ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਨੇ ਮੁੱਖ ਮੰਤਰੀ ਕੋਵਿਡ-19 ਰਾਹਤ ਫ਼ੰਡ ਲਈ ਦਿੱਤੀ ਇੱਕ ਦਿਨ ਦੀ ਤਨਖ਼ਾਹ

ਪਟਿਆਲਾ ( ਅਰਵਿੰਦਰ ਸਿੰਘ ) ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਨੇ ਆਪਣੇ ਸਾਰੇ ਮੁਲਾਜ਼ਮਾਂ ਦੀ ਇੱਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਕੋਵਿਡ-19 ਰਾਹਤ ਫ਼ੰਡ ਵਿੱਚ ਪਾਈ ਹੈ। ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਣ ਲਾਲ ਸੂਦ ਨੇ ਦੱਸਿਆ ਕਿ ਇਕ ਦਿਨ ਦੀ ਤਨਖ਼ਾਹ ਕਟਵਾ ਕੇ 2 ਲੱਖ 23 ਹਜ਼ਾਰ ਦਾ ਯੋਗਦਾਨ ਕਾਰਪੋਰੇਸ਼ਨ ਵੱਲੋਂ ਰਾਹਤ ਫ਼ੰਡ ਵਿੱਚ ਪਾਇਆ ਗਿਆ ਹੈ।


ਚੇਅਰਮੈਨ ਨੇ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਕਰਮਚਾਰੀ ਹਮੇਸ਼ਾ ਹੀ ਔਖੇ ਸਮੇਂ ਆਪਣੇ ਫ਼ਰਜ਼ਾਂ ‘ਤੇ ਪਹਿਰਾ ਦਿੰਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਕਰਮਚਾਰੀਆਂ ਨੇ ਪਿਛਲੇ ਸਾਲ ਆਏ ਹੜ੍ਹਾਂ ਦੌਰਾਨ ਹੋਏ ਭਾਰੀ ਨੁਕਸਾਨ ਸਮੇਂ ਵੀ ਇੱਕ ਲੱਖ ਰੁਪਏ ਦਾ ਯੋਗਦਾਨ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ ਪਾਇਆ ਸੀ।
ਚੇਅਰਮੈਨ ਵੱਲੋਂ ਕਾਰਪੋਰੇਸ਼ਨ ਦੇ ਸਮੂਹ ਕਰਮਚਾਰੀਆਂ ਵੱਲੋਂ ਇਸ ਸੰਕਟ ਦੇ ਸਮੇਂ ਪਾਏ ਯੋਗਦਾਨ ਲਈ ਧੰਨਵਾਦ ਕੀਤਾ ਗਿਆ। ਸ੍ਰੀ ਸੂਦ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਸੰਕਟ ਵਿੱਚ ਸਹਿਯੋਗ ਦੇਣ ਤੇ ਆਪਣੇ ਘਰਾਂ ਵਿੱਚ ਹੀ ਰਹਿਣ ਜਦੋਂ ਤੱਕ ਸਰਕਾਰ ਦੇ ਨਵੇਂ ਆਦੇਸ਼ ਨਹੀਂ ਆ ਜਾਂਦੇ।

Share This :

Leave a Reply