ਸੰਗਰੂਰ (ਅਜੈਬ ਸਿੰਘ ਮੋਰਾਂਵਾਲੀ )ਪਿੰਡ ਸੰਘਰੇੜੀ ਵਿਖੇ ਇੱਕ ਨੌਜਵਾਨ ਨੇ ਨਸ਼ਾ ਨਾ ਮਿਲਣ ਕਾਰਨ ਕਥਿਤ ਤੌਰ ਤੇ ਕੋਈ ਜ਼ਹਿਰੀਲੀ ਜ਼ਹਿਰੀਲੀ ਚੀਜ਼ ਨਿਗਲ ਲਈ ,ਜਿਸ ਕਾਰਨ ਉਸ ਦੀ ਮੌਤ ਹੋ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਕੀ ਘਰਾਚੋਂ ਦੇ ਇੰਚਾਰਜ ਸਬ ਇੰਸਪੈਕਟਰ ਰਾਜਵੰਤ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਅਮਨਦੀਪ ਸਿੰਘ ਦੇ ਪਿਤਾ ਰੋਹੀ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਹੈ ਕਿ ਉਸ ਦੇ ਪੁੱਤਰ ਨੇ ਨਸ਼ਾ ਨਾ ਮਿਲਣ ਕਰਕੇ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ ।ਪੁਲਿਸ ਨੇ 174 ਦੀ ਕਾਰਵਾਈ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ।