ਰਾਜਸਥਾਨ, ਹਰਿਆਣਾ ਅਤੇ ਦਿੱਲੀ ਤੋਂ ਵਸੂਲੀ ਲਈ ਪਾਣੀ ਦੇ ਬਿੱਲ ਸੌਂਪੇ ਜਾਣ: ਬੈਂਸ

ਚੰਡੀਗੜ੍ਹ, ਮੀਡੀਆ ਬਿਊਰੋ:

ਪੰਜਾਬ (Punjab) ਦੀ ਪਾਣੀਆਂ (water) ਦੀ ਉਗਰਾਹੀ ਦਾ ਮਾਮਲਾ ਭਖਦਾ ਜਾ ਰਿਹਾ ਹੈ। ਦੂਜੇ ਰਾਜਾਂ ਕੋਲੋਂ ਪਾਣੀਆਂ ਦੇ ਬਿੱਲਾਂ ਦੀ ਵਸੂਲੀ ਦਾ ਹੁਣ ਵਿਧਾਇਕ ਸਿਮਰਜੀਤ ਸਿੰਘ ਬੈਂਸ (Simarjeet singh Bains) ਨੇ ਮੁੱਦਾ ਚੁੱਕਿਆ ਹੈ। ਲੋਕ ਇਨਸਾਫ਼ ਪਾਰਟੀ (Lok insaf Party) ਦੇ ਮੁਖੀ ਨੇ ਕਿਹਾ ਹੈ ਕਿ ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਵਸੂਲੀ ਲਈ ਬਿੱਲ ਸੌਂਪੇ ਜਾਣੇ ਚਾਹੀਦੇ ਹਨ।ਬੈਂਸ ਨੇ ਨਾਲ ਹੀ ਭਾਖੜਾ ਬਿਆਸ ਪ੍ਰਬੰਧਕ ਬੋਰਡ ਵਿੱਚ ਮੈਂਬਰਾਂ ਦੀ ਨਿਯੁਕਤੀ ਨੂੰ ਖ਼ਤਮ ਕਰਨ ਦੇ ਫੈਸਲੇ ‘ਤੇ ਵੀ ਕਿੰਤੂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਉਪਰ ਬਹੁਤ ਜ਼ਿਆਦਾ ਕਰਜ਼ਾ ਹੈ ਅਤੇ ਇਹ ਕਰਜ਼ਾ ਸਿਰਫ਼ ਦੂਜੇ ਰਾਜਾਂ ਕੋਲੋਂ ਪਾਣੀ ਦੀਆਂ ਕੀਮਤਾਂ ਦੀ ਉਗਰਾਹੀ ਨਾਲ ਹੀ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਦੂਜੇ ਰਾਜਾਂ ਵੱਲੋਂ ਬਕਾਇਆਂ ਦੀ ਗੱਲ ਕੀਤੀ ਜਾਵੇ ਤਾਂ ਇਕੱਲੇ ਰਾਜਸਥਾਨ ਵੱਲ ਹੀ 16 ਲੱਖ ਕਰੋੜ ਰੁਪਏ ਦਾ ਬਕਾਇਆ ਖੜਾ ਹੈ, ਜਦਕਿ ਦਿੱਲੀ ਅਤੇ ਹਰਿਆਣਾ ਤੋਂ ਵੱਖਰਾ ਹਿਸਾਬ ਬਾਕੀ ਹੈ।

ਲੋਕ ਇਨਸਾਫ਼ ਪਾਰਟੀ ਆਗੂ ਨੇ ਕਿਹਾ ਕਿ ਦਿੱਲੀ ਸਰਕਾਰ, ਹਿਮਾਚਲ ਪ੍ਰਦੇਸ਼ ਨੂੰ ਤਾਂ ਪਾਣੀ ਦੇ ਬਿੱਲਾਂ ਦਾ ਭੁਗਤਾਨ ਕਰ ਰਹੀ ਹੈ, ਪਰੰਤੂ ਪੰਜਾਬ ਨੂੰ ਅਣਗੌਲਿਆਂ ਕਰ ਰਹੀ ਹੈ।

ਬੀਬੀਐਮਬੀ ਮੁੱਦੇ ‘ਤੇ ਬੈਂਸ ਨੇ ਕਿਹਾ ਕਿ ਕੇਂਦਰ ਸਰਕਾਰ ਸੰਘੀ ਢਾਂਚੇ ਨੂੰ ਨੁਕਸਾਨ ਪਹੁੰਚਾ ਰਹੀ ਹੈ, ਜਿਸ ਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੋਰਡ ਮੈਂਬਰਾਂ ਦੀ ਨਿਯੁਕਤੀ ਖਤਮ ਕਰਨ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ।

Share This :

Leave a Reply