ਜਲੰਧਰ, ਮੀਡੀਆ ਬਿਊਰੋ:
‘ਆਪ’ ਸਰਕਾਰ ਪ੍ਰਾਈਵੇਟ ਸਕੂਲਾਂ ਖਿਲਾਫ ਸ਼ਿਕੰਜਾ ਕੱਸ ਰਹੀ ਹੈ। ਹਾਲ ਹੀ ਵਿੱਚ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ ਫੀਸਾਂ ਨਾ ਵਧਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਸਨ। ਇਸ ਦੇ ਨਾਲ ਹੀ ਇੱਕ ਹੋਰ ਵੱਡਾ ਫੈਸਲਾ ਲੈਂਦੇ ਹੋਏ ਸਰਕਾਰ ਨੇ ਕਿਹਾ ਕਿ ਹੁਣ ਸਕੂਲਾਂ ਦੀ ਅਚਾਨਕ ਚੈਕਿੰਗ ਕੀਤੀ ਜਾਵੇਗੀ। ਚੈਕਿੰਗ ਦੌਰਾਨ ਦੇਖਿਆ ਜਾਵੇਗਾ ਕਿ ਸਾਰੇ ਸਕੂਲ ਹਦਾਇਤਾਂ ਦੀ ਪਾਲਣਾ ਕਰ ਰਹੇ ਹਨ ਜਾਂ ਨਹੀਂ।
ਪ੍ਰਾਪਤ ਜਾਣਕਾਰੀ ਅਨੁਸਾਰ ਪਟਿਆਲਾ ਦੇ ਡੀਈਓ ਨੇ ਸਮੂਹ ਸਕੂਲ ਮੁਖੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਸਾਰਿਆਂ ਨੂੰ ਦਿ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਿਡ ਐਜੂਕੇਸ਼ਨਲ ਐਕਟ 2016 ਦੀ ਪਾਲਣਾ ਕਰਨੀ ਪਵੇਗੀ। ਉਨ੍ਹਾਂ ਨੇ ਇੱਕ ਸੂਚੀ ਬਣਾਈ ਹੈ ਜਿਸ ਅਨੁਸਾਰ ਸਰਕਾਰੀ ਸਕੂਲਾਂ ਦੁਆਰਾ ਵੱਖ-ਵੱਖ ਪ੍ਰਾਈਵੇਟ ਸਕੂਲਾਂ ਦੀ ਜਾਂਚ ਕੀਤੀ ਜਾਵੇਗੀ।