ਕੈਨੇਡਾ ਵਿਚ ਪ੍ਰਵੇਸ਼ ਕਰਨ ਵਾਲਿਆਂ ਲਈ ਹੁਣ ਟੀਕਾਕਰਨ ਨਹੀਂ ਹੋਵੇਗਾ ਜ਼ਰੂਰੀ!

ਟੋਰਾਂਟੋ (ਪੰਜਾਬੀ ਮੀਡੀਆ ਬਿਊਰੋ) : ਦੁਨੀਆ ਭਰ ‘ਚ ਹੁਣ ਕੋਰੋਨਾ ਦੇ ਮਾਮਲੇ ਘੱਟ ਰਹੇ ਹਨ। ਅਜਿਹੇ ‘ਚ ਕੋਵਿਡ-19 ਦੇ ਘੱਟਦੇ ਪ੍ਰਕੋਪ ਨੂੰ ਦੇਖਦੇ ਹੋਏ ਦੁਨੀਆ ਭਰ ਦੇ ਦੇਸ਼ ਵੀ ਹੁਣ ਪਾਬੰਦੀਆਂ ਹਟਾ ਰਹੇ ਹਨ। ਇਸ ਦੌਰਾਨ ਕੈਨੇਡਾ ਜਾਣ ਵਾਲੇ ਨਾਗਰਿਕਾਂ ਨੂੰ ਵੱਡੀ ਰਾਹਤ ਮਿਲਣ ਵਾਲੀ ਹੈ। ਇੱਕ ਸਰਕਾਰੀ ਸੂਤਰ ਨੇ ਮੰਗਲਵਾਰ ਨੂੰ ਕਿਹਾ ਕਿ ਕੈਨੇਡਾ ਵਿੱਚ ਦਾਖਲ ਹੋਣ ਲਈ ਟੀਕਾਕਰਨ ਦੀ ਲੋੜ ਨੂੰ ਖਤਮ ਕੀਤੇ ਜਾਣ ਦੀ ਸੰਭਾਵਨਾ ਹੈ। ਸਰਕਾਰੀ ਸੂਤਰਾਂ ਅਨੁਸਾਰ, ਕੈਨੇਡੀਅਨ ਸਰਕਾਰ ਸਤੰਬਰ ਦੇ ਅੰਤ ਤੱਕ ਦੇਸ਼ ਵਿੱਚ ਦਾਖਲ ਹੋਣ ਵਾਲੇ ਲੋਕਾਂ ਲਈ ਕੋਵਿਡ-19 ਵੈਕਸੀਨ ਦੀ ਲੋੜ ਨੂੰ ਖਤਮ ਕਰ ਸਕਦੀ ਹੈ। ਸੂਤਰਾਂ ਨੇ ਮੰਗਲਵਾਰ ਨੂੰ ਐਸੋਸੀਏਟਡ ਪ੍ਰੈਸ ਨੂੰ ਇਹ ਜਾਣਕਾਰੀ ਦਿੱਤੀ।

ਸੂਤਰਾਂ ਮੁਤਾਬਕ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 30 ਸਤੰਬਰ ਤੱਕ ਇਸ ਫੈਸਲੇ ਦਾ ਐਲਾਨ ਕਰ ਸਕਦੇ ਹਨ। ਅਧਿਕਾਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਨੂੰ ਅੰਤਿਮ ਰੂਪ ਦੇਣਾ ਹੈ। ਇਸ ਤੋਂ ਇਲਾਵਾ ਇਹ ਵੀ ਪਤਾ ਲੱਗਾ ਹੈ ਕਿ ਹੁਣ ਅਰਾਈਵਕੈਨ ਐਪ ਵਿੱਚ ਟੀਕਾਕਰਨ ਬਾਰੇ ਜਾਣਕਾਰੀ ਭਰਨ ਦੀ ਲੋੜ ਨਹੀਂ ਰਹੇਗੀ। ਹਾਲਾਂਕਿ, ਕੈਨੇਡੀਅਨ ਸਰਕਾਰ ਹਵਾਈ ਅੱਡਿਆਂ ‘ਤੇ ਕੋਵਿਡ-19 ਟੈਸਟਿੰਗ ਨੂੰ ਖਤਮ ਨਹੀਂ ਕਰੇਗੀ।

Share This :

Leave a Reply