ਅੰਮ੍ਰਿਤਸਰ (ਮੀਡੀਆ ਬਿਊਰੋ ) ਖ਼ਾਲਸਾ ਕਾਲਜ ਚੈਰੀਟੇਬਲ ਸੋਸਾਇਟੀ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਲੋਕਾਂ ਦੀ ਸੁਰੱਖਿਆ ਲਈ ਬੇਖੌਫ਼ ਅਤੇ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ, ਕਰਮਚਾਰੀਆਂ, ਮੰਡੀਆਂ ‘ਚ ਕਿਸਾਨਾਂ ਆਦਿ ਲਈ 21 ਹਜ਼ਾਰ ਮਾਸਕ ਅਤੇ 2100 ਸੇਨੇਟਾਈਜ਼ਰ ਡਿਪਟੀ ਕਮਿਸ਼ਨਰ ਸ: ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਡੀ. ਸੀ. ਪੀ. ਸ: ਜਗਮੋਹਨ ਸਿੰਘ ਦੇ ਸਪੁਰਦ ਕੀਤੇ। ਇਸ ਮੌਕੇ ਸ: ਛੀਨਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਬੀਤੇ ਦਿਨੀਂ ਮੈਨੇਜ਼ਮੈਂਟ ਅਤੇ ਸਮੂਹ ਪ੍ਰਿੰਸੀਪਲਜ਼ ਨੇ ਹਮਸਲਾਹ ਹੋ ਕੇ ‘ਪੀ. ਐਮ. ਕੇਅਰ ਵੰਡ’ ਲਈ 10 ਲੱਖ ਦੀ ਰਾਸ਼ੀ ਰਾਹਤ ਵਜੋਂ ਪ੍ਰਦਾਨ ਕਰਨ ਦਾ ਫ਼ੈਸਲਾ ਕੀਤਾ ਸੀ, ਜਿਸ ‘ਚ 1,25,245/- ਰੁਪਏ ਸੁਸਾਇਟੀ ਵੱਲੋਂ ਅਤੇ 8,74,755/-ਰੁਪਏ ਸੁਸਾਇਟੀ ਅਧੀਨ ਆਉਂਦੇ 18 ਪ੍ਰਿੰਸੀਪਲਾਂ ਵੱਲੋਂ 15-15 ਦਿਨਾਂ ਦੀ ਤਨਖਾਹ ਦੀ ਕਟੌਤੀ ਕਰਵਾਉਂਦੇ ਹੋਏ ਇਸ ਨਾਜ਼ੁਕ ਸਮੇਂ’ਚ ਸਮਾਜ ਸੇਵੀ ਕਾਰਜ ਲਈ ਯੋਗਦਾਨ ਪਾਇਆ ਗਿਆ ਹੈ।
ਇਸ ਮੌਕੇ ਸ: ਛੀਨਾ ਨੇ ਕਿਹਾ ਕਿ ਸੁਸਾਇਟੀ ਮਾਨਵਤਾ ਦੀ ਭਲਾਈ ਲਈ ਹਮੇਸ਼ਾਂ ਕਾਰਜਸ਼ੀਲ ਹੈ ਅਤੇ ਅਜਿਹੀਆਂ ਆਫ਼ਤਾਂ ਨਾਲ ਨਜਿੱਠਣ ਲਈ ਸਰਕਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਚਲੇਗੀ ਤੇ ਜੋ ਸੰਭਵ ਸਹਾਇਤਾ ਹੋਵੇਗੀ ਉਹ ਸੋਸਾਇਟੀ ਦੁਆਰਾ ਕੀਤੀ ਜਾਵੇਗੀ। ਉਨਾਂ¸ਨੇ ਦੱਸਿਆ ਕਿ ਇਸ ਮੌਕੇ ਖ਼ਾਲਸਾ ਕਾਲਜ, ਖ਼ਾਲਸਾ ਕਾਲਜ ਫ਼ਾਰ ਵੂਮੈਨ ਖ਼ਾਲਸਾ ਕਾਲਜ ਆਫ਼ ਨਰਸਿੰਗ, ਖ਼ਾਲਸਾ ਕਾਲਜ ਚਵਿੰਡਾ ਦੇਵੀ, ਪਿੰਡ ਚਵਿੰਡਾ ਦੇਵੀ (ਅੰਮ੍ਰਿਤਸਰ)ਵੱਲੋਂ ਮਾਸਕ, ਜਦਕਿ ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਅਤੇ ਖ਼ਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਸੈਟੇਨਾਈਜ਼ਰ ਸਹਾਇਤਾ ਵਜੋਂ ਪ੍ਰਦਾਨ ਕੀਤੇ ਗਏ ਹਨ, ਜੋ ਕਿ ਉਕਤ ਕਾਲਜਾਂ ਦੇ ਸਟਾਫ਼ ਤੇ ਵਿਦਿਆਰਥੀਆਂ ਦੁਆਰਾ ਤਿਆਰ ਕੀਤੇ ਗਏ। ਸ: ਛੀਨਾ ਨੇ ਸੋਸਾਇਟੀ ਦੇ ਸਹਿਯੋਗ ਨਾਲ ਲੋੜ ਅਨੁਸਾਰ ਭਵਿੱਖ’ਚ ਹੋਰ ਵੀ ਸੈਨੇਟਾਈਜ਼ਰ ਅਤੇ ਮਾਸਕ ਬਣਾਕੇ ਦੇਣ ਦਾ ਡਿਪਟੀ ਕਮਿਸ਼ਨਰ ਸ: ਸ਼ਿਵਦੁਲਾਰ ਸਿੰਘ ਢਿੱਲੋਂ ਨੂੰ ਭਰੋਸਾ ਦਿੱਤਾ। ਇਸ ਮੌਕੇ ਡੀ. ਸੀ. ਸ: ਸ਼ਿਵਦੁਲਾਰ ਸਿੰਘ ਢਿੱਲੋਂ ਨੇ ਸੋਸਾਇਟੀ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਨਾਜ਼ੁਕ ਸਮੇਂ ‘ਚ ਇਹੋ ਜਿਹੀਆਂ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਦੀ ਵੱਡੀ ਲੋੜ ਹੈ। ਉਨਾਂ ਕਿਹਾ ਕਿ ਪੁਲਿਸ ਅਧਿਕਾਰੀਆਂ, ਸਟਾਫ਼ ਤੋਂ ਇਲਾਵਾ ਮੰਡੀਆਂ ‘ਚ ਕਿਸਾਨਾਂ ਲਈ ਇਹ ਮਾਸਕ ਅਤੇ ਸੈਟੇਨਾਈਜ਼ਰ ਮੁਹੱਈਆ ਕਰਵਾਏ ਜਾਣਗੇ। ਇਸ ਮੌਕੇ ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਖ਼ਾਲਸਾ ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ. ਕੇ. ਧਵਨ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਆਦਿ ਹਾਜ਼ਰ ਸਨ।