ਕੰਟੇਨਮੈਂਟ ਜ਼ੋਨ ਅਤੇ ਹੌਟ ਸਪਾਟ ਜ਼ਿਲਿ੍ਹਆਂ ਵਿੱਚੋਂ ਆਉਣ ਵਾਲੇ ਜ਼ਿਲ੍ਹਾ ਸੰਗਰੂਰ ਦੇ ਨਿਵਾਸੀਆਂ ਨੂੰ ਆਪਣੀ ਸੂਚਨਾ ਹੈਲਪਲਾਈਨ ਤੇ ਦੇਣ ਦੇ ਆਦੇਸ਼

ਸੰਗਰੂਰ,(ਅਜੈਬ ਸਿੰਘ ਮੋਰਾਵਾਲੀ ) ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਕੰਟੇਨਮੈਂਟ ਜ਼ੋਨ ਅਤੇ ਹੌਟ ਸਪਾਟ ਜ਼ਿਲਿ੍ਹਆਂ ਵਿੱਚੋਂ ਆਉਣ ਵਾਲੇ ਜ਼ਿਲ੍ਹਾ ਸੰਗਰੂਰ ਦੇ ਨਿਵਾਸੀਆਂ ਨੂੰ ਜ਼ਿਲ੍ਹਾ ਕੰਟਰੋਲ ਰੂਮ ਦੇ ਹੈਲਪਲਾਈਨ ਨੰਬਰ 01672-232304 *ਤੇ ਆਪਣਾ ਨਾਮ ਤੇ ਵੇਰਵਾ ਮੁਹੱਈਆ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਸ਼੍ਰੀ ਥੋਰੀ ਨੇ ਕਿਹਾ ਕਿ ਇਨ੍ਹਾਂ ਵਸਨੀਕਾਂ ਲਈ ਦੋ ਹਫ਼ਤੇ ਆਪੋ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣਾ ਲਾਜ਼ਮੀ ਕੀਤਾ ਗਿਆ ਹੈ ਅਤੇ ਜਿਹੜਾ ਵੀ ਨਾਗਰਿਕ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਪੁਲਿਸ ਕੇਸ ਦਰਜ ਕੀਤਾ ਜਾਵੇਗਾ।


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਬਾਹਰੋਂ ਆਉਣ ਵਾਲੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਦਿੰਦੇ ਹੋਏ ਅਸਲ ਵੇਰਵੇ ਕੰਟਰੋਲ ਰੂਮ ਤੇ ਮੁਹੱਈਆ ਕਰਵਾਉਣੇ ਚਾਹੀਦੇ ਹਨ ਅਤੇ ਜੇ ਅਸੀਂ ਆਪਣੇ ਬਾਰੇ ਕਿਸਮ ਦੀ ਸੱਚਾਈ ਨੂੰ ਛੁਪਾਉਂਦੇ ਹਾਂ ਤਾਂ ਅਸੀਂ ਸਿੱਧੇ ਤੌਰ ਤੇ ਸਮਾਜ ਦੇ ਹਿੱਤਾਂ ਨਾਲ ਖਿਲਵਾੜ ਕਰਨ ਦੇ ਜ਼ਿੰਮੇਵਾਰ ਬਣਦੇ ਹਾਂ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਵਿਸ਼ੇਸ਼ ਉਦਮ ਸਦਕਾ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਪਰਤ ਰਹੇ ਸ਼ਰਧਾਲੂਆਂ ਨੂੰ ਸਿਵਲ ਹਸਪਤਾਲ ਵਿਖੇ ਟੈਸਟਿੰਗ ਪ੍ਰਕਿਰਿਆ ਤੋਂ ਬਾਅਦ ਘਰ ਵਿੱਚ ਇਕਾਂਤਵਾਸ ਲਈ ਹਦਾਇਤ ਕੀਤੀ ਗਈ ਹੈ।

Share This :

Leave a Reply