ਲੋਹੀਆ ਖ਼ਾਸ (ਮੀਡੀਆ ਬਿਊਰੋ) ਕਰੋਨਾ ਦੇ ਕਹਿਰ ਕਾਰਣ ਪਦਮ ਸ਼੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੋ ਲੰਘੀ 2 ਅਪ੍ਰੈਲ ਨੂੰ ਅੰਮ੍ਰਿਤਸਰ ਵਿਖੇ ਸਦੀਵੀ ਵਿਛੋੜਾ ਦੇ ਗਏ ਸਨ ਦੇ ਜੱਦੀ ਪਿੰਡ ਲੋਹੀਆ ਖ਼ਾਸ (ਜਲੰਧਰ) ਵਿਖੇ ਪੰਜਾਬ ਸਰਕਾਰ ਵੱਲੋਂ ਜਲਦ ਖੋਲ੍ਹੀ ਜਾ ਰਹੀ ਆਈ.ਟੀ.ਆਈ. ਦਾ ਨਾਮ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਨਾਮ ‘ਤੇ ਰੱਖਣ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਦਸਤਖਤਾਂ ਹੇਠ ਜਾਰੀ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਤਰਫ਼ੋਂ ਅੰਮ੍ਰਿਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵੱਲੋਂ ਸ਼ਰਧਾਂਜਲੀ ਦੇ ਰੂਪ ਵਿਚ ਕੌਮ ਦੇ ਸਨਮੁੱਖ ਪੇਸ਼ ਕੀਤੀ ਜਾਵੇਗੀ।