ਕੇਂਦਰ ਤੋਂ ਆਏ ਹੋਏ ਪੈਸੇ ਪੰਜਾਬ ਦਾ ਹੱਕ ਸੀ, ਨਾ ਕਿ ਫ਼ੰਡ – ਮਨਪ੍ਰੀਤ ਬਾਦਲ

ਚੰਡੀਗੜ੍ਹ (ਮੀਡੀਆ ਬਿਊਰੋ) ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੇਸ਼ ਨਿਰਮਾਣ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਕਿਰਤੀਆਂ ਦੇ ਯੋਗਦਾਨ ਨੂੰ ਨਮਨ ਕਰਦਿਆਂ ਇੱਥੇ ਪੰਚਾਇਤ ਭਵਨ ਵਿਖੇ ਤਿਰੰਗਾ ਲਹਿਰਾ ਕੇ ਕੇਂਦਰ ਸਰਕਾਰ ਤਕ ਪੰਜਾਬ ਦਿਆਂ ਹੱਕਾਂ ਮੰਗਾਂ ਦੀ ਆਵਾਜ਼ ਬੁਲੰਦ ਕੀਤੀ।

ਮਨਪ੍ਰੀਤ ਨੇ ਇਸ ਮੌਕੇ ਕਿਹਾ ਕਿ ਅੱਜ ਸਾਡਾ ਮੁਲਕ ਤਰੱਕੀ ਦੇ ਜਿਸ ਮੁਕਾਮ ‘ਤੇ ਹੈ, ਉਸ ‘ਚ ਸਾਡੇ ਕਿਰਤੀਆਂ ਦਾ ਅਹਿਮ ਯੋਗਦਾਨ ਹੈ। ਦੇਸ਼ ਦੀ ਉੱਨਤੀ ਦੀ ਇਬਾਰਤ ਇਨ੍ਹਾਂ ਦੀ ਮਿਹਨਤ ਨਾਲ ਲਿਖੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦਿਨ ਸਾਰਾ ਮੁਲਕ ਆਪਣੇ ਕਿਰਤੀਆਂ ਨੂੰ ਸਲਾਮ ਕਰਦਾ ਹੈ । ਅੱਜ ਜਦੋਂ ਅਸੀਂ ਕੋਰੋਨਾ ਮਹਾਮਾਰੀ ਨਾਲ ਜੂਝ ਰਹੇ ਹਾਂ ਤਾਂ ਸਾਡੇ ਕਿਰਤੀਆਂ ਦਾ ਸਮਾਜ ਪ੍ਰਤੀ ਯੋਗਦਾਨ ਹੁਣ ਹੋਰ ਵੀ ਵਧੇਰੇ ਪ੍ਰਤੱਖ ਹੋ ਕੇ ਸਾਹਮਣੇ ਆਇਆ ਹੈ। ਇਸ ਮੌਕੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਮਨਪ੍ਰੀਤ ਨੇ ਮੁੜ ਦੁਹਰਾਇਆ ਕਿ ਕੇਂਦਰ ਸਰਕਾਰ ਤੋਂ ਕੋਵਿਡ-19 ਮਹਾਮਾਰੀ ਦੇ ਟਾਕਰੇ ਲਈ ਸਿੱਧੇ ਤੌਰ ‘ਤੇ ਪੰਜਾਬ ਨੂੰ ਸਿਰਫ 71 ਕਰੋੜ ਰੁਪਏ ਦੀ ਮਦਦ ਹੀ ਮਿਲੀ ਹੈ, ਜਦਕਿ ਹੋਰ ਜੋ ਰਕਮਾਂ ਪ੍ਰਾਪਤ ਹੋਈਆਂ ਹਨ, ਉਹ ਪੰਜਾਬ ਦਾ ਆਪਣਾ ਹੱਕ ਸੀ, ਜੋ ਕੇਂਦਰ ਵੱਲ ਬਕਾਇਆ ਸੀ ਅਤੇ ਇਹ ਰਕਮਾਂ ਕੋਵਿਡ ਬਿਮਾਰੀ ਦੇ ਨਾ ਆਉਣ ‘ਤੇ ਵੀ ਪੰਜਾਬ ਨੂੰ ਮਿਲਣੀਆਂ ਸੀ।

Share This :

Leave a Reply