ਅੰਮ੍ਰਿਤਸਰ (ਮੀਡੀਆ ਬਿਊਰੋ ) ਜ਼ਿਲਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਸ਼ਿਵਦੁਲਾਰ ਸਿੰਘ ਢਿਲੋ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਅੰਮ੍ਰਿਤਸਰ ਵਿਚ ਜ਼ਿਲਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤਕ ਹਰ ਤਰਾਂ ਦੀ ਹਰਕਤ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 20 ਜੁਲਾਈ 2020 ਤੱਕ ਲਾਗੂ ਰਹੇਗਾ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜ਼ਿਲਾ ਅੰਮ੍ਰਿਤਸਰ ਵਿਚ ਆਉਂਦੀ ਭਾਰਤ-ਪਾਕਿ ਸੀਮਾ ‘ਤੇ ਅਣਚਾਹੇ ਅਨਸਰਾਂ ਦੀ ਹਰਕਤ ਨਾਲ ਭਾਰਤ-ਪਾਕਿ ਬਾਰਡਰ ਦੀ ਸੁਰੱਖਿਆ, ਦੇਸ਼ ਦੇ ਅਮਨ-ਚੈਨ ਅਤੇ ਸ਼ਾਂਤੀ ਨੂੰ ਖ਼ਤਰੇ ਦੀ ਸੰਭਾਵਨਾ ਹੈ, ਜਿਸ ਕਾਰਨ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਅਤੇ ਰੋਕਥਾਮ ਲਈ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤਕ ਹਰ ਤਰਾਂ ਦੀ ਹਰਕਤ ਕਰਨ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਜਾਣੇ ਜ਼ਰੂਰੀ ਹਨ। ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 20 ਜੁਲਾਈ 2020 ਤੱਕ ਲਾਗੂ ਰਹੇਗਾ।