ਸੰਗਰੂਰ (ਅਜੈਬ ਸਿੰਘ ਮੋਰਾਂਵਾਲੀ ) ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਵੱਖ ਵੱਖ ਦਾਨੀ ਸੱਜਣ, ਉਦਯੋਗਿਕ ਤੇ ਸਮਾਜਿਕ ਸੰਸਥਾਵਾਂ ਆਪੋ ਆਪਣੀ ਸਮਰੱਥਾ ਅਨੁਸਾਰ ਜ਼ਿਲਾ ਪ੍ਰਸ਼ਾਸਨ ਨੂੰ ਮੈਡੀਕਲ ਲੋੜਾਂ ਮੁਤਾਬਕ ਸਹਾਇਤਾ ਸਮੱਗਰੀ ਤੇ ਵਿੱਤੀ ਮਦਦ ਮੁਹੱਈਆ ਕਰਵਾਉਣ ਵਿੱਚ ਮੋਹਰੀ ਬਣੇ ਹੋਏ ਹਨ।
ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਗਰੂਰ ਡਿਸਟ੍ਰਿਕਟ ਇੰਡਸਟਰੀਅਲ ਚੈਂਬਰ ਦੇ ਪ੍ਰਧਾਨ ਸ਼੍ਰੀ ਘਨਸ਼ਿਆਮ ਕਾਂਸਲ ਦੀ ਅਗਵਾਈ ਹੇਠਲੇ ਵਫਦ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੂੰ ਕੋਵਿਡ ਦੀ ਰੋਕਥਾਮ ਲਈ ਲੋੜੀਂਦੇ ਸਮਾਨ ਦੀ ਖਰੀਦ ਲਈ 5 ਲੱਖ ਰੁਪਏ ਦਾ ਚੈਕ ਸੌਂਪਿਆ। ਸ਼੍ਰੀ ਥੋਰੀ ਨੇ ਵਫਦ ਵਿੱਚ ਸ਼ਾਮਲ ਉਦਯੋਗਪਤੀਆਂ ਦਾ ਧੰਨਵਾਦ ਕੀਤਾ। ਉਨਾਂ ਕਿਹਾ ਕਿ ਸੰਕਟ ਦੇ ਇਸ ਸਮੇਂ ਵਿੱਚ ਆਲੇ ਦੁਆਲੇ ਲੋਕਾਂ ਨੂੰ ਸੁਚੇਤ ਕੀਤਾ ਜਾਵੇ ਕਿ ਲੋਕ ਆਪਣੇ ਘਰਾਂ ਵਿੱਚ ਹੀ ਰਹਿਣ ਨੂੰ ਤਰਜੀਹ ਦੇਣ ਕਿਉਂ ਜੋ ਇਸ ਵਾਇਰਸ ਇੱਕ ਦੂਜੇ ਦੇ ਸੰਪਰਕ ਵਿੱਚ ਆਉਣ ਨਾਲ ਫੈਲਦਾ ਹੈ।
ਇਸ ਵਫ਼ਦ ਵਿਚ ਐਮ.ਪੀ ਸਿੰਘ, ਸੰਜੀਵ ਚੋਪੜਾ, ਸੁਨੀਲ ਸ਼ੈਲੀ, ਸੰਜੀਵ ਗੋਇਲ, ਬਿਸ਼ੂ ਗੋਇਲ ਅਤੇ ਨਵੀਨ ਲੱਕੀ ਮੌਜੂਦ ਸਨ।