ਦਿਵਿਆਂਗ ਅਤੇ ਟਰਾਂਸਜੇਡਰ ਦੀ ਰਜਿਸਟਰੇਸ਼ਨ ਪਹਿਲ ਦੇ ਆਧਾਰ ‘ਤੇ ਕੀਤੀ ਜਾਵੇ : ਮਾਧਵੀ ਕਟਾਰੀਆਂ

ਵਧੀਕ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਮਾਧਵੀ ਕਟਾਰੀਆਂ ਪਟਿਆਲਾ ਡਵੀਜ਼ਨ ਦੇ ਨੋਡਲ ਅਫ਼ਸਰਾਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਮੀਟਿੰਗ ਕਰਦੇ ਹੋਏ

ਪਟਿਆਲਾ (ਅਰਵਿੰਦਰ ਸਿੰਘ) ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਮਾਧਵੀ ਕਟਾਰੀਆਂ ਨੇ ਅੱਜ ਪਟਿਆਲਾ ਡਵੀਜ਼ਨ ਦੇ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਬਰਨਾਲਾ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਦੇ ਈ.ਵੀ.ਐਮ. ਦੇ ਨੋਡਲ ਅਫ਼ਸਰਾਂ, ਚੋਣ ਤਹਿਸੀਲਦਾਰਾਂ, ਸਵੀਪ ਇੰਚਾਰਜ ਅਤੇ ਕੰਪਿਊਟਰ ਪ੍ਰੋਗਰਾਮਰਾਂ ਨਾਲ ਮੀਟਿੰਗ ਕਰਦਿਆ ਹਦਾਇਤ ਕੀਤੀ ਕਿ ਉਹ ਦਿਵਿਆਂਗ ਅਤੇ ਟਰਾਂਸਜੇਡਰ ਵੋਟਰ ਦੀ ਰਜਿਸਟਰੇਸ਼ਨ 100 ਫ਼ੀਸਦੀ ਕਰਨ ਲਈ ਮੁਹਿੰਮ ਚਲਾਉਣ ਅਤੇ ਹਰੇਕ ਮਹੀਨੇ ਹੋਈ ਰਜਿਸਟਰੇਸ਼ਨ ਸਬੰਧੀ ਮੁੱਖ ਦਫ਼ਤਰ ਨੂੰ ਜਾਣੂ ਕਰਵਾਉਣ। ਉਨ੍ਹਾਂ ਕਿਹਾ ਕਿ ਪ੍ਰਵਾਸੀ ਮਜ਼ਦੂਰਾ ਨੂੰ ਵੀ ਵੋਟ ਦੇ ਹੱਕ ਪ੍ਰਤੀ ਜਾਗਰੂਕ ਕੀਤਾ ਜਾਵੇ।
ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਨੇ ਕਿਹਾ ਕਿ ਈ.ਵੀ.ਐਮ. ਮਸ਼ੀਨਾਂ ਲਈ ਪੰਜਾਬ ਦੇ ਹਰੇਕ ਜ਼ਿਲ੍ਹੇ ਵਿੱਚ ਵੇਅਰ ਹਾਊਸ ਬਣਾਏ ਜਾਣਗੇ ਅਤੇ ਇਸ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਕੰਮ ਜਾਰੀ ਹੈ। ਉਨ੍ਹਾਂ ਪਟਿਆਲਾ ਡਵੀਜ਼ਨ ਦੇ ਸਮੂਹ ਜ਼ਿਲ੍ਹਿਆਂ ਨੂੰ ਵੇਅਰ ਹਾਊਸ ਸਬੰਧੀ ਸਾਰੀ ਕਾਰਵਾਈ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਇਸ ਮੌਕੇ ਸਵੀਪ ਵੱਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਦੀ ਸਮੀਖਿਆ ਕਰਦਿਆ ਕਿਹਾ ਕਿ ਸਵੀਪ ਮੁਹਿੰਮ ਰਾਹੀ ਦਿਵਿਆਂਗ ਅਤੇ ਟਰਾਂਸਜੇਡਰ ਵੋਟਰਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਕੇ ਉਨ੍ਹਾਂ ਨੂੰ ਵੋਟ ਬਣਾਉਣ ਲਈ ਇੰਨਰੋਲ ਕੀਤਾ ਜਾਵੇ ਅਤੇ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਟੋਲ ਫਰੀ ਨੰਬਰ 1950 ਬਾਰੇ ਵੀ ਜਾਗਰੂਕਤਾ ਮੁਹਿੰਮ ਚਲਾਕੇ ਆਮ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇ।
ਸ੍ਰੀਮਤੀ ਮਾਧਵੀ ਕਟਾਰੀਆਂ ਨੇ ਕਿਹਾ ਯੁਵਕ ਸੇਵਾਵਾਂ ਵਿਭਾਗ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਨੌਜਵਾਨ ਵੋਟਰਾਂ ਨੂੰ ਵੀ ਵੋਟ ਬਣਾਉਣ ਲਈ ਉਤਸ਼ਾਹਤ ਕੀਤਾ ਜਾਵੇ ਤਾਂ ਜੋ ਉਹ ਆਪਣੇ ਇਸ ਹੱਕ ਦਾ ਇਸਤੇਮਾਲ ਕਰ ਸਕਣ। ਉਨ੍ਹਾਂ ਕਿਹਾ ਕਿ ਟੋਲ ਫਰੀ ਨੰਬਰ 1950 ਤੇ ਚੋਣ ਕਮਿਸ਼ਨ ਦੇ ਪੋਰਟਲ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ਦਾ ਨਿਪਟਾਰਾ ਵੀ ਸਮੇਂ ਸਿਰ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਮਾਧੁਰੀ ਕਟਾਂਰੀਆਂ ਨੇ ਵੱਖ-ਵੱਖ ਜ਼ਿਲਿਆਂ ਤੋਂ ਆਏ ਈ.ਵੀ.ਐਮ. ਦੇ ਨੋਡਲ ਅਫ਼ਸਰਾਂ, ਚੋਣ ਤਹਿਸੀਲਦਾਰਾਂ ਅਤੇ ਕੰਪਿਊਟਰ ਪ੍ਰੋਗਰਮਰਾਂ ਤੋਂ ਸੁਝਾਅ ਪ੍ਰਾਪਤ ਕੀਤੇ ਅਤੇ ਕਿਹਾ ਕਿ ਮੁੱਖ ਚੋਣ ਕਮਿਸ਼ਨ ਵੱਲੋਂ ਸਮੇਂ-ਸਮੇਂ ‘ਤੇ ਆਉਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਮੀਟਿੰਗ ਦੌਰਾਨ ਉਨ੍ਹਾਂ ਚੋਣਾਂ ਸਮੇਂ ਕੀਤੀ ਜਾਣ ਵਾਲੀ ਸਾਰੀ ਪ੍ਰੀਕਿਰਿਆ ਸਬੰਧੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜਾਣਕਾਰੀ ਵਿਸਥਾਰ ਵਿਚ ਪ੍ਰਦਾਨ ਕੀਤੀ।
ਮੀਟਿੰਗ ‘ਚ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਏ.ਡੀ.ਸੀ. (ਜਨਰਲ) ਸ. ਜਸਪ੍ਰੀਤ ਸਿੰਘ, ਖੰਨਾ ਦੇ ਏ.ਡੀ.ਸੀ. ਸ. ਜਸਪਾਲ ਸਿੰਘ ਗਿੱਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ. ਵਰਿੰਦਰ ਸਿੰਘ ਟਿਵਾਣਾ, ਨੋਡਲ ਅਫ਼ਸਰ ਸਵੀਪ ਸ. ਗੁਰਬਖਸ਼ੀਸ਼ ਸਿੰਘ ਅੰਟਾਲ ਸਮੇਤ ਪਟਿਆਲਾ ਡਵੀਜ਼ਨ ਦੇ ਸਮੂਹ ਜ਼ਿਲ੍ਹਿਆਂ ਦੇ ਚੋਣ ਤਹਿਸੀਲਦਾਰ, ਚੋਣ ਕਾਨੂੰਗੋ ਅਤੇ ਸਬੰਧਤ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ

Share This :

Leave a Reply