ਲੋਕਾਂ ਨੂੰ ਸੈਨੀਟਾਇਜਰ, ਮਾਸਕ, ਰਾਸਨ,ਆਰਥਿਕ ਸਹਾਇਤਾ ਤੇ ਪੀਪੀਏ ਕਿੱਟਾਂ ਵੰਡ ਰਿਹੈ ਸਮਾਜ ਸੇਵੀ ਹਰਦੀਪ ਰੌਣੀ

ਸੀਨੀਅਰ ਕਾਂਗਰਸੀ ਆਗੂ ਤੇ ਸਮਾਜਸੇਵੀ ਹਰਦੀਪ ਰੌਣੀ ਪੁਲਿਸ ਚੌਂਕੀ ਰੌਣੀ ਵਿਖੇ ਚੌਂਕੀ ਇੰਚਾਰਜ ਪਵਿੱਤਰ ਸਿੰਘ ਸਮੇਤ ਪੁਲਿਸ ਮੁਲਾਜਮਾਂ ਨੂੰ ਪੀਪੀਏ ਕਿੱਟਾਂ ਦਿੰਦੇ ਹੋਏ। ਫੋਟੋ : ਧੀਮਾਨ

ਖੰਨਾ (ਪਰਮਜੀਤ ਸਿੰਘ ਧੀਮਾਨ) – ਦੁਨੀਆਂ ਭਰ ਵਿਚ ਫੈਲੀ ਕੋਰੋਨਾ ਵਾਇਰਸ ਵਰਗੀ ਨਾਮੁਰਾਦ ਬਿਮਾਰੀ ਤੋਂ ਬਚਾਅ ਲਈ ਉਘੀ ਸਮਾਜਸੇਵੀ ਸਖਸ਼ੀਅਤ ਅਤੇ ਬਾਬਾ ਫੁੱਲੂ ਪੀਰ ਵੈਲਫੇਅਰ ਐਂਡ ਸਪੋਰਟਸ ਕਲੱਬ ਰੌਣੀ ਦੇ ਪ੍ਰਧਾਨ ਹਰਦੀਪ ਸਿੰਘ ਰੌਣੀ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਕੰਮ ਕਰਨ ਵਾਲੇ ਪੁਲਿਸ ਚੌਂਕੀ ਰੌਣੀ ਦੇ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਪੀਪੀਏ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਪੁਲਿਸ ਚੌਂਕੀ ਰੌਣੀ ਦੇ ਇੰਚਾਰਜ ਪਵਿੱਤਰ ਸਿੰਘ ਗਰੇਵਾਲ ਨੇ ਹਰਦੀਪ ਰੌਣੀ ਦੇ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨਾਂ ਵੱਲੋਂ ਆਪਣੇ ਪੱਧਰ ‘ਤੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਸੈਨੀਟਾਈਜਰ, ਮਾਸਕ, ਰਾਸ਼ਨ ਦੇ ਕੇ ਜਿੱਥੇ ਲੋੜਵੰਦਾਂ ਦੀ ਮਦਦ ਕੀਤੀ ਜਾ ਰਹੀ ਹੈ, ਉਥੇ ਨਾਲ ਹੀ ਲੋਕਾਂ ਦੀ ਸੁਰੱਖਿਆ ਲਈ ਕੰਮ ਕਰ ਰਹੇ ਪੁਲਿਸ ਅਧਿਕਾਰੀਆਂ ਅਤੇ ਮੁਲਾਜਮਾਂ ਨੂੰ ਪੀਪੀਏ ਕਿੱਟਾਂ ਦੇ ਕੇ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ।

ਇਸ ਮੌਕੇ ਹਰਦੀਪ ਸਿੰਘ ਰੌਣੀ ਨੇ ਕਿਹਾ ਕਿ ਕੋਰੋਨਾ ਵਾਇਰਸ ਨਾਂਅ ਦੀ ਮਹਾਂਮਾਰੀ ਨੇ ਦੁਨੀਆਂ ਦੇ ਹਰ ਕੋਨੇ ਵਿਚ ਆਪਣਾ ਕਹਿਰ ਢਾਹਿਆ ਹੈ, ਜਿਸਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਕਰਫਿਓ ਲਗਾ ਕੇ ਲੋਕਾਂ ਨੂੰ ਘਰਾਂ ਵਿੱਚ ਸੁਰੱਖਿਅਤ ਰਹਿਣ ਲਈ ਆਦੇਸ਼ ਦਿੱਤੇ ਹੋਏ ਹਨ, ਪਰ ਅਸੀਂ ਰੋਜਾਨਾ ਹੀ ਦੇਖਦੇ ਹਾਂ ਕਿ ਲੋਕ ਇਸ ਕਰਫਿਓ ਦੌਰਾਨ ਸਵੇਰੇ-ਸ਼ਾਮ ਅੰਦਰ ਬਾਹਰ ਘੁੰਮਦੇ ਹਨ ਅਤੇ ਇਸ ਤਰਾਂ ਕਰਕੇ ਅਸੀਂ ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰ ਨੂੰ ਹੀ ਖਤਰੇ ਵਿਚ ਪਾ ਰਹੇ ਹਨ। ਉਨਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸਾਸਨ ਵੱਲੋਂ ਲੋਕਾਂ ਦੀ ਹਰ ਤਰਾਂ ਨਾਲ ਮਦਦ ਕੀਤੀ ਜਾ ਰਹੀ ਹੈ ਅਤੇ ਸਾਡਾ ਵੀ ਫਰਜ਼ ਬਣਦਾ ਹੈ ਕਿ ਅਸੀਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦੇ ਕੇ ਇੱਕ ਵਧੀਆ ਨਾਗਰਿਕ ਹੋਣ ਦਾ ਫਰਜ਼ ਨਿਭਾਈਏ। ਉਨਾਂ ਕਿਹਾ ਕਿ ਪੰਜਾਬੀ ਹਮੇਸ਼ਾ ਹੀ ਇੱਕ ਦੂਜੇ ਦੀ ਮਦਦ ਲਈ ਜਾਣੇ ਜਾਂਦੇ ਹਨ ਅਤੇ ਇਸ ਮੁਸ਼ਕਲ ਸਮੇਂ ਦੌਰਾਨ ਪਾਰਟੀਬਾਜੀ ਤੋਂ ਉਪਰ ਉਠ ਕੇ ਕਿਸੇ ਦਾ ਸਹਾਰਾ ਬਣਨਾ ਸਾਡਾ ਇਖਲਾਕੀ ਫ਼ਰਜ ਹੈ। ਉਨਾਂ ਹਰ ਪੰਜਾਬੀ ਨੂੰ ਅਪੀਲ ਕੀਤੀ ਕਿ ਇਸ ਸਮੇਂ ਦੌਰਾਨ ਸਾਨੂੰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੂਰਨ ਸਹਿਯੋਗ ਦੇਣਾ ਚਾਹੀਦਾ। ਇਸ ਮੌਕੇ ਪ੍ਰਧਾਨ ਦਵਿੰਦਰ ਸਿੰਘ ਮੰਗਾ, ਦਿ ਕੋਆਪ੍ਰੇਟਿਵ ਸੁਸਾਇਟੀ ਰੌਣੀ ਦੇ ਪ੍ਰਧਾਨ ਨਰਪਿੰਦਰ ਸਿੰਘ ਨੰਬਰਦਾਰ ਰੌਣੀ, ਏਐਸਆਈ ਹਰਮੀਤ ਸਿੰਘ ਆਦਿ ਹਾਜਰ ਸਨ। ਜਿਕਰਯੋਗ ਹੈ ਕਿ ਹਰਦੀਪ ਰੌਣੀ ਵੱਲੋਂ ਪਿਛਲੇ ਲਗਭਗ ਇੱਕ ਮਹੀਨੇ ਤੋਂ ਆਪਣੇ ਪੱਧਰ ‘ਤੇ ਪਿੰਡ ਰੌਣੀ ਸਮੇਤ ਦੋ ਹਲਕਿਆਂ ਦੀਆਂ ਦਾਣਾ ਮੰਡੀਆਂ ਵਿਚ ਮਜਦੂਰਾਂ ਸਮੇਤ ਹੋਰਨਾਂ ਥਾਵਾਂ ‘ਤੇ ਲੋਕਾਂ ਨੂੰ ਸੈਨੀਟਾਈਜਰ ਅਤੇ ਮਾਸਕ ਵੰਡਣ ਦੇ ਨਾਲ-ਨਾਲ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਤੇ ਆਰਥਿਕ ਸਹਾਇਤਾ ਮਹੱਈਆ ਕਰਵਾਉਣ ਤੋਂ ਇਲਾਵਾ ਲੋਕਾਂ ਦੀ ਸੁਰੱਖਿਆ ਲਈ ਕੰਮ ਕਰਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਪੀਪੀਏ ਕਿੱਟਾਂ ਵੰਡੀਆਂ ਜਾ ਰਹੀਆਂ ਹਨ, ਜਿਸਦੀ ਕਿ ਹਰ ਵਰਗ ਦੇ ਲੋਕਾਂ ਵੱਲੋਂ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ।

Share This :

Leave a Reply