ਖੇਤੀਬਾੜੀ ਵਿਭਾਗ ਨੇ ਝੋਨੇ ਹੋਠੋਂ ਰਕਬਾ ਘੱਟ ਕਰਨ ਦੀ ਯੋਜਨਾ ਉਲੀਕੀ

ਅੰਮ੍ਰਿਤਸਰ (ਮੀਡੀਆ ਬਿਊਰੋ ) ਖੇਤੀਬਾੜੀ ਵਿਭਾਗ ਨੇ ਜਿਲੇ ਵਿਚ ਝੋਨੇ ਹੇਠੋਂ ਰਕਬਾ ਘੱਟ ਕਰਕੇ ਮੱਕੀ ਅਤੇ ਬਾਸਮਤੀ ਹੇਠ ਰਕਬਾ ਵਧਾਉਣ ਦੀ ਯੋਜਨਾ ਉਲੀਕੀ ਹੈ, ਤਾਂ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਸੁਧਾਰਿਆ ਜਾ ਸਕੇ। ਉਕਤ ਸਬਦਾਂ ਦਾ ਪ੍ਰਗਟਾਵਾ ਜਿਲਾ ਖੇਤੀਬਾੜੀ ਅਧਿਕਾਰੀ ਸ. ਹਰਿੰਦਰਜੀਤ ਸਿੰਘ ਨੇ ਕਰਦਿਆਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਹਾਈਬਿ੍ਰਡ ਮੱਕੀ, ਸੋਇਆਬੀਨ, ਸਬਜ਼ੀਆਂ, ਤੇਲ ਬੀਜ ਅਤੇ ਬਾਸਮਤੀ ਦੀ ਕਾਸ਼ਤ ਨੂੰ ਉਤਸ਼ਾਹਿਤ ਕੀਤਾ ਜਾਵੇ।

ਉਨਾਂ ਕਿਹਾ ਕਿ ਇਸ ਤੋਂ ਇਲਾਵਾ ਇਸ ਵਾਰ ਲੇਬਰ ਦਾ ਸੰਕਟ ਰਹਿਣ ਕਾਰਨ ਝੋਨੇ ਦੀ ਸਿੱਧੀ ਬਿਜਾਈ ਲਈ ਵੀ ਕਿਸਾਨਾਂ ਨੂੰ ਪ੍ਰੇਰਿਆ ਜਾਵੇਗਾ, ਜਿਸ ਨਾਲ ਪਾਣੀ ਤੇ ਲਾਗਤ ਦੋਵੇਂ ਬਚਦੇ ਹਨ। ਇਸੇ ਤਰਾਂ ਬਾਸਮਤੀ 1121 ਅਤੇ 1501 ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਤਿਆਰ ਕੀਤਾ ਜਾਵੇਗਾ। ਉਨਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਜਿਲੇ ਦੇ 2.16 ਲੱਖ ਹੈਕਟੇਅਰ ਵਾਹੀਯੋਗ ਰਕਬੇ ਵਿਚੋਂ 1,44000 ਹੈਕਟੇਅਰ ਰਕਬਾ ਬਾਸਮਤੀ ਦੀ ਕਾਸ਼ਤ ਹੇਠ ਹੋਵੇ। ਇਸੇ ਤਰਾਂ ਝੋਨੇ ਹੇਠੋਂ ਰਕਬਾ ਘੱਟ ਕਰਕੇ ਹਾਈਬਿ੍ਰਡ ਮੱਕੀ ਅਤੇ ਸਾਈਲਜ ਮੱਕੀ ਹੇਠ 6000 ਹੈਕਟੇਅਰ ਰਕਬਾ ਲਿਆਉਣ ਦਾ ਟੀਚਾ ਵੀ ਹੈ। ਉਨਾਂ ਕਿਹਾ ਕਿ ਇਸ ਸਬੰਧੀ ਸਾਡੇ ਅਧਿਕਾਰੀਆਂ ਵੱਲੋਂ ਕਿਸਾਨਾਂ ਨਾਲ ਹੁਣ ਤੋਂ ਹੀ ਰਾਬਤਾ ਕੀਤਾ ਜਾ ਰਿਹਾ ਹੈ ।

Share This :

Leave a Reply