ਭਾਰਤੀ ਜਨਤਾ ਪਾਰਟੀ ਦੇ ਉੱਘੇ ਆਗੂ ਡਾਕਟਰ ਹਰਬੰਸ ਲਾਲ ਸਾਬਕਾ ਮੰਤਰੀ ਪੰਜਾਬ ਵੱਲੋਂ ਰਹੀ ਪੂਰੇ ਦੇਸ਼ ਦੇ ਅੰਦਰ ਚੱਲ ਰਹੀ ਕੋਵਿਡ 19 ਕਰੋਨਾ ਮਹਾਂਮਾਰੀ ਸਬੰਧੀ ਜਾਗਰੂਕ ਕਰਦੇ ਹੋਏ ਕਿਹਾ ਕਿ ਸਾਡੇ ਦੇਸ਼ ਦੇ ਪ੍ਰਧਾਨ ਨਰਿੰਦਰ ਮੋਦੀ ਜੀ ਨੇ ਲੋਕਾਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਹੋਇਆਂ ਜਨਧਨ ਯੋਜਨਾ ਤਹਿਤ 500 ਸੌ ਰੁਪਏ ਲੋਡ਼ਵੰਦਾਂ ਦੇ ਖਾਤਿਆਂ ਵਿੱਚ ਪਾਏ ਗਏ ਹਨ ਅਤੇ ਇਸ ਦੇ ਨਾਲ ਹੀ ਲਾਭਪਾਤਰੀ ਮਜ਼ਦੂਰਾਂ ਦੇ ਖਾਤਿਆਂ ਵਿੱਚ ਤਿੰਨ ਤਿੰਨ ਹਜ਼ਾਰ ਰੁਪਏ ਪਾਏ ਹਨ ਤਾਂ ਜੋ ਕਿ ਇਸ ਮਹਾਂਮਾਰੀ ਦੇ ਵਿੱਚ ਗ਼ਰੀਬਾਂ ਨੂੰ ਕਿਸੇ ਵੀ ਤਰਾਂ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ
ਇਸ ਦੇ ਨਾਲ ਹੀ ਡਾਕਟਰ ਲਾਲ ਨੇ ਪੰਜਾਬ ਸਰਕਾਰ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਣਕ ਦਾਲ ਭੇਜੀ ਗਈ ਹੈ ਪਰ ਪੰਜਾਬ ਸਰਕਾਰ ਇਹ ਸਕੀਮਾਂ ਲੋਕਾਂ ਤੱਕ ਨਹੀਂ ਪਹੁੰਚਾ ਰਹੀ ਹੈ ਇਸ ਲਈ ਉਨ੍ਹਾਂ ਨੇ ਕਿਹਾ ਕਿ ਇਸ ਸਕੀਮ ਨੂੰ ਜਲਦ ਤੋਂ ਜਲਦ ਲੋਕਾਂ ਤੱਕ ਪਹੁੰਚਾਉਣਾ ਚਾਹੀਦਾ ਹੈ ਅਤੇ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਪਾਣੀ ਦੇ ਬਿੱਲ ਅਤੇ ਬਿਜਲੀ ਬਿੱਲ ਮਾਫ਼ ਕਰਨੇ ਚਾਹੀਦੇ ਹਨ ਕਿਉਂਕਿ ਲੋਕਾਂ ਕੋਲ ਕੰਮ ਕਾਰ ਨਹੀਂ ਹੈ ਤਾਂ ਫਿਰ ਉਹ ਇਹ ਬਿੱਲ ਕਿੱਥੋਂ ਭਰਨ ।