ਅਮਰੀਕਾ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ)-ਕੋਵਿਡ-19 ਮਹਾਮਾਰੀ ਨਾਲ ਜੂਝ ਰਹੇ ਅਮਰੀਕਾ ਨੇ ਇਮੀਗ੍ਰੇਸ਼ਨ ਰੋਕਣ ਦਾ ਫੈਸਲਾ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਸਵੇਰੇ ਇਹ ਵੱਡਾ ਐਲਾਨ ਕੀਤਾ। ਹੁਣ ਅਗਲੇ ਆਦੇਸ਼ ਤੱਕ ਅਮਰੀਕਾ ਵਿਚ ਕਿਸੇ ਵੀ ਬਾਹਰੀ ਵਿਅਕਤੀ ਨੂੰ ਵਸਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਟਰੰਪ ਨੇ ਇਸ ਵੱਡੇ ਫੈਸਲੇ ਦਾ ਐਲਾਨ ਆਪਣੇ ਟਵਿੱਟਰ ਅਕਾਊਂਟ ਤੋਂ ਕੀਤਾ। ਕੋਰੋਨਾਵਾਇਰਸ ਕਾਰਨ ਖੜ੍ਹੇ ਹੋਏ ਅਰਥਵਿਵਸਥਾ ‘ਤੇ ਸੰਕਟ ਨੂੰ ਦੇਖਦੇ ਹੋਏ ਟਰੰਪ ਨੇ ਇਹ ਫੈਸਲਾ ਲਿਆ।
ਟਰੰਪ ਨੇ ਮੰਗਲਵਾਰ ਸਵੇਰੇ ਟਵੀਟ ਕਰਦਿਆਂ ਐਲਾਨ ਕੀਤਾ,”ਅਦ੍ਰਿਸ਼ ਦੁਸ਼ਮਣ ਦੇ ਹਮਲੇ ਕਾਰਨ ਜਿਹੜੀ ਸਥਿਤੀ ਪੈਦਾ ਹੋਈ ਹੈ ਉਸ ਵਿਚ ਅਸੀਂ ਆਪਣੇ ਮਹਾਨ ਅਮਰੀਕੀ ਨਾਗਰਿਕਾਂ ਦੀ ਨੌਕਰੀ ਬਚਾ ਕੇ ਰੱਖਣੀ ਹੈ।ਇਸ ਨੂੰ ਦੇਖਦੇ ਹੋਏ ਮੈਂ ਇਕ ਆਰਡਰ ‘ਤੇ ਦਸਤਖਤ ਕਰ ਰਿਹਾ ਹਾਂ ਜੋ ਅਮਰੀਕਾ ਵਿਚ ਬਾਹਰੀ ਲੋਕਾਂ ਦੇ ਵਸਣ ‘ਤੇ ਰੋਕ ਲਗਾ ਦੇਵੇਗਾ।” ਟਰੰਪ ਦੇ ਇਸ ਆਦੇਸ਼ ਨਾਲ ਸਾਫ ਹੈ ਕਿ ਹੁਣ ਅਗਲੇ ਆਦੇਸ਼ ਤੱਕ ਕੋਈ ਵੀ ਵਿਦੇਸ਼ੀ ਨਾਗਰਿਕ ਅਮਰੀਕ ਦਾ ਨਾਗਰਿਕ ਨਹੀਂ ਬਣ ਪਾਵੇਗਾ ਅਤੇ ਨਾ ਹੀ ਇਸ ਲਈ ਐਪਲੀਕੇਸ਼ਨ ਦੇ ਸਕੇਗਾ।