ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਪੈਂਦੇ ਸਮੂਹ ਕੋਲਡ ਸਟੋਰ ਖੁੱਲ੍ਹੇ ਰੱਖੇ ਜਾਣਗੇ-ਕੁਮਾਰ ਅਮਿਤ

 

ਪਟਿਆਲਾ (ਅਰਵਿੰਦਰ ਸਿੰਘ ) ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਅੰਦਰ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਪੈਂਦੇ ਸਮੂਹ ਕੋਲਡ ਸਟੋਰ ਖੁੱਲ੍ਹੇ ਰੱਖਣ ਦੀ ਛੋਟ ਦਿੱਤੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਇਹ ਹੁਕਮ ਕਿਸਾਨਾਂ ਤੇ ਆਲੂ ਉਤਪਾਤਕਾਂ ਵੱਲੋਂ ਆਲੂਆਂ ਦੀ ਫ਼ਸਲ ਦੀ ਕੀਤੀ ਜਾ ਰਹੀ ਪੁਟਾਈ ਅਤੇ ਇਨ੍ਹਾਂ ਨੂੰ ਛਾਂਟੀ ਉਪਰੰਤ ਵੱਖ-ਵੱਖ ਸ਼ਹਿਰਾਂ ਵਿੱਚ ਸਥਿਤ ਕੋਲਡ ਸਟੋਰਾਂ ਵਿੱਚ ਸਟੋਰ ਕੀਤੀ ਜਾਂਦੀ ਹੈ।


ਇਸ ਫ਼ਸਲ ਨਾਲ ਬਹੁਤ ਸਾਰੇ ਲੋਕਾਂ ਦੇ ਸਮਾਜਿਕ ਤੇ ਆਰਥਿਕ ਹਿਤ ਜੁੜੇ ਹੋਣ ਕਰਕੇ ਜ਼ਿਲ੍ਹਾ ਮੈਜਿਸਟਰੇਟ ਨੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪਟਿਆਲਾ ਅੰਦਰ ਪੈਂਦੇ ਸਾਰੇ ਕੋਲਡ ਸਟੋਰਾਂ ਵਿੱਚ ਆਲੂ ਆਦਿ ਦੀ ਫ਼ਸਲ ਨੂੰ ਸਟੋਰ ਕਰਨ ਲਈ ਇਨ੍ਹਾਂ ਨੂੰ ਅਗਲੇ ਹੁਕਮਾਂ ਤੱਕ ਖੁੱਲ੍ਹੇ ਰੱਖਣ ਦਾ ਹੁਕਮ ਦਿੱਤਾ ਹੈ।
ਕਿਸਾਨਾਂ ਨੂੰ ਆਪਣੀ ਫ਼ਸਲ ਕੋਲਡ ਸਟੋਰਾਂ ਤੱਕ ਲਿਜਾਣ ਲਈ ਉਨ੍ਹਾਂ ਦੇ ਵਹੀਕਲ ਸਮੇਤ ਕਰਫਿਊ ਤੋਂ ਛੋਟ ਦਿੱਤੀ ਗਈ ਹੈ। ਕਿਸਾਨ ਆਪਣੇ ਪਹਿਚਾਣ ਪੱਤਰ ਜਿਵੇਂ ਕਿ ਫੋਟੋ ਵੋਟਰ ਕਾਰਡ, ਆਧਾਰ ਕਾਰਡ ਜਾਂ ਡਰਾਇਵਿੰਗ ਲਾਇਸੈਂਸ ਆਪਣੇ ਨਾਲ ਰੱਖਣਗੇ।
ਸ੍ਰੀ ਕੁਮਾਰ ਅਮਿਤ ਵੱਲੋਂ ਪਾਸ ਇਨ੍ਹਾਂ ਹੁਕਮਾਂ ਮੁਤਾਬਕ ਸਾਰੇ ਕੋਲਡ ਸਟੋਰ ਮਾਲਕ ਇਹ ਯਕੀਨੀ ਬਣਾਉਣਗੇ ਕਿ ਉਹ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਭਾਰਤ ਸਰਕਾਰ, ਪੰਜਾਬ ਸਰਕਾਰ ਅਤੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਮੇਂ-ਸਮੇਂ ਸਿਰ ਜਾਰੀ ਹਦਾਇਤਾਂ ਦੀ ਪਾਲਣਾ ਕਰਨਗੇ।
ਇਸ ਤੋਂ ਬਿਨ੍ਹਾਂ ਆਪਸ ਵਿੱਚ ਡੇਢ ਤੋਂ ਦੋ ਮੀਟਰ ਸਮਾਜਿਕ ਦੂਰੀ ਬਣਾ ਕੇ ਰੱਖਣਗੇ, ਹੱਥਾਂ ‘ਤੇ ਗਲੱਵਜ ਤੇ ਮੂੰਹ ‘ਤੇ ਮਾਸਕ ਦੀ ਵਰਤੋਂ ਕਰਨਗੇ ਅਤੇ ਫਸਲ ਦੀ ਲੋਡਿੰਗ ਤੇ ਅਨਲੋਡਿੰਗ ਦੌਰਾਨ ਕਿਸੇ ਵੀ ਹਾਲਤ ਵਿੱਚ 10 ਵਿਅਕਤੀਆਂ ਦੀ ਲੇਬਰ ਦਾ ਇਕੱਠ ਨਹੀਂ ਹੋਣ ਦਿੱਤਾ ਜਾਵੇਗਾ।

Share This :

Leave a Reply