
ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਸ਼ਿਵਾਲਾ ਪੰਡਤ ਜੈ ਦਿਆਲ ਟ੍ਰੱਸਟ ਘਾਹ ਮੰਡੀ ਮੰਦਰ ਨਵਾਂਸ਼ਹਿਰ ਵੱਲੋਂ ਜ਼ਿਲ੍ਹੇ ’ਚ ਕੋਵਿਡ-19 ਉਪਰੰਤ ਬਣੇ ਹਾਲਾਤਾਂ ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੂੰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਮੱਦਦ ਲਈ 1.01 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ।

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਮੰਦਰ ਟ੍ਰੱਸਟ ਦੇ ਮੈਂਬਰਾਂ ਦਾ ਧੰਨਵਾਦ ਕਰਦੇ ਹੋਏ ਭਰੋਸਾ ਦਿੱਤਾ ਕਿ ਉਨ੍ਹਾਂ ਵੱਲੋਂ ਭੇਟ ਕੀਤੀ ਰਾਸ਼ੀ ਨੂੰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਮਨੁੱਖਤਾ ਦੇ ਕਾਰਜ ਹਿੱਤ ਹੀ ਖਰਚ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੰਦਰ ਟ੍ਰੱਸਟ ਵੱਲੋਂ ਇਸ ਤੋਂ ਪਹਿਲਾਂ ਮੰਦਰ ਵਿੱਚ 200 ਪੈਕੇਟ ਰਾਸ਼ਨ ਦਾ ਤਿਆਰ ਕਰਕੇ ਜ਼ਰੂਰਤਮੰਦਾਂ ਨੂੰ ਵੰਡਿਆ ਜਾ ਚੁੱਕਾ ਹੈ।