
ਮੁੱਖ ਮੰਤਰੀ ਦੇ ਹੁਕਮਾਂ ਮੁਤਾਬਕ ਸੂਬੇ ‘ਚ ਸਾਰੀਆਂ ਗ਼ੈਰ–ਜ਼ਰੂਰੀ ਸੇਵਾਵਾਂ ਅਤੇ ਕਾਰੋਬਾਰੀ ਅਦਾਰੇ ਬੰਦ ਰਹਿਣਗੇ। ਕੋਰੋਨਾ ਵਾਇਰਸ ਆਮ ਜਨਤਾ ‘ਚ ਨਾ ਫੈਲੇ ਅਤੇ ਜਨਤਾ ਦੇ ਬਚਾਅ ਲਈ ਅਜਿਹੇ ਹੁਕਮ ਜਾਰੀ ਹੋਏ ਹਨ। 22 ਮਾਰਚ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਨਤਾ–ਕਰਫ਼ਿਊ ਦਾ ਸੱਦਾ ਦਿੱਤਾ ਸੀ। ਅੱਜ ਪੂਰੇ ਦੇਸ਼ ਵਿਚ ਸਭ ਕੁਝ ਬੰਦ ਪਿਆ ਹੈ। ਪੰਜਾਬ ‘ਚ 31 ਮਾਰਚ ਤੱਕ ਲੌਕ ਡਾਊਨ/ਸ਼ਟਡਾਊਨ ਦੌਰਾਨ ਸਿਰਫ਼ ਜ਼ਰੂਰੀ ਸੇਵਾਵਾਂ ਹੀ ਚੱਲ ਸਕਣਗੀਆਂ।

ਸਾਰੇ ਡਿਪਟੀ ਕਮਿਸ਼ਨਰਾਂ ਤੇ ਐੱਸ. ਐੱਸ. ਪੀਜ਼. ਨੂੰ ਇਸ ਸਬੰਧੀ ਵਾਜਬ ਹੁਕਮ ਜਾਰੀ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਕੋਰੋਨਾ ਵਾਇਰਸ ਦੇ ਖਤਰਨਾਕ ਪ੍ਰਭਾਵ ਨੂੰ ਵਧਣ ਤੋਂ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 31 ਮਾਰਚ ਤਕ ਪੰਜਾਬ ਭਰ ਵਿਚ ਪੰਜਾਬ ਲੌਕ ਡਾਊਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਕੋਲੋਂ ਸਰਕਾਰ ਨੂੰ ਪੂਰੀ ਤਰ੍ਹਾਂ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਪਹਿਲਾਂ ਬੁੱਧਵਾਰ ਤਕ ਲਈ ਜਨਤਾ ਕਰਫਿਊ ਦਾ ਐਲਾਨ ਕੀਤਾ ਗਿਆ ਸੀ ਪਰ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਅਹਿਤਿਆਤ ਵਜੋਂ ਸਰਕਾਰ ਨੇ ਇਹ ਫੈਸਲਾ ਲਿਆ ਹੈ। ਮੁੱਖ ਮੰਤਰੀ ਪੂਰੇ ਹਾਲਾਤ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।
ਇਸ ਲੌਕ ਡਾਊਨ ਦੌਰਾਨ ਸਿਰਫ ਇਹ ਸਹੂਲਤਾਂ ਜਾਰੀ ਰਹਿਣਗੀਆਂ
* ਦਵਾਈਆਂ, ਹੋਰ ਫ਼ਾਰਮਾਸਿਊਟਕਲਜ਼, ਕੈਮਿਸਟਾਂ ਦੀਆਂ ਦੁਕਾਨਾਂ
* ਸਿਹਤ ਸੇਵਾਵਾਂ
* ਮੈਡੀਕਲ ਤੇ ਸਿਹਤ ਉਪਕਰਣ ਤਿਆਰ ਕਰਨ ਵਾਲੀਆਂ ਇਕਾਈਆਂ
* ਬੀਮਾ ਕੰਪਨੀਆਂ
* ਬੈਂਕ ਤੇ ਏ. ਟੀ. ਐੱਮ.
* ਡਾਕਘਰ
* ਗੁਦਾਮਾਂ ‘ਚੋਂ ਚੌਲ਼ਾਂ ਅਤੇ ਕਣਕ ਦੀ ਲੁਹਾਈ ਤੇ ਲਦਵਾਈ
* ਹੋਰ ਭੋਜਨ ਵਸਤਾਂ ਦੀ ਸਪਲਾਈ/ਉਤਪਾਦਨ * ਤਾਜ਼ਾ ਫਲ ਤੇ ਸਬਜ਼ੀਆਂ
* ਪੀਣ ਵਾਲੇ ਪਾਣੀ ਦੀ ਸਪਲਾਈ
* ਜਾਨਵਰਾਂ ਦੇ ਚਾਰੇ ਦੀ ਸਪਲਾਈ
* ਪ੍ਰੋਸੈਸਡ ਭੋਜਨ ਤਿਆਰ ਕਰਨ ਵਾਲੀਆਂ ਸਾਰੀਆਂ ਫ਼ੂਡ ਪ੍ਰੋਸੈਸਿੰਗ ਇਕਾਈਆਂ
* ਪੈਟਰੋਲ, ਡੀਜ਼ਲ, ਸੀ. ਐੱਨ. ਜੀ. ਪੰਪ/ਸਟੇਸ਼ਨ
* ਝੋਨੇ ਦੀ ਛੜਾਈ ਕਰਨ ਵਾਲੇ ਰਾਈਸ ਸ਼ੈਲਰ
* ਦੁੱਧ ਪਲਾਂਟ, ਡੇਅਰੀ ਯੂਨਿਟਸ, ਪਸ਼ੂ–ਖੁਰਾਕ ਤੇ ਚਾਰਾ ਤਿਆਰ ਕਰਨ ਵਾਲੀਆਂ ਇਕਾਈਆਂ ਐੱਲ. ਪੀ. ਜੀ. ਦੀ ਸਪਲਾਈ (ਘਰੇਲੂ ਤੇ ਵਪਾਰਕ)