ਨਾਭਾ (ਤਰੁਣ ਮਹਿਤਾ) ਨਵ ਨਿਯੁਕਤ ਡੀ.ਐਸ.ਪੀ. ਰਾਜੇਸ਼ ਛਿੱਬਰ ਨੂੰ ਅਹੁਦਾ ਸੰਭਾਲਣ ਮੌਕੇ ਇਮਪਰੁਵਮੈਂਟ ਟਰੱਸਟ ਦੇ ਚੇਅਰਮੈਨ ਅਮਰਦੀਪ ਸਿੰਘ ਖੰਨਾ ਅਤੇ ਕਾਰਜ ਸਾਧਕ ਅਫ਼ਸਰ ਯਾਦਵਿੰਦਰ ਸ਼ਰਮਾ ਨੇ ਮੁਲਾਕਾਤ ਕੀਤੀ ਤੇ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨ ਕੀਤਾਂ।
ਜ਼ਿਕਰਯੋਗ ਹੈ ਕਿ ਡੀਐੱਸਪੀ ਰਾਜੇਸ਼ ਛਿੱਬਰ ਪਹਿਲਾਂ ਵੀ ਨਾਭਾ ਥਾਣਾ ਕੋਤਵਾਲੀ ਮੁਖ ਅਫਸਰ ਵੱਜੋ ਆਪਣੀਆਂ ਸੇਵਾਵਾਂ ਨਿਭਾ ਚੁਕੇ ਹਨ। ਡੀਐੱਸਪੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋਕ ਡਾਊਨ ਦੀ ਪਾਲਨਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਤੇ ਸਖ਼ਤੀ ਕੀਤੀ ਜਾ ਰਹੀ ਹੈ। ਅਤੇ ਕਿਹਾ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ।