ਫ਼ਤਹਿਗੜ੍ਹ ਸਾਹਿਬ (ਸੂਦ)-ਕਮਿਊਨਿਟੀ ਹੈੱਲਥ ਸੈਂਟਰ (ਸੀ.ਐੱਚ.ਸੀ.) ਚਨਾਰਥਲ ਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਕੋਰੋਨਾ ਤੋਂ ਬਚਾਅ ਸਬੰਧੀ ਸਾਰੀਆਂ ਸਾਵਧਾਨੀਆਂ ਨੂੰ ਯਕੀਨੀ ਬਣਾਉਂਦਿਆਂ ਬੱਚਿਆਂ ਦਾ ਟੀਕਾਕਰਨ, ਗਰਭਵਤੀ ਔਰਤਾਂ ਦਾ ਚੈੱਕਅੱਪ, ਆਦਿ ਸਮੇਤ ਵੱਖ ਵੱਖ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਇਸ ਦੇ ਨਾਲ ਨਾਲ ਹਸਪਤਾਲਾਂ ਵਿੱਚ ਵੀ ਜਣੇਪਾ ਕਰਵਾਉਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਚਨਾਰਥਲ ਕਲਾਂ ਅਧੀਨ ਪੈਂਦੇ 32 ਸਬ ਸੈਂਟਰਾਂ ਵਿੱਚੋਂ 17 ਹੈੱਲਥ ਐਂਡ ਵੈੱਲਨੈੱਸ ਸੈਂਟਰਾਂ ਵੱਲੋਂ ਵੀ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੀ.ਈ.ਈ. ਸ੍ਰੀਮਤੀ ਜਸਵਿੰਦਰ ਕੌਰ ਨੇ ਦੱਸਿਆ ਕਿ ਹੈੱਲਥ ਵਰਕਰ ਤੇਤਰ ਲਾਲ ਅਤੇ ਸੀ.ਐੱਚ.ਸੀ. ਦੇ ਕਾਊਂਸਲਰ ਚਰਨਵੀਰ ਸਿੰਘ ਵੱਲੋਂ ਹਸਪਤਾਲ ਵਿੱਚ ਆਉਂਦੇ ਮਰੀਜ਼ਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਕਿ ਕੋਰੋਨਾ ਵਾਇਸਰ ਤੋਂ ਡਰਨ ਦੀ ਥਾਂ, ਵਧੀਆ ਖੁਰਾਕ ਖਾਣ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਨਾਉਣ ਦੀ ਲੋੜ ਹੈ।