ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕ ਪ੍ਰਸਾਸ਼ਨ ਨੂੰ ਸਹਿਯੋਗ ਦੇਣ-ਆਈ.ਜੀ. ਔਲਖ

ਆਈ.ਜੀ. ਪਟਿਆਲਾ ਸ. ਜਤਿੰਦਰ ਸਿੰਘ ਔਲਖ ਕਰਫਿਊ ਬਾਰੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਅਤੇ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਪੂਨਮਦੀਪ ਕੌਰ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

ਪਟਿਆਲਾ (ਅਰਵਿੰਦਰ ਸਿੰਘ) ਪਟਿਆਲਾ ਰੇਂਜ ਦੇ ਆਈ.ਜੀ. ਸ. ਜਤਿੰਦਰ ਸਿੰਘ ਔਲਖ ਨੇ ਅੱਜ ਡਿਪਟੀ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਅਤੇ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਪੂਨਮਦੀਪ ਕੌਰ ਸਮੇਤ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਰਫ਼ਿਊ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਹਰ ਹਾਲ ਕਾਇਮ ਰੱਖਣ ਅਤੇ ਲੋਕਾਂ ਨੂੰ ਘਰਾਂ ‘ਚ ਹੀ ਰੱਖਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸ. ਔਲਖ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪ੍ਰਸਾਸ਼ਨ ਨੂੰ ਸਹਿਯੋਗ ਦੇਣ। ਸ. ਔਲਖ ਨੇ ਇਸ ਮੀਟਿੰਗ ਦੌਰਾਨ ਕਿਹਾ ਕਿ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੇਣਾ ਇੱਕ ਵੱਡੀ ਚੁਣੌਤੀ ਹੈ ਪਰੰਤੂ ਕੋਰੋਨਾਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਹੀ ਇਹ ਕਰਫ਼ਿਊ ਲਗਾਇਆ ਗਿਆ ਹੈ, ਇਸ ਲਈ ਜਨਤਕ ਹਿੱਤਾਂ ਦੇ ਮੱਦੇਨਜ਼ਰ ਕਰਫ਼ਿਊ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਣਾਂ ਯਕੀਨੀ ਬਣਾਇਆ ਜਾਵੇ।


ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿਵਲ ਪ੍ਰਸਾਸ਼ਨ ਵੱਲੋਂ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ ਜਦੋਂਕਿ ਐਸ.ਐਸ.ਪੀ. ਨੇ ਜ਼ਿਲ੍ਹ੍ਹੇ ਅੰਦਰ ਸੁਰੱਖਿਆ ਪੱਖ ਤੋਂ ਪੁਲਿਸ ਨਾਕਿਆਂ ਸਮੇਤ ਗ਼ਸ਼ਤ ਦੇ ਪ੍ਰਬੰਧ ਕੀਤੇ ਗਏ ਹਨ। ਸ੍ਰੀਮਤੀ ਪੂਨਮਦੀਪ ਕੌਰ ਨੇ ਨਗਰ ਨਿਗਮ ਵੱਲੋਂ ਕੀਤੇ ਗਏ ਪ੍ਰਬੰਧਾਂ ਤੋਂ ਜਾਣੂ ਕਰਵਾਇਆ। ਇਸ ਮੀਟਿੰਗ ‘ਚ ਐਸ.ਪੀ. ਸਿਟੀ ਸ੍ਰੀ ਵਰੁਣ ਸ਼ਰਮਾ, ਐਸ.ਪੀ. ਜਾਂਚ ਸ੍ਰੀ ਹਰਮੀਤ ਸਿੰਘ ਹੁੰਦਲ, ਐਸ.ਪੀ. ਸੁਰੱਖਿਆ ਤੇ ਟ੍ਰੈਫਿਕ ਸ. ਪਲਵਿੰਦਰ ਸਿੰਘ ਚੀਮਾ, ਐਸ.ਡੀ.ਐਮ. ਸ. ਚਰਨਜੀਤ ਸਿੰਘ, ਸੰਯੁਕਤ ਕਮਿਸ਼ਨਰ ਨਗਰ ਨਿਗਮ ਸ੍ਰੀ ਅਵਿਕੇਸ਼ ਕੁਮਾਰ ਤੇ ਸ੍ਰੀ ਲਾਲ ਵਿਸ਼ਵਾਸ਼, ਡੀ.ਐਸ.ਪੀ. ਸ੍ਰੀ ਕੇ.ਕੇ. ਪੈਂਥੇ ਤੇ ਸ੍ਰੀ ਯੋਗੇਸ਼ ਕੁਮਾਰ ਸਮੇਤ ਹੋਰ ਸਿਵਲ ਤੇ ਪੁਲਿਸ ਅਧਿਕਾਰੀ ਮੌਜੂਦ ਸਨ।

Share This :

Leave a Reply