ਪ੍ਰਦੂਸ਼ਣ ਪੱਧਰ ਅਤੇ ਸੁਰੱਖਿਆ ਦੇ ਲਿਹਾਜ ਨਾਲ ਵਾਹਨ ਦੀ ਛਾਣਬੀਣ ਵੀ ਲਾਜਮੀ ਤੌਰ ‘ਤੇ ਕਰਨ ਤਾਂ ਕਿ ਸੜਕਾਂ ਉਤੇ ਚੱਲਦੇ ਇਹ ਵਾਹਨ ਕਿਸੇ ਦੀ ਜਾਨ ਲਈ ਖਤਰਾ ਨਾ ਬਣਨ।

ਟਰਾਂਸਪੋਰਟ ਮੰਤਰੀ ਨੇ ਬੱਸ ਅੱਡੇ ਉਤੇ ਸਫਾਈ ਦੀ ਕਮੀ ਨੂੰ ਲੈ ਕੇ ਅਧਿਕਾਰੀਆਂ ਦਾ ਖਿਚਾਈ ਕੀਤੀ ਅਤੇ ਕਈ ਥਾਵਾਂ ‘ਤੇ ਆਪ ਸਫਾਈ ਕੀਤੀ। ਉਨਾਂ ਕਿਹਾ ਕਿ ਬੱਸ ਸਟੈਂਡ ਵਰਗੀਆਂ ਜਨਤਕ ਥਾਵਾਂ ਅਤੇ ਬੱਸਾਂ ਦੀ ਸਫਾਈ ਵੀ ਉਨੀ ਹੀ ਜਰੂਰੀ ਹੈ, ਜਿੰਨੀ ਸਾਡੇ ਆਪਣੇ ਘਰ ਦੀ। ਉਨਾਂ ਅਧਿਕਾਰੀਆਂ ਨੂੰ ਸਪੱਸਟ ਕੀਤਾ ਕਿ ਭਵਿੱਖ ਵਿੱਚ ਅਜਿਹੀ ਲਾਪਰਵਾਹੀ ਬਰਦਾਸਤ ਨਹੀਂ ਕੀਤੀ ਜਾਵੇਗੀ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਹਰ ਪੰਦਰਵਾੜੇ ‘ਤੇ ਵਿੱਢੀ ਜਾਂਦੀ ਸਫਾਈ ਮੁਹਿੰਮ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਸਰਕਾਰੀ ਬੱਸਾਂ ਦੀ ਹਾਲਤ ਸੁਧਾਰਨ ਬਾਰੇ ਪੁੱਛੇ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿੱਚ ਸ੍ਰੀ ਰਾਜਾ ਵੜਿੰਗ ਨੇ ਦੱਸਿਆ ਕਿ 842 ਨਵੀਆਂ ਬੱਸਾਂ ਛੇਤੀ ਹੀ ਪੰਜਾਬ ਸਰਕਾਰ ਦੇ ਬੇੜੇ ਵਿਚ ਸ਼ਾਮਲ ਹੋ ਜਾਣਗੀਆਂ। ਉਨਾਂ ਕਿਹਾ ਕਿ ਆਸ ਹੈ ਕਿ ਮਹੀਨੇ ਤੱਕ ਨਵੀਆਂ ਸਰਕਾਰੀ ਬੱਸਾਂ ਸੜਕਾਂ ਉਤੇ ਉਤਾਰ ਦਿੱਤੀਆਂ ਜਾਣਗੀਆਂ।‍ਿ

Share This :

Leave a Reply