ਜਿ਼ਲ੍ਹਾ ਮੈਜਿਸਟਰੇਟ ਨੇ ਜਨਤਕ ਸਥਾਨਾਂ ’ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ

ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ 

ਫ਼ਤਹਿਗੜ੍ਹ ਸਾਹਿਬ (ਰਵਿੰਦਰ ਸਿੰਘ ਢਿੱਲੋਂ ) ਜਿ਼ਲ੍ਹਾ ਮੈਜਿਸਟਰੇਟ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ-1973 ( 2 ਆਫ 1974) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਦੇ ਹਦੂਦ ਅੰਦਰ ਜਨਤਕ ਸਥਾਨਾਂ ’ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀ ਇਕੱਤਰ ਹੋਣ ’ਤੇ ਪਾਬੰਦੀ ਹੋਵੇਗੀ ਤਾਂ ਜੋ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖੀ ਜਾਵੇ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉ਼ਕਿ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਸਰਕਾਰੀ ਵੱਲੋਂ ਰੈਗੂਲੇਸ਼ਨ ਜਾਰੀ ਕੀਤੇ ਗਏ ਹਨ।

ਇਸ ਤੋਂ ਇਲਾਵਾ ਸਮੇਂ-ਸਮੇਂ ’ਤੇ ਗਾਇਡ ਲਾਇਨਜ਼ ਅਤੇ ਅਡਵਾਇਜ਼ਰੀ ਵੀ ਜਾਰੀ ਕੀਤੀ ਗਈ ਹੈ, ਪ੍ਰੰਤੂ ਇਹ ਵੇਖਣ ਵਿੱਚ ਆਇਆ ਹੈ ਕਿ ਜਿ਼ਲ੍ਹੇ ਵਿੱਚ ਜਨਤਕ ਸਥਾਨਾਂ ’ਤੇ ਆਮ ਜਨਤਾ ਸਮੂਹਾਂ ਵਿੱਚ ਬਿਨਾਂ ਕਿਸੇ ਉਚਿਤ ਮਕਸਦ ਤੋਂ ਇਕੱਠੇ ਹੋ ਜਾਂਦੇ ਹਨ। ਅਜਿਹਾ ਕਰਨ ਨਾਲ ਇਸ ਬਿਮਾਰੀ ਦੇ ਹੋਰ ਫੈਲਣ ਦਾ ਖਤਰਾ ਬਣ ਸਕਦਾ ਹੈ , ਜਾਨੀ ਨੁਕਸਾਨ ਵੀ ਹੋ ਸਕਦਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਵੀ ਖਰਾਬ ਹੋ ਸਕਦੀ ਹੈ। ਇਸ ਲਈ ਉਕਤ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਉਣੀ ਜਰੂਰੀ ਹੈ। ਇਹ ਹੁਕਮ ਡਿਊਟੀ ’ਤੇ ਤਾਇਨਾਤ ਪੈਰਾ ਮਿਲਟਰੀ ਫੋਰਸ, ਪੁਲਿਸ ਫੋਰਸ, ਮਿਲਟਰੀ ਫੋਰਸ ਅਤੇ ਡਿਊਟੀ ’ਤੇ ਤਾਇਨਾਤ ਅਧਿਕਾਰੀ/ਕਰਮਚਾਰੀ ’ਤੇ ਲਾਗੂ ਨਹੀਂ ਹੋਣਗੇ। ਇਸ ਤੋਂ ਇਲਾਵਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ, ਦਵਾਈਆਂ ਅਤੇ ਰਾਸ਼ਨ ਦੀਆਂ ਦੁਕਾਨਾਂ ਵਿੱਚ ਜਰੂਰੀ ਵਸਤਾਂ ਦੀ ਖਰੀਦ ਕਰਨ ਸਮੇਂ ਵੀ ਇਹ ਹੁਕਮ ਲਾਗੂ ਨਹੀਂ ਹੋਣਗੇ। ਹਰੇਕ ਵਿਅਕਤੀ ਆਪਸ ਵਿੱਚ ਇੱਕ ਮੀਟਰ ਦਾ ਫਾਸਲਾ ਬਣਾਕੇ ਰੱਖਣਗੇ। ਜਿਹੜਾ ਵਿਅਕਤੀ ਵਿਦੇਸ਼ ਤੋਂ ਪਰਤੇਗਾ ਉਹ ਆਪਣੇ ਆਪ ਨੂੰ ਘਰ ਵਿੱਚ ਆਈਸੋਲੇਟ ਕਰੇਗਾ ਅਤੇ ਸਬੰਧਤ ਸੀ.ਐਮ.ਓ./ਐਸ.ਐਮ.ਓ. ਨੂੰ ਸੂਚਿਤ ਕਰੇਗਾ। ਇਸ ਤੋਂ ਇਲਾਵਾ ਜੇਕਰ ਕੋਈ ਵਿਅਕਤੀ ਬਾਹਰੋਂ ਆ ਕੇ ਕਿਸੇ ਹੋਟਲ ਜਾ ਰੇਸਟੋਰੈਂਟ ਵਿੱਚ ਰਹਿੰਦਾ ਹੈ ਤਾਂ ਉਸ ਸਬੰਧੀ ਹੋਟਲ/ਰੈਸਟੋਰੈਂਟ ਦੇ ਮਾਲਕ/ਮੈਨੇਜਰ, ਸਬੰਧਤ ਥਾਣੇ, ਸਿਹਤ ਵਿਭਾਗ ਨੂੰ ਸੂਚਿਤ ਕਰਨਾ ਯਕੀਨੀ ਬਣਾਉਣਗੇ। ਜਿ਼ਲ੍ਹੇ ਵਿੱਚ ਇਹ ਹੁਕਮ 31 ਮਾਰਚ, 2020 ਤੱਕ ਲਾਗੂ ਰਹਿਣਗੇ।

Share This :

Leave a Reply