
ਚੰਡੀਗੜ੍ਹ/ਪਟਿਆਲਾ (ਮੀਡੀਆ ਬਿਊਰੋ) ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਤਿੰਨ ਸੂਚਨਾ ਤੇ ਲੋਕ ਸੰਪਰਕ ਅਫਸਰਾਂ ਨੂੰ ਵਿਭਾਗੀ ਤਰੱਕੀ ਕਮੇਟੀ (DPC) ਨੇ ਡਿਪਟੀ ਡਾਇਰੈਕਟਰ ਵਜੋਂ ਪਦਉਨਤ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ।

ਸੂਤਰਾਂ ਮੁਤਾਬਕ ਸੂਚਨਾ ਤੇ ਲੋਕ ਸੰਪਰਕ ਅਫਸਰਾਂ ਤੋਂ ਡਿਪਟੀ ਡਾਇਰੈਕਟਰ ਬਣਨ ਵਾਲੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪਟਿਆਲਾ ਸ੍ਰੀ ਇਸ਼ਵਿੰਦਰ ਸਿੰਘ ਗਰੇਵਾਲ, ਰਾਜਪਾਲ ਪੰਜਾਬ ਦੀ ਸੂਚਨਾ ਤੇ ਲੋਕ ਸੰਪਰਕ ਅਫਸਰ ਸ੍ਰੀਮਤੀ ਸ਼ਿਖਾ ਨਹਿਰਾ ਅਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਜਲੰਧਰ ਸ੍ਰੀ ਮਨਵਿੰਦਰ ਸਿੰਘ ਨੂੰ ਤਰੱਕੀ ਦੇਣ ਲਈ ਅੱਜ ਵਿਭਾਗੀ ਤਰੱਕੀ ਕਮੇਟੀ ਨੇ ਸਿਫਾਰਿਸ਼ ਕਰ ਦਿੱਤੀ ਹੈ ਅਤੇ ਅਗਲੇ ਦਿਨਾਂ ਦੌਰਾਨ ਇਸ ਸਬੰਧੀ ਰਸਮੀ ਹੁਕਮ ਜਾਰੀ ਕਰ ਦਿੱਤੇ ਜਾਣਗੇ।




















