ਮੋਹਾਲੀ – ਕੋਰੋਨਾ ਵਾਹਿਰਸ ਦੇ ਚਲਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੀਖਿਆਵਾਂ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੋਰੋਨਾ ਵਾਇਰਸ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਚ ਲਾਕਡਾਊਨ/ਕਰਫ਼ਿਊ ਕਾਰਨ ਇਹ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਗਈਆਂ।
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 8ਵੀਂ (ਸਿਰਫ ਪ੍ਰੋਯੋਗੀ), ਪੰਜਵੀਂ ਸ਼ੇਰਣੀ ਦੀਆਂ 1 ਅਪ੍ਰੈਲ ਤੋਂ ਅਤੇ 10ਵੀਂ ਅਤੇ 12ਵੀਂ ਸ਼ੇਰਣੀ ਦੀਆਂ 3 ਅਪ੍ਰੈਲ ਕਰਵਾਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਅਗਲੇ ਹੁਕਮਾਂ ਤੱਕ ਮੁਲਤਵੀ ਕੀਤੀਆਂ ਗਈਆਂ ਹਨ। ਕਰਫਿਊ/ਲਾਕਡਾਊਲ ਖਤਮ ਹੋਣ ਤੋਂ ਬਾਅਦ ਇਨ੍ਹਾਂ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਕੀਤੀ ਜਾਵੇਗੀ।