ਬੇਰੁਜ਼ਗਾਰ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ, ਪੱਲੇ ਪਏ ਫਿਰ ਲਾਰੇ

ਪਟਿਆਲਾ(ਮੀਡੀਆ ਬਿਊਰੋ)- ਪਿਛਲੇ ਲੰਮੇ ਸਮੇਂ ਤੋਂ ਰੁਜ਼ਗਾਰ ਲਈ ਸੰਘਰਸ਼ ਕਰ ਰਹੇ ਬੇਰੁਜ਼ਾਗਰ ਈ ਟੀ ਟੀ ਟੈਟ ਪਾਸ ਅਧਿਆਪਕਾਂ ਦੀ ਅੱਜ ਪਟਿਆਲਾ ਵਿੱਚ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਹੋਈ। ਪਟਿਆਲਾ ਦੇ ਸਰਕਟ ਹਾਊਸ ਵਿੱਚ ਹੋਈ ਮੀਟਿੰਗ ’ਚ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ, ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਪਟਿਆਲਾ ਪ੍ਰਸ਼ਾਸਨ ਦੇ ਅਧਿਕਾਰੀ ਮੌਜੂਦ ਸਨ। ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਸੁਲਿੰਦਰ ਕੰਬੋਜ, ਨਿਰਮਲ ਜ਼ੀਰਾ, ਰਾਜਸੁਖਵਿੰਦਰ ਗੁਰਦਾਸਪੁਰ, ਬਲਵਿੰਦਰ ਨਾਭਾ, ਸੁਖਜੀਤ ਨਾਭਾ ਤੇ ਜਰਨੈਲ ਸੰਗਰੂਰ ਨੇ ਹਿੱਸਾ ਲਿਆ।

ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਲਗਾਤਾਰ 1 ਘੰਟੇ ਦੇ ਕਰੀਬ ਚੱਲੀ ਜਿਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਬਾਰੇ ਦੱਸਿਆ। ਜਿਸ ਤੋਂ ਬਾਅਦ ਸਿੱਖਿਆ ਮੰਤਰੀ ਵੱਲੋਂ ਸਿਰਫ਼ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀਆਂ ਮੰਗਾਂ ਮੰਨਣ ਦਾ ਝੂਠਾ ਲਾਅਰਾ ਦਿੱਤਾ ਗਿਆ ਕਿਸੇ ਮੰਗਾਂ ਉੱਪਰ ਕੋਈ ਵੀ ਲਿਖਤੀ ਭਰੋਸਾ ਨਹੀਂ ਦਿੱਤਾ ਗਿਆ।

ਅਧਿਆਪਕ ਆਗੂਆਂ ਨੇ ਕਿਹਾ ਕਿ ਅੱਜ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨਾਲ ਪੈਨਲ ਮੀਟਿੰਗ ਹੋਈ ਜਿਸ ਵਿੱਚ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀਆਂ ਮੰਗਾਂ ਬਾਰੇ ਦੱਸਿਆ ਗਿਆ ਕਿ ਕਿਵੇਂ 2364 ਈ.ਟੀ.ਟੀ. ਦੀਆਂ ਪੋਸਟਾਂ ਵਿਚ ਬੀ.ਐੱਡ. ਉਮੀਦਵਾਰਾਂ ਨੂੰ ਬਰਾਬਰ ਵਿਚਾਰਿਆ ਜਾ ਰਿਹਾ ਹੈ।

ਜਿਸ ਨਾਲ ਕਿ ਈ.ਟੀ.ਟੀ. ਦੇ ਉਮੀਦਵਾਰਾਂ ਦਾ ਹੱਕ ਉਨ੍ਹਾਂ ਤੋਂ ਖੋਹਿਆ ਜਾ ਰਿਹਾ ਹੈ। ਸਰਕਾਰੀ ਸਕੂਲਾਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਅਸਾਮੀਆਂ ਖਾਲੀਆਂ ਪਈਆਂ ਹਨ । ਸਿੱਖਿਆ ਮੰਤਰੀ ਨੂੰ ਕਿਹਾ ਕਿ ਨਵੀਆਂ ਪੋਸਟਾਂ ਕੱਢੀਆਂ ਜਾਣ ਤਾਂ ਕਿ ਬੇਰੁਜ਼ਗਾਰ ਅਧਿਆਪਕਾਂ ਨੂੰ ਵੱਧ ਤੋਂ ਵੱਧ ਨੌਕਰੀ ਮਿਲ ਸਕੇ । ਦੂਜੇ ਪਾਸੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਿਹਾ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ 94ਵੇਂ ਦਿਨ ਸਿਖਰ ਦੀ ਗਰਮੀ ਵਿੱਚ ਟਾਵਰ ਉਪਰ ਡਟਿਆ ਰਿਹਾ । 91ਵੇਂ ਦਿਨ ਲਗਾਤਾਰ ਸੁਰਿੰਦਰਪਾਲ ਦੀ ਪੰਜਾਬ ਸਰਕਾਰ ਵੱਲੋਂ ਆਵਾਜ਼ ਨਾ ਸੁਣਨ ਕਰਕੇ ਸੁਰਿੰਦਰਪਾਲ ਵੱਲੋਂ ਮਰਨ ਵਰਤ ਸ਼ੁਰੂ ਕੀਤਾ ਗਿਆ ਜੋ ਕਿ ਅੱਜ ਤੀਜੇ ਦਿਨ ਵਿੱਚ ਦਾਖਿਲ ਹੋ ਚੁੱਕਿਆ ਹੈ । ਜਿੱਥੇ ਸੁਰਿੰਦਰਪਾਲ ਗੁਰਦਾਸਪੁਰ ਚਮੜੀ ਦੇ ਰੋਗ ਦਾ ਸ਼ਿਕਾਰ ਸੀ ।

Share This :

Leave a Reply