ਨਵਾਂਸ਼ਹਿਰ, (ਏ-ਆਰ. ਆਰ. ਐੱਸ. ਸੰਧੂ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਵਿਨੈ ਬਬਲਾਨੀ ਨੇ ਅੱਜ ਆਬਕਾਰੀ ਤੇ ਕਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਸ ਗੱਲ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿੱਚ ਸ਼ਰਾਬ ਦੀ ਕਿਸੇ ਵੀ ਥਾਂ `ਤੇ ਨਜਾਇਜ਼ ਵਿਕਰੀ ਨਾ ਹੋਵੇ।
ਸਹਾਇਕ ਕਰ ਆਬਕਾਰੀ ਤੇ ਕਰ ਕਮਿਸ਼ਨਰ ਜਤਿੰਦਰ ਕੌਰ, ਈ.ਟੀ.ਓਜ਼. ਤੇ ਇੰਸਪੈਕਟਰਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਕੋਈ ਵੀ ਵਿਅਕਤੀ ਨਜਾਇਜ਼ ਤਸਕਰੀ ਕਰਦਾ ਆਉਂਦਾ ਹੈ, ਤਾਂ ਤੁਰੰਤ ਪੁਲਿਸ ਨੂੰ ਲੈ ਕੇ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇ।ਉਨ੍ਹਾਂ ਦੱਸਿਆ ਕਿ ਐਸ.ਐਸ.ਪੀ. ਅਲਕਾ ਮੀਨਾ ਵਲੋਂ ਐਸ.ਪੀ. (ਡੀ) ਵਜ਼ੀਰ ਸਿੰਘ ਖਹਿਰਾ ਨੂੰ ਇਸ ਸਬੰਧ ਵਿੱਚ ਨੋਡਲ ਅਫ਼ਸਰ ਲਾਇਆ ਗਿਆ ਹੈ ਅਤੇ ਜਿਥੇ ਕਿਤੇ ਵੀ ਤਸਕਰੀ ਜਾਂ ਨਜਾਇਜ਼ ਸ਼ਰਾਬ ਵਿਕਣ ਦੀ ਸੂਚਨਾ ਮਿਲਦੀ ਹੈ ਤਾਂ ਉਨ੍ਹਾਂ ਨਾਲ ਤੁਰੰਤ ਰਾਬਤਾ ਕਰਕੇ ਛਾਪੇਮਾਰੀ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।






















