ਐਮ.ਐਲ.ਏ. ਅੰਗਦ ਸਿੰਘ ਵੱਲੋਂ ਢਾਹਾਂ ਕਲੇਰਾਂ ਸਥਿਤ ਆਈਸੋਲੇਸ਼ਨ ਵਾਰਡ ਦਾ ਦੌਰਾ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਆਈਸੋਲੇਸ਼ਨ ਵਾਰਡ ਦਾ ਦੌਰਾ ਕਰਨ ਮੌਕੇ

ਨਵਾਂਸ਼ਹਿਰ/ਬੰਗਾ (ਏ-ਆਰ. ਆਰ. ਐੱਸ. ਸੰਧੂ) ਨਵਾਂਸ਼ਹਿਰ/ਬੰਗਾ (ਏ-ਆਰ. ਆਰ. ਐੱਸ. ਸੰਧੂ) ਵਿਧਾਨ ਸਭਾ ਹਲਕਾ ਨਵਾਂਸ਼ਹਿਰ ਦੇ ਐਮ ਐਲ ਏ ਅੰਗਦ ਸਿੰਘ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਸਥਿਤ ਕੋਵਿਡ ਆਈਸੋਲੇਸ਼ਨ ਵਾਰਡ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਪ੍ਰਬੰਧਕਾਂ ਵੱਲੋਂ ਰਾਜ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਪਣੇ ਹਸਪਤਾਲ ’ਚ ਇਹ ਵਾਰਡ ਬਣਾਉਣ ’ਚ ਸਹਿਯੋਗ ਕਰਨ ’ਤੇ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ ਮੈਨੇਜਮੈਂਟ ਦਾ ਇਸ ਸੰਕਟ ਦੀ ਘੜੀ ’ਚ ਇਹ ਵੱਡਾ ਯੋਗਦਾਨ ਹੈ। ਵਿਧਾਇਕ ਅੰਗਦ ਸਿੰਘ ਨੇ ਬਾਅਦ ’ਚ ਸਿਹਤ ਵਿਭਾਗ ਵੱਲੋਂ ਇੱਥੇ ਤਾਇਨਾਤ ਸਟਾਫ਼ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਵੱਲੋਂ ਇਸ ਵਾਰਡ ਨੂੰ ਕਾਮਯਾਬ ਕਰਨ ’ਚ ਦਿਖਾਈ ਮੇਹਨਤ ਅਤੇ ਲਗਨ ਲਈ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਢਾਹਾਂ ਕਲੇਰਾਂ ਦੇ ਇਸ 50 ਬੈਡ ਆਈਸੋਲੇਸ਼ਨ ਵਾਰਡ ਦੇ ਕਾਰਜਸ਼ੀਲ ਹੋਣ ਨਾਲ ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਨਵਾਂਸ਼ਹਿਰ ਨੂੰ ਵੱਡੀ ਰਾਹਤ ਮਿਲੀ ਹੈ, ਜਿੱਥੇ ਇੱਕ ਦਮ ਜ਼ਿਆਦਾ ਮਰੀਜ਼ ਆਉਣ ਨਾਲ ਹੋਰ ਮਰੀਜ਼ਾਂ ਨੂੰ ਰੱਖਣ ਲਈ ਵੱਖਰੇ ਪ੍ਰਬੰਧਾਂ ਦੀ ਜ਼ਰੂਰਤ ਮਹਿਸੂਸ ਹੋ ਰਹੀ ਸੀ। ਉਨ੍ਹਾਂ ਕਿਹਾ ਕਿ ਇਸ ਆਈਸੋਲੇਸ਼ਨ ਸੈਂਟਰ ਵੱਲੋਂ ਕਾਰਜਸ਼ੀਲ ਹੋਣ ਬਾਅਦ ਹੁਣ ਤੱਕ ਇੱਥੋਂ 15 ਮਰੀਜ਼ ਸਿਹਤਯਾਬ ਹੋ ਕੇ ਜਾ ਚੁੱਕੇ ਹਨ ਜਦਕਿ 6 ਮਰੀਜ਼ ਇਲਾਜ ਅਧੀਨ ਹਨ। ਉਨ੍ਹਾਂ ਇਸ ਮੌਕੇ ਇੱਥੇ ਮੌਜੂਦ ਮੈਡੀਕਲ ਸਟਾਫ਼ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਪੁੱਛੀਆਂ ਅਤੇ ਵਾਰਡ ਦੀ ਬੇਹਤਰੀ ਲਈ ਸੁਝਾਅ ਵੀ ਦਿੱਤੇ।

Share This :

Leave a Reply