ਚੰਡੀਗੜ੍ਹ (ਮੀਡੀਆ ਬਿਊਰੋ) ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸਾ-ਨਿਰਦੇਸਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ ‘ਮਿਸ਼ਨ ਫਤਿਹ’ ਦੀ ਪ੍ਰਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ, ਜਿਸ ਤਹਿਤ ਅੱਜ ਸਿਹਤ ਬਲਾਕ ਮੁਜੱਫਰਪੁਰ ਅਧੀਨ ਪੈਂਦੇ ਪਿੰਡ ਗੋਰਖਪੁਰ, ਜਲਵਾਹਾ, ਉਸਮਾਨਪੁਰ ਅਤੇ ਮਹਾਦੀ ਵਿਖੇ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਗਏ।
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਅੱਜ ਸਥਾਨਕ ਪਿੰਡ ਗੋਰਖਪੁਰ, ਉਸਮਾਨਪੁਰ, ਮਹਾਦੀ ਅਤੇ ਜਲਵਾਹਾ ਵਿਖੇ ਟੀਕਾਕਰਨ ਦੇ ਕੰਮਕਾਜ ਦਾ ਜਾਇਜਾ ਲੈਂਦੇ ਹੋਏ ਦੱਸਿਆ ਕਿ ਅੱਜ ਪੂਰੇ ਬਲਾਕ ਵਿਚ 1490 ਤੋਂ ਵੱਧ ਯੋਗ ਵਿਅਕਤੀਆਂ ਨੇ ਵੈਕਸੀਨ ਲਗਵਾਈ। ਉਨਾਂ੍ਹ ਆਮ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕੋਰੋਨਾ ਵਾਇਰਸ ਦੇ ਮੁਕੰਮਲ ਖਾਤਮੇ ਤੱਕ ਸਾਵਧਾਨੀਆਂ ਦੀ ਪਾਲਣਾ ਕਰਨਾ ਤੇ ਟੀਕਾਕਰਨ ਕਰਵਾਉਣਾ ਬੇਹੱਦ ਜ਼ਰੂਰੀ ਹੈ। ਉਨਾਂ੍ਹ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੀਮਤੀ ਮਨੁੱਖੀ ਜਾਨਾਂ ਨੂੰ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨਾਂ੍ਹ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਰੋਂ ਬਾਹਰ ਨਿਕਲਣ ਸਮੇਂ ਮਾਸਕ, ਰੁਮਾਲ, ਕੱਪੜੇ, ਚੁੰਨੀ, ਪਰਨੇ ਆਦਿ ਨਾਲ ਮੂੰਹ ਢੱਕ ਕੇ ਰੱਖਿਆ ਜਾਵੇ ਅਤੇ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰੱਖਿਆ ਜਾਵੇ। ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ। ਲੋਕਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਇਸ ਬੀਮਾਰੀ ਦੇ ਮਾੜੇ-ਮੋਟੇ ਲੱਛਣ ਦਿਸਣ ‘ਤੇ ਤੁਰੰਤ ਟੈਸਟ ਕਰਵਾਉਣ ਅਤੇ ਨਾਲ ਹੀ ਕੋਵਿਡ ਰੋਕੂ ਟੀਕਾਕਰਨ ਵੀ ਜ਼ਰੂਰ ਕਰਵਾਉਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਐਕਸਟੈਂਸਨ ਐਜੂਕੇਟਰ ਮਨਿੰਦਰ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।