ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ

ਚੰਡੀਗੜ੍ਹ (ਮੀਡੀਆ ਬਿਊਰੋ)- ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕਾਂ ਨੂੰ ਲਗਾਤਾਰ ਅਗਵਾਈ ਦਿੱਤੀ ਜਾ ਰਹੀ ਹੈ। ਇਸੇ ਲੜੀ ਤਹਿਤ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਦੇ ਲਈ ਵਿਸ਼ੇਸ਼ ਆਨਲਾਈਨ ਮਡਿਊਲ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਸਕੂਲਾਂ ਦੀ ਰੈਗੂਲਰ ਕਿਰਿਆਵਾਂ ਦੇ ਸੰਬੰਧ ਵਿੱਚ ਪੁੱਛੇ ਜਾ ਸਕਣ ਵਾਲੇ ਸਵਾਲਾਂ ਦੇ ਨਮੂਨਿਆਂ ਅਤੇ ਅਧਿਆਪਕਾਂ ਨੂੰ ਪੁੱਛੇ ਜਾ ਸਕਣ ਵਾਲੇ ਸਵਾਲਾਂ ਦੇ ਨਮੂਨਿਆਂ ਨੂੰ ਸੂਚੀਬੱਧ ਕਰਕੇ ਆਨਲਾਈਨ 5-5 ਮਡਿਊਲ ਤਿਆਰ ਕੀਤੇ ਗਏ ਹਨ।

ਇਨਾਂ ਮਡਿਊਲਾਂ ਵਿੱਚ ਆਬਜੈਕਟਿਵ ਜਵਾਬਾਂ ਵਾਲੇ ਸਵਾਲ ਹਨ ਜਿਨਾਂ ਨੂੰ ਅਧਿਆਪਕ ਬਹੁਤ ਹੀ ਰੌਚਕ ਢੰਗ ਨਾਲ ਹੱਲ ਕਰ ਸਕਣਗੇ। ਸ੍ਰੀ ਸਿੰਗਲਾ ਨੇ ਇਨਾਂ ਮਡਿਊਲ ਨੂੰ ਆਨਲਾਈਨ ਜਾਰੀ ਕਰਦਿਆਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਪਹਿਲਕਦਮੀ ਲਈ ਵਧਾਈ ਦਿੱਤੀ। ਇਸ ਮੌਕੇ ਸਕੱਤਰ ਸਕੂਲ ਸਿੱਖਿਆ ਕਿ੍ਰਸ਼ਨ ਕੁਮਾਰ, ਡੀ.ਜੀ.ਐਸ.ਈ. ਈਸ਼ਾ ਕਾਲੀਆ, ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸੁਖਜੀਤ ਪਾਲ ਸਿੰਘ ਅਤੇ ਹੋਰ ਆਹਲਾ ਅਧਿਕਾਰੀ ਹਾਜ਼ਰ ਸਨ।

Share This :

Leave a Reply