ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਭਾਰਤੀ ਜਨਤਾ ਪਾਰਟੀ ਪੰਜਾਬ ਨੇ ਨਵਾਂਸ਼ਹਿਰ ਵਾਸੀ ਮੈਡਮ ਪੂਨਮ ਮਾਨਿਕ ਨੂੰ ਪਾਰਟੀ ਲਈ ਕੀਤੀਆਂ ਚੰਗੀਆਂ ਸੇਵਾਵਾਂ ਨੂੰ ਦੇਖਦੇ ਹੋਏ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ।
ਇਸ ਮੌਕੇ ਪੂਨਿਮ ਮਾਨਿਕ ਨੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਦੇਣ ਲਈ ਧੰਨਵਾਦ ਕਰਦੇ ਕਿਹਾ ਕਿ ਉਹ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਵਿਚ ਭਾਰਤੀ ਜਨਤਾ ਪਾਰਟੀ ਨੂੰ ਮਜ਼ਬੂਤ ਕਰਨਗੇ। ਇਸ ਮੌਕੇ ਅਸ਼ਵਨੀ ਬਲੱਗਣ ਸਾਬਕਾ ਜ਼ਿਲ੍ਹਾ ਪ੍ਰਧਾਨ, ਰਜਨੀ ਕੰਡਾ, ਏਕਤਾ ਬੱਲਗਨ, ਮਨੀਸ਼ ਮਾਨਿਕ, ਬਲਵੰਤ ਸਿੰਘ ਸੀਨੀਅਰ ਆਗੂ, ਰਿਤੂ ਜੋਸ਼ੀ, ਅਰੁਣ ਮੁਰਗਈ, ਜਗਤਾਰ ਸਿੰਘ ਮਹਿੰਦੀਪੁਰ, ਰਮਨ ਮਲਹੋਤਰਾ ਅਤੇ ਸ਼ਹਿਰ ਦੇ ਪਤਵੰਤੇ ਸੱਜਣਾਂ ਨੇ ਪੂਨਮ ਮਾਨਿਕ ਨੂੰ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ ਦੀ ਵਧਾਈ ਦਿੱਤੀ । ਪੂਨਮ ਮਾਨਿਕ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਜਾਣ ਦੇ ਬਾਅਦ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਹੈ।ਵਰਨਣਯੋਗ ਹੈ ਕਿ ਮੈਡਮ ਪੂਨਮ ਮਾਨਿਕ ਪਹਿਲਾਂ ਭਾਜਪਾ ਦੇ ਜ਼ਿਲ੍ਹਾ ਸਕੱਤਰ ਵੀ ਸੇਵਾ ਨਿਭਾਅ ਚੁੱਕੇ ਹਨ।