ਜਿ਼ਲ੍ਹੇ ਦੀਆਂ ਮੰਡੀਆਂ ਚ 1526 ਮੀਟਰਕ ਟਨ ਕਣਕ ਦੀ ਹੋਈ ਖਰੀਦ : ਡਿਪਟੀ ਕਮਿਸ਼ਨਰ

ਮੰਡੀਆਂ ਵਿੱਚ ਕਿਸਾਨਾਂ ਦੇ ਹੱਥਾਂ ਦੀ ਸਫਾਈ ਤੇ ਸੈਨੀਟਾਈਜੇਸ਼ਨ ਦਾ ਖਾਸ ਪ੍ਰਬੰਧ

ਫ਼ਤਹਿਗੜ੍ਹ ਸਾਹਿਬ (ਗਿਆਨ ਸੂਦ) ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 1763 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਚੋਂ 1526 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 193 ਮੀਟਰਕ ਟਨ, ਮਾਰਕਫੈਡ ਵੱਲੋਂ 643 ਮੀਟਰਕ ਟਨ, ਪਨਸਪ ਵੱਲੋਂ 214 ਮੀਟਰਕ ਟਨ ਅਤੇ ਵੇਅਰ ਹਾਊਸ ਵੱਲੋਂ 476 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਤੇ ਹੋਰਨਾਂ ਵਿਅਕਤੀਆਂ ਦੇ ਹੱਥ ਧੋਣ ਅਤੇ ਸੈਨੀਟਾਈਜੇਸ਼ਨ ਦਾ ਵਿਸ਼ੇਸ਼ ਤੌਰ ’ਤੇ ਪ੍ਰਬੰਧ ਕੀਤਾ ਗਿਆ ਹੈ ਅਤੇ ਕੰਮ ਕਰ ਰਹੀ ਲੇਬਰ ਤੇ ਮੰਡੀ ਵਿਚਲੇ ਹੋਰਨਾਂ ਵਿਅਕਤੀਆਂ ਨੂੰ ਮਾਸਕ ਉਪਲਬਧ ਕਰਵਾਏ ਗਏ ਹਨ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਭੀੜ ਹੋਣ ਤੋਂ ਰੋਕਣ ਲਈ ਆੜਤੀਆਂ ਵੱਲੋਂ ਕਿਸਾਨਾਂ ਨੂੰ ਟੋਕਨ ਜਾਰੀ ਕੀਤੇ ਗਏ ਹਨ ਅਤੇ ਜਿਹੜੇ ਕਿਸਾਨਾਂ ਨੂੰ ਜਿਸ ਦਿਨ ਲਈ ਟੋਕਨ ਜਾਰੀ ਕੀਤਾ ਗਿਆ ਹੈ ਉਹ ਕਿਸਾਨ ਉਸ ਅਨੁਸਾਰ ਹੀ ਮੰਡੀਆਂ ਵਿੱਚ ਆਪਣੀ ਫਸਲ ਲੈ ਕੇ ਆ ਰਹੇ ਹਨ ਤਾਂ ਜੋ ਕੋਵਿਡ-19 ਤੋਂ ਬਚਾਅ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਕਣਕ ਦੀ ਖਰੀਦ ਦੌਰਾਨ ਸਮਾਜਿਕ ਦੂਰੀ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਮੰਡੀਆਂ ਵਿੱਚ ਤਾਇਨਾਤ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਕੀਤੀਆਂ ਕੀਤੀਆਂ ਗਈਆਂ ਹਨ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਮੌਕੇ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।

Share This :

Leave a Reply