ਨਾਭਾ (ਤਰੁਣ ਮਹਿਤਾ) ਸੰਘਰਸ਼ ਕਮੇਟੀ ਪੰਜਾਬ ਨੇ ਵਿਦਿਅਰਥੀਆਂ ਅਤੇ ਸਹਿਯੋਗੀ ਸਾਥੀਆਂ ਦੀ ਸਿਹਤ ਦੀ ਫਿਕਰ ਕਰਦਿਆਂ ਇਹ ਫੈਸਲਾ ਲਿਆ ਕਿ ਆਪਣੀਆਂ ਮੰਗਾਂ ਲਈ ਸਰਕਾਰ ਪ੍ਰਤੀ ਰੋਸ ਜਤਾਉਣ ਲਈ ਗੈਸਟ ਪ੍ਰੋਫੈਸਰ ਕਾਲੀਆਂ ਪੱਟੀਆਂ ਬੰਨ੍ਹ ਕੇ ਕਾਲਜ ਆਉਣਗੇ ਅਤੇ ਹੜਤਾਲ ਜਾਰੀ ਰਹੇਗੀ। ਸਰਕਾਰੀ ਕਾਲਜ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਸੰਘਰਸ਼ ਕਮੇਟੀ ਪੰਜਾਬ ਦੇ ਜੁਝਾਰੂ ਸਾਥੀਆਂ ਦੀ ਇਕੱਤਰਤਾ ਨਾਭਾ ਵਿਖੇ ਹੋਈ| ਇਕੱਤਰਤਾ ਦੌਰਾਨ ਆਗੂਆਂ ਨੇ ਵਿਸ਼ਵ ਪੱਧਰ ਤੇ ਮਹਾਂਮਰੀ ਐਲਾਨੇ ਗਏ ਕਰੋਨਾ ਵਾਇਰਸ ਦੇ ਮਾੜੇ ਪ੍ਰਭਾਵਾਂ ਬਾਰੇ ਚਰਚਾ ਕਰਦਿਆਂ ਮਨੁੱਖਤਾ, ਆਪਣੇ ਵਿਦਿਆਰਥੀਆਂ ਅਤੇ ਸਹਿਯੋਗੀ ਸਾਥੀਆਂ ਦੀ ਸਿਹਤ ਦੀ ਚਿੰਤਾ ਕਰਦਿਆਂ ਹਾਲ ਦੀ ਘੜੀ 11 ਮਾਰਚ ਤੋਂ ਹੱਕੀ ਮੰਗਾਂ ਲਈ ਚੱਲ ਰਹੇ ਅਣਮਿੱਥੇ ਸਮੇਂ ਦੇ ਧਰਨੇ ਨੂੰ ਹਾਲ ਦੀ ਘੜੀ ਮੁਲਤਵੀ ਕਰਨ ਦਾ ਫ਼ੈਸਲਾ ਲਿਆ| ਇਸ ਮੌਕੇ ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ 4 ਦਿਨ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਕਾਲਜਾਂ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੇ ਮਨਾਂ ਅੰੰਦਰ ਸਰਕਾਰ ਪ੍ਰਤੀ ਭਾਰੀ ਰੋਸ ਹੈ| ਉਨ੍ਹਾਂ ਕਿਹਾ ਕਿ ਅਸੀਂ ਮਨੁੱਖਤਾ ਅਤੇ ਆਪਣੇ ਵਿਦਿਆਰਥੀਆਂ ਨੂੰ ਪਿਆਰ ਕਰਨ ਵਾਲੇ ਲੋਕ ਹਾਂ। ਜਿਸ ਕਰ ਕੇ ਅਸੀਂ ਆਪਣੇ ਹਿੱਤਾਂ ਤੋਂ ਉੱਪਰ ਉੱਠ ਕੇ ਸਮੁੱਚੀ ਮਾਨਵਤਾ ਦੀ ਭਲਾਈ ਲਈ ਫਿਲਹਾਲ ਧਰਨਾ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਹੈ| ਉਨ੍ਹਾਂ ਕਿਹਾ ਕਿ ਜਦੋਂ ਹੀ ਇਸ ਮਹਾਂਮਾਰੀ ਦਾ ਪ੍ਰਭਾਵ ਘਟਦਾ ਹੈ ਤਾਂ ਸੂਬੇ ਦੇ ਗੈਸਟ ਫੈਕਲਟੀ ਪ੍ਰੋਫੈਸਰ ਪੂਰੇ ਜ੍ਹੋ ਨਾਲ ਸਰਕਾਰ ਵਿਰੁੱਧ ਰੋਹ ਭਰਪੂਰ ਅਤੇ ਤਿੱਖਾ ਸੰਘਰਸ਼ ਸ਼ੁਰੂ ਕਰਨਗੇ| ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਕੰਮ ਕਰਦੇ 1011 ਦੇ ਕਰੀਬ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਆਪਣੀਆਂ ਮੰਗਾਂ ਮੰਨੇ ਜਾਣ ਤੱਕ ਰੋਜਾਨਾ ਕਾਲਜ ਵਿੱਚ ਕਾਲੀਆਂ ਪੱਟੀਆਂ ਬੰਨ੍ਹ ਕੇ ਆਪਣਾ ਰੋਸ ਜ਼ਾਹਿਰ ਕਰਦੇ ਰਹਿਣਗੇ ਅਤੇ ਹੜਤਾਲ ਜਾਰੀ ਰਹੇਗੀ| ਸੂਬਾਈ ਆਗੂਆਂ ਨੇ ਕਿਹਾ ਕਿ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਹੀ ਯੂਨੀਵਰਸਿਟੀ ਪ੍ਰੀਖਿਆਵਾਂ ਦੇ ਦੌਰਾਨ ਸੁਪਰਡੈਂਟ ਅਤੇ ਨਿਗਰਾਨ ਅਮਲੇ ਵਜੋਂ. ਡਿਊਟੀਆਂ ਨਿਭਾਉਣ ਦੇ ਨਾਲ^ਨਾਲ ਪ੍ਰੈਕਟੀਕਲ ਪ੍ਰੀਖਿਆਵਾਂ ਅਤੇ ਉੱਤਰ ਪੱਤਰੀਆਂ ਦੇ ਮੁਲਾਂਕਣ ਦਾ ਕਾਰਜ ਲੰਬੇ ਸਮੇਂ ਤੋਂ ਨਿਭਾਉਂਦੇ ਆ ਰਹੇ ਹਨ| ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਨੌਕਰੀ ਨੂੰ ਸੁਰੱਖਿਅਤ ਕਰਕੇ ਰੈਗੂਲਰ ਨਾ ਕੀਤਾ ਗਿਆ ਤਾਂ ਉਹ ਆਗਾਮੀ ਪੰਜਾਬ ਦੀਆਂ ਤਿੰਨੇ ਯੂਨੀਵਰਸਿਟੀ ਪ੍ਰੀਖਿਆਵਾਂ, ਪ੍ਰੈਕਟੀਕਲ ਪ੍ਰੀਖਿਆਵਾਂ ਅਤੇ ਉੱਤਰ ਪੱਤਰੀਆਂ ਦੇ ਮੁਲਾਂਕਣ ਦਾ ਮੁਕੰਮਲ ਰੂਪ ਬਾਈਕਾਟ ਕਰਨਗੇ| ਇਸ ਮੌਕੇਂ ਹਰਮਿੰਦਰ ਸਿੰਘ ਡਿੰਪਲ ਨਾਭਾ ਪ੍ਰਧਾਨ ਗੈਸਟ ਫੈਕਲਟੀ ਐਸੋਸੀਏਸ਼ਨ ਪੰਜਾਬ, ਪ੍ਰੋ. ਦੀਪਕ ਕ੍ਹੌਲ, ਪ੍ਰੋ. ਲਖਵਿੰਦਰ ਸਿੰਘ, ਪ੍ਰੋ. ਨਰਿੰਦਰ ਸਿੰਘ, ਪ੍ਰੋ. ਸੁਰਿੰਦਰ ਪੂਰੀ, ਪ੍ਰੋ. ਰਜਿੰਦਰ ਕੌਰ, ਪ੍ਰੋ. ਸੁਨੀਤਾ ਰਾਣੀ, ਪ੍ਰੋ. ਜਗਮੀਤ ਸਿੰਘ, ਪ੍ਰੋ. ਦੀਪੀਕਾ, ਪ੍ਰੋ. ਕੁਲਦੀਪ ਸਿੰਘ, ਪ੍ਰੋ. ਤਲਵਿੰਦਰ ਸਿੰਘ, ਪ੍ਰੋ. ਕਿਰਨ ਅਤੇ ਪ੍ਰੋ. ਅਮਨਦੀਪ ਕੌਰ ਆਦਿ ਹਾਜ਼ਰ ਸਨ।
2020-03-17